Punjab
ਸਰਹੱਦੀ ਖੇਤਰ ਦੇ ਨਾਲ ਲਗਦੇ ਬੀਓਪੀਜ਼ ਦੇ ਨੇੜਲੇ ਪਿੰਡਾਂ ਵਿੱਚ ਡੀਜੇ, ਪਟਾਕੇ, ਲੇਜ਼ਰ ਲਾਇਟਾਂ ਦੀ ਵਰਤੋਂ ’ਤੇ ਪਾਬੰਦੀ

ਫਿਰੋਜ਼ਪੁਰ, 10 ਫਰਵਰੀ (ਬਾਲ ਕਿਸ਼ਨ)- ਵਧੀਕ ਜ਼ਿਲ੍ਹਾ ਮੈਜਿਸਟਰੇਟ ਫ਼ਿਰੋਜ਼ਪੁਰ ਡਾ. ਨਿਧੀ ਕੁਮੁਦ ਬੰਬਾਹ ਪੀਸੀਐੱਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ ਨਾਲ ਲੱਗਦੇ ਬੀ.ਓ.ਪੀਜ਼ ਦੇ ਨੇੜਲੇ ਪਿੰਡਾਂ ਵਿੱਚ ਸ਼ਾਮ 5 ਵਜੇ ਤੋਂ ਬਾਅਦ 31/03/2025 ਤੱਕ ਡੀਜੇ (ਮਿਊਜਿਕ ਸਿਸਟਮ), ਪਟਾਕੇ ਚਲਾਉਣ ਅਤੇ ਲੇਜਰ ਲਾਇਟਾਂ ਦਾ ਇਸਤੇਮਾਲ ਕਰਨ ਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ।



