Punjab

ਸਰਹੱਦੀ ਪਿੰਡ ਮਲਿਕਪੁਰ ’ਚ ਹੈਰੋਇਨ ਸਮੇਤ ਤਸਕਰ ਕਾਬੂ

ਅੰਮ੍ਰਿਤਸਰ, 7 ਜਨਵਰੀਸੀਮਾ ਸੁਰੱਖਿਆ ਬਲ ਨੇ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਤੋਂ ਭਾਰਤੀ ਤਸਕਰ ਨੂੰ ਕਾਬੂ ਕੀਤਾ ਹੈ। ਤਸਕਰ ਕੋਲੋਂ ਹੈਰੋਇਨ ਬਰਾਮਦ ਹੋਈ ਹੈ। ਇਹ ਤਸਕਰ ਪਿੰਡ ਮਲਿਕਪੁਰ ਵਿਚ ਤਸਕਰੀ ਦੀਆਂ ਗਤੀਵਿਧੀਆਂ ਚਲਾ ਰਿਹਾ ਸੀ। ਸੀਮਾ ਸੁਰੱਖਿਆ ਬਲ ਦੀ ਖ਼ੁਫ਼ੀਆ ਸ਼ਾਖਾ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਫੋਰਸ ਨੇ ਇਸ ਵਿਅਕਤੀ ਨੂੰ ਕਾਬੂ ਕੀਤਾ ਹੈ। ਫੋਰਸ ਦੇ ਜਵਾਨਾਂ ਨੇ ਸੋਮਵਾਰ ਸਵੇਰੇ 8.30 ਵਜੇ ਇਹ ਕਾਰਵਾਈ ਕੀਤੀਫੋਰਸ ਦੇ ਬੁਲਾਰੇ ਅਨੁਸਾਰ ਇਹ ਤਸਕਰ ਮਲਿਕਪੁਰਾ ਦੇ ਥੋਬਾ ਰੋਡ ਟੀ ਜੰਕਸ਼ਨ ਨੇੜੇ ਲੁਕਿਆ ਹੋਇਆ ਸੀ। ਫੋਰਸ ਦੇ ਜਵਾਨਾਂ ਨੇ ਉਸ ਨੂੰ ਫੜ ਲਿਆ। ਉਸ ਕੋਲੋਂ ਪੀਲੇ ਰੰਗ ਦਾ ਪੈਕਟ ਬਰਾਮਦ ਹੋਇਆ। ਇਸ ਵਿੱਚੋਂ 535 ਗ੍ਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਤਸਕਰ ਨੂੰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸੀਮਾ ਸੁਰੱਖਿਆ ਬਲ ਨੂੰ ਸ਼ੱਕ ਹੈ ਕਿ ਇਹ ਸਮੱਗਲਰ ਪਾਕਿਸਤਾਨੀ ਸਮੱਗਲਰਾਂ ਦੇ ਸੰਪਰਕ ਵਿਚ ਸੀ ਅਤੇ ਉਥੋਂ ਹੈਰੋਇਨ ਲਿਆ ਕੇ ਅੱਗੇ ਸਪਲਾਈ ਕਰਦਾ ਸੀ।

Related Articles

Leave a Reply

Your email address will not be published. Required fields are marked *

Back to top button