Punjab

ਸਰਹਿੰਦ ਨਹਿਰ ’ਚ ਡਿੱਗੀ ਮਜ਼ਦੂਰਾਂ ਦੀ ਭਰੀ ਸਕਾਰਪਿਓ ਕਾਰ, 1 ਦੀ ਮੌਤ

ਮਾਛੀਵਾੜਾ ਸਾਹਿਬ, (ਲੁਧਿਆਣਾ), 12 ਫਰਵਰੀ- ਬੀਤੀ ਦੇਰ ਰਾਤ ਮਾਛੀਵਾੜਾ ਨੇੜੇ ਵਗਦੀ ਸਰਹਿੰਦ ਨਹਿਰ ਵਿਚ ਮਜ਼ਦੂਰਾਂ ਨਾਲ ਭਰੀ ਸਕਾਰਪਿਓ ਪਲਟ ਗਈ, ਜਿਸ ਵਿਚ ਡੁੱਬਣ ਕਾਰਨ ਇਕ ਵਿਅਕਤੀ ਕੁਲਵਿੰਦਰ ਸਿੰਘ ਵਾਸੀ ਪਿੰਡ ਆਲੀਕੇ ਜ਼ਿਲ੍ਹਾ ਬਠਿੰਡਾ ਦੀ ਮੌਤ ਹੋ ਗਈ ਜਦਕਿ ਡਰਾਇਵਰ ਗੁਰਲਾਲ ਸਿੰਘ, ਪੁਸ਼ਪਿੰਦਰ ਸਿੰਘ, ਬਲਕਾਰ ਸਿੰਘ, ਬਲਕਾਰ ਸਿੰਘ, ਜਸਵਿੰਦਰ ਸਿੰਘ ਜਖ਼ਮੀ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਆਲੀਕੇ ਦੇ ਸਾਰੇ ਵਾਸੀ ਖੇਤਾਂ ਵਿਚ ਪਾਈਪਾਂ ਪਾਉਣ ਦਾ ਕੰਮ ਕਰਦੇ ਹਨ, ਜੋ ਕਿ ਬਠਿੰਡਾ ਤੋਂ ਰੋਪੜ ਵੱਲ ਨੂੰ ਜਾ ਰਹੇ ਸਨ ਕਿ ਰਾਤ ਕਰੀਬ 10 ਵਜੇ ਸਰਹਿੰਦ ਨਹਿਰ ਦੇ ਪਵਾਤ ਪੁਲ ਨੇੜੇ ਇਨ੍ਹਾਂ ਦੀ ਸਕਾਰਪਿਓ ਕਾਰ ਸੰਤੁਲਨ ਗਵਾ ਨਹਿਰ ਵਿਚ ਜਾ ਡਿੱਗੀ। ਜਖ਼ਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿਨ੍ਹਾਂ ’ਚੋਂ ਇਕ ਵਿਅਕਤੀ ਕੁਲਵਿੰਦਰ ਸਿੰਘ, ਜਿਸ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਚੁੱਕੀ ਸੀ, ਉਸ ਦੀ ਲਾਸ਼ ਨੂੰ ਬਾਹਰ ਕੱਢਿਆ ਗਿਆ। ਚੌਂਕੀ ਇੰਚਾਰਜ਼ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਕੁਲਵਿੰਦਰ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button