Punjab

ਸਵਾ 14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਗ੍ਰਿਫਤਾਰ

ਫ਼ਿਰੋਜ਼ਪੁਰ, 22 ਮਾਰਚ (ਬਾਲ ਕਿਸ਼ਨ)– ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਸਵਾ 14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪਵਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਸਤੀ ਨਿਜ਼ਾਮਦੀਨ ਫਾਟਕਾਂ ਕੋਲ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸੁੱਖਾ ਉਰਫ ਟੇਡੀ ਪੁੱਤਰ ਮੰਗਲ ਵਾਸੀ ਬਸਤੀ ਨਿਜ਼ਾਮਦੀਨ ਵਾਲੀ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਹੁਣ ਵੀ ਕਬਰਿਸਤਾਨ ਵਿਚ ਨਾਜਾਇਜ਼ ਸ਼ਰਾਬ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ, ਜੇਕਰ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ’ਤੇ ਛਾਪੇਮਾਰੀ ਕਰਕੇ ਉਸ ਦੇ ਕਬਜ਼ੇ ਵਿਚੋਂ ਸਵਾ 14 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button