ਸਹਿਕਾਰਤਾ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ– ਏ.ਡੀ.ਸੀ ਵਿਕਾਸ
ਏਡੀਸੀ ਵਿਕਾਸ ਦੀ ਪ੍ਰਧਾਨਗੀ ’ਚ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ ਦੀ ਹੋਈ ਰੀਵਿਊ ਮੀਟਿੰਗ

ਫ਼ਿਰੋਜ਼ਪੁਰ, 23 ਜਨਵਰੀ (ਬਾਲ ਕਿਸ਼ਨ)– ਸਹਿਕਾਰੀ ਸਭਾਵਾਂ ਰਾਹੀਂ ਪ੍ਰਚਾਰ ਅਤੇ ਸਹਿਕਾਰੀ ਗਤੀਵਿਧੀਆ ਕਰਵਾਈਆਂ ਜਾਣ, ਤਾਂ ਜੋ ਲਾਭਪਾਤਰੀਆਂ ਨੂੰ ਇਨ੍ਹਾਂ ਸਕੀਮਾਂ ਸਬੰਧੀ ਜਾਣਕਾਰੀ ਹੋ ਸਕੇ ਅਤੇ ਲੋਕ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈ ਸਕਣ। ਇਹ ਹਦਾਇਤਾਂ ਵਧੀਕ ਡਿਪਟੀ ਕਮਿਸ਼ਨਰ (ਵਿ) ਲਖਵਿੰਦਰ ਸਿੰਘ ਰੰਧਾਵਾ ਨੇ ਜ਼ਿਲ੍ਹਾ ਸਹਿਕਾਰਤਾ ਵਿਕਾਸ ਕਮੇਟੀ (ਡੀਸੀਡੀਸੀ) ਦੀ ਰੀਵਿਉ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਲਖਵਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਏਜੰਡਾ ਸਹਿਕਾਰਤਾ ਦਾ ਅੰਤਰਾਸ਼ਟਰੀ ਸਾਲ ਹੈ। ਇਹ ਮੀਟਿੰਗ ਸਹਿਕਾਰਤਾ ਰਾਹੀਂ ਵਿਸ਼ਵ ਦੀ ਚੰਗੀ ਸਿਰਜਣਾ ਵਿਸ਼ੇ ਤਹਿਤ ਕੀਤੀ ਗਈ। ਉਨ੍ਹਾਂ ਭਾਰਤ ਸਰਕਾਰ ਵੱਲੋਂ ਸਹਿਕਾਰਤਾ ਵਿਭਾਗ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਮਾਡਲ ਬਾਏ ਲਾਅ ਪੀ.ਏ.ਸੀ.ਐੱਸ. (ਪ੍ਰਾਇਮਰੀ ਐਗਰੀਕਲਚਰ ਕਰੈਡਿਟ ਸੋਸਾਇਟੀਜ਼), ਕੰਪਿਊਟਰਾਈਜੇਸ਼ਨ ਆਫ਼ ਪੀ.ਏ.ਸੀ.ਐੱਸ, ਪੈਕਸ ਸਭਾਵਾਂ ਨੂੰ ਕਾਮਨ ਸਰਵਿਸ ਸੈਂਟਰ ਵਜੋਂ ਸਥਾਪਿਤ ਕਰਨਾ, ਪੈਟਰੋਲ ਅਤੇ ਡੀਜ਼ਲ ਪੰਪਜ਼ ਖੋਲ੍ਹਣਾ ਅਤੇ ਵਰਲਡ ਲਾਰਜੈਸਟ ਫੂਡ ਗਰੇਨ ਪ੍ਰੋਜੈਕਟ ਆਦਿ ਦਾ ਵੀ ਰੀਵਿਊ ਕੀਤਾ। ਉਨ੍ਹਾਂ ਹਦਾਇਤ ਕੀਤੀ ਕਿ ਉਕਤ ਸਕੀਮਾਂ ਨੂੰ ਪ੍ਰਾਇਮਰੀ ਐਗਰੀਕਲਚਰ ਕਰੈਡਿਟ ਸੋਸਾਇਟੀਜ਼ ਵਿੱਚ ਲਾਗੂ ਕੀਤਾ ਜਾਵੇ ਤਾਂ ਜੋ ਕਿਸਾਨ ਮੈਂਬਰਾਂ ਨੂੰ ਇਸ ਦਾ ਵੱਧ ਤੋਂ ਵੱਧ ਫਾਇਦਾ ਹੋ ਸਕੇ। ਇਸ ਮੌਕੇ ਡੀਆਰ ਕੋਆਪਰੇਟਿਵ ਸੁਸਾਇਟੀਜ਼ ਸੰਧਿਆ ਸ਼ਰਮਾ, ਏਜੀਐੱਮ ਵਿਕਾਸ ਮੈਨੇਜਰ ਨਾਬਾਰਡ ਸਵਿਤਾ ਸਿੰਘ, ਸੀਨੀਅਰ ਫਿਸ਼ਰੀਜ ਅਫ਼ਸਰ ਹਰਮਨਪ੍ਰੀਤ ਕੌਰ, ਏਡੀਓ ਗੁਰਵੰਤ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਰਣਦੀਪ ਹਾਂਡਾ, ਪਸ਼ੂ ਪਾਲਣ ਵਿਭਾਗ ਤੋਂ ਡਾ. ਈਸ਼ਾ ਸੇਖੜੀ, ਮਿਲਕਫੈੱਡ ਤੋਂ ਡਾ. ਪਿ੍ਰੰਸਜੋਤ ਸਿੰਘ, ਕੋਆਪ੍ਰੇਟਿਵ ਬੈਂਕ ਤੋਂ ਨਵਨੀਤ ਕੌਰ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਮੌਜ਼ੂਦ ਸਨ।



