
ਵਲਟੋਹਾ, 19 ਜੂਨ : ਤਰਨਤਾਰਨ ਜ਼ਿਲ੍ਹੇ ਦੇ ਸਰਹੱਦੀ ਪਿੰਡ ਕਾਲੀਆ ਦੇ ਖੇਤਾਂ ਵਿੱਚੋਂ ਪਾਕਿਸਤਾਨੀ ਡਰੋਨ ਪੁਲਿਸ ਨੇ ਬਰਾਮਦ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਬੀਐੱਸਐੱਫ ਦੀ 103 ਬਟਾਲੀਅਨ ਦੇ ਸਬ ਇੰਸੈਪਕਟਰ ਗੌਰਵ ਕੁਮਾਰ ਬੀਓਪੀ ਕਾਲੀਆ ਨੇ ਥਾਣਾ ਵਲਟੋਹਾ ਦੇ ਮੁਖੀ ਨੂੰ ਇਲਾਕੇ ਵਿਚ ਡਰੋਨ ਗਤੀਵਿਧੀ ਬਾਰੇ ਸੂਚਨਾ ਦਿੱਤੀ ਸੀ। ਇਸ ਤੋਂ ਬਾਅਦ ਏਐੱਸਆਈ ਸਵਿੰਦਰਪਾਲ ਸਿੰਘ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਮੌਕੇ ’ਤੇ ਪੁੱਜੀ ਅਤੇ ਬੀਐੱਸਐੱਫ ਦੇ ਜਵਾਨਾਂ ਸਮੇਤ ਤਲਾਸ਼ੀ ਅਭਿਆਨ ਚਲਾਇਆ। ਜਿਸ ਦੌਰਾਨ ਜਸਵੰਤ ਸਿੰਘ ਪੁੱਤਰ ਗੱਜਣ ਸਿੰਘ ਵਾਸੀ ਸਕੱਤਰਾ ਦੀ ਜਮੀਨ ਵਿੱਚੋਂ ਡੀਜੇਆਈ ਮੈਵਿਸ 3 ਕਲਾਸਿਕ ਕੰਪਨੀ ਦਾ ਡਰੋਨ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਉਕਤ ਡਰੋਨ ਦੀ ਬਰਾਮਦਗੀ ਸਬੰਧੀ ਅਣਪਛਾਤੇ ਵਿਅਕਤੀ ਵਿਰੁੱਧ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।



