Punjab

ਸਰਹੱਦ ਪਾਰੋਂ ਮੰਗਵਾਈ ਗਈ ਅੱਧਾ ਕਿੱਲੋ ਹੈਰੋਇਨ ਬਰਾਮਦ, ਇਕ ਨਾਮਜ਼ਦ

ਖਾਲੜਾ, 18 ਅਗਸਤ : ਥਾਣਾ ਖਾਲੜਾ ਦੀ ਪੁਲਿਸ ਨੇ ਸਰਹੱਦੀ ਪਿੰਡ ਵਾਂ ਤਾਰਾ ਸਿੰਘ ’ਚੋਂ ਡ੍ਰੋਨ ਦੀ ਮਦਦ ਨਾਲ ਮੰਗਵਾਈ ਗਈ ਅੱਧਾ ਕਿੱਲੋ ਦੇ ਕਰੀਬ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਪੁਲਿਸ ਨੇ ਉਕਤ ਬਰਾਮਦਗੀ ਸਬੰਧੀ ਇਕ ਵਿਅਕਤੀ ਵਿਰੁੱਧ ਐੱਨਡੀਪੀਐੱਸ ਤੇ ਏਅਰ ਕਰਾਫਟ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਵੀ ਦਰਜ ਕਰ ਲਿਆ ਹੈ। ਹਾਲਾਂਕਿ ਉਸ ਦੀ ਗ੍ਰਿਫ਼ਤਾਰੀ ਹੋਣੀ ਅਜੇ ਬਾਕੀ ਹੈ। ਥਾਣਾ ਖਾਲੜਾ ਦੇ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ’ਤੇ ਸਨ। ਇਸੇ ਦੌਰਾਨ ਸੂਚਨਾ ਮਿਲੀ ਕਿ ਜਤਿੰਦਰ ਸਿੰਘ ਗੋਪੀ ਪੁੱਤਰ ਸੁਖਵਿੰਦਰ ਸਿੰਘ ਵਾਸੀ ਵਾਂ ਤਾਰਾ ਸਿੰਘ ਪਾਕਿਸਤਾਨੀ ਸਮੱਗਲਰਾਂ ਨਾਲ ਗੱਲਬਾਤ ਕਰ ਕੇ ਡ੍ਰੋਨ ਦੀ ਮਦਦ ਨਾਲ ਹੈਰੋਇਨ ਮੰਗਵਾਉਂਦਾ ਹੈ ਅਤੇ ਉਸ ਨੇ ਪਾਕਿਸਤਾਨੋਂ ਹੈਰੋਇਨ ਦੀ ਖੇਪ ਪਿੰਡ ਦੇ ਹੀ ਸਰਕਾਰੀ ਸੂਕਲ ’ਚ ਮੰਗਵਾਈ ਹੈ। ਉਨ੍ਹਾਂ ਸੂਚਨਾ ਦੇ ਅਧਾਰ ’ਤੇ ਵਾਂ ਤਾਰਾ ਸਿੰਘ ਪਿੰਡ ਦੇ ਸਰਕਾਰੀ ਸਕੂਲ ’ਚ ਛਾਪੇਮਾਰੀ ਕੀਤੀ ਤਾਂ ਇਕ ਨੌਜਵਾਨ ਪੁਲਿਸ ਨੂੰ ਵੇਖ ਕੇ ਸਕੂਲ ਦੀ ਕੰਧ ਟੱਪ ਕੇ ਦੌੜ ਗਿਆ। ਜਦੋਂ ਉਸ ਵੱਲੋਂ ਸੁੱਟਿਆ ਗਿਆ ਪੈਕੇਟ ਕਬਜ਼ੇ ’ਚ ਲੈ ਕੇ ਜਾਂਚ ਕੀਤੀ ਤਾਂ ਉਸ ਵਿਚੋਂ 499 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਜਤਿੰਦਰ ਸਿੰਘ ਗੋਪੀ ਨੂੰ ਕੇਸ ’ਚ ਨਾਮਜ਼ਦ ਕਰ ਲਿਆ ਗਿਆ ਹੈ ਤੇ ਉਸ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button