
ਫਿਰੋਜ਼ਪੁਰ 2 ਮਾਰਚ (ਜਸਵਿੰਦਰ ਸਿੰਘ ਸੰਧੂ): ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਜ਼ੀਰਾ ਗੇਟ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਵਿਸ਼ਾਲ ਪੁੱਤਰ ਜਿੰਦਰ ਵਾਸੀ ਬਸਤੀ ਸ਼ੇਖਾਂ ਵਾਲੀ ਸਿਟੀ ਫਿਰੋਜ਼ਪੁਰ ਨਾਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ, ਜੋ ਹੁਣ ਵੀ ਨਾਜਾਇਜ਼ ਸ਼ਰਾਬ ਵੇਚ ਰਿਹਾ ਹੈ। ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ’ਤੇ ਛਾਪੇਮਾਰੀ ਕਰਕੇ ਕਾਬੂ ਕੀਤਾ ਗਿਆ ਤੇ ਮੌਕੇ ’ਤੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



