Punjab

ਸਰਹੱਦ ਨਾਲ ਲੱਗਦੇ ਪਿੰਡ ’ਚੋਂ ਮਿਲੀ ਤਿੰਨ ਕਿਲੋ ਹੈਰੋਇਨ

ਡ੍ਰੋਨ ਦੀ ਮਦਦ ਨਾਲ ਸੁੱਟੇ ਗਏ ਸਨ ਝੋਲੇ 'ਚ ਪਾਏ ਹੈਰੋਇਨ ਦੇ ਦੋ ਪੈਕੇਟ

ਤਰਨਤਾਰਨ, 11 ਅਗਸਤ : ਰਨਤਾਰਨ ਜ਼ਿਲ੍ਹੇ ’ਚ ਪਾਕਿਸਤਾਨ ਦੀ ਸਰਹੱਦ ਨਾਲ ਲੱਗਦੇ ਪਿੰਡ ਮਹਿਦੀਪੁਰ ਦੀ ਡਰੇਨ ਕੋਲੋਂ ਹੈਰੋਇਨ ਦੀ ਵੱਡੀ ਖੇਪ ਪੁਲਿਸ ਦੇ ਹੱਥ ਲੱਗੀ ਹੈ। ਦੱਸਿਆ ਜਾ ਰਿਹਾ ਹੈ ਕਿ ਡ੍ਰੋਨ ਦੀ ਮਦਦ ਨਾਲ ਆਈ ਉਕਤ ਹੈਰੋਇਨ ਦੇ ਦੋ ਪੈਕੇਟ ਇਕ ਝੋਲੇ ਵਿਚ ਪਾਏ ਹੋਏ ਸਨ। ਜਿਸ ਨੂੰ ਕਬਜ਼ੇ ਵਿਚ ਲੈ ਕੇ ਥਾਣਾ ਖੇਮਕਰਨ ਦੀ ਪੁਲਿਸ ਨੇ ਖੇਪ ਮੰਗਵਾਉਣ ਵਾਲੇ ਅਣਪਛਾਤੇ ਵਿਅਕਤੀ ਵਿਰੁੱਧ ਐੱਨਡੀਪੀਐੱਸ ਅਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਐੱਸਐੱਸਪੀ ਦੀਪਕ ਪਾਰੀਕ ਨੇ ਦੱਸਿਆ ਕਿ ਥਾਣਾ ਖੇਮਕਰਨ ਦੀ ਪੁਲਿਸ ਨੂੰ ਪਿੰਡ ਮਹਿਦੀਪੁਰ ਦੇ ਸਰਪੰਚ ਪ੍ਰਗਟ ਸਿੰਘ ਨੇ ਸੂਚਨਾ ਦਿੱਤੀ ਸੀ ਕਿ ਪਿੰਡ ਦੀ ਡ੍ਰੇਨ ਦੇ ਨਾਲ ਸ਼ਮਸ਼ਾਨਘਾਟ ਘਾਟ ਨੇੜੇ ਝਾੜੀਆਂ ਵਿਚ ਕੋਈ ਪੈਕੇਟ ਪਿਆ ਹੈ। ਜਿਸਦੇ ਚੱਲਦਿਆਂ ਥਾਣਾ ਮੁਖੀ ਸਬ ਇੰਸਪੈਕਟਰ ਬਲਬੀਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਝਾੜੀਆਂ ਵਿੱਚੋਂ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਝੋਲਾ ਬਰਾਮਦ ਹੋਇਆ। ਜਿਸ ਨੂੰ ਲੋਹੇ ਦੀ ਕੁੰਡੀ ਲੱਗੀ ਹੋਈ ਸੀ। ਉਨ੍ਹਾਂ ਦੱਸਿਆ ਕਿ ਝੋਲੇ ਵਿੱਚੋਂ ਦੋ ਪੈਕੇਟ ਮਿਲੇ, ਜਿਨ੍ਹਾਂ ਦੀ ਜਾਂਚ ਦੌਰਾਨ ਉਨ੍ਹਾਂ ’ਚੋਂ ਤਿੰਨ ਕਿੱਲੋ ਹੈਰੋਇਨ ਬਰਾਮਦ ਹੋਈ। ਐੱਸਐੱਸਪੀ ਨੇ ਦੱਸਿਆ ਕਿ ਫਿਲਹਾਲ ਅਣਪਛਾਤੇ ਵਿਅਕਤੀ ਵਿਰੁੱਧ ਕਾਰਵਾਈ ਕਰ ਦਿੱਤੀ ਗਈ ਹੈ ਅਤੇ ਜਲਦ ਉਸਦਾ ਪਤਾ ਲਗਾ ਕੇ ਗ੍ਰਿਫਤਾਰ ਕਰ ਲਿਆ ਜਾਵੇਗਾ।

Related Articles

Leave a Reply

Your email address will not be published. Required fields are marked *

Back to top button