Punjab

ਸਹੁਰੇ ਘਰ ’ਤੇ ਗੋਲੀਆਂ ਚਲਵਾਉਣ ਦੇ ਦੋਸ਼ ’ਚ ਜਵਾਈ ਨਾਮਜ਼ਦ

ਤਰਨਤਾਰਨ, 12 ਜੂਨ :  ਸਹੁਰਿਆਂ ਦੇ ਘਰ ਉੱਪਰ ਕਥਿਤ ਤੌਰ ’ਤੇ ਗੋਲੀਆਂ ਚਲਵਾਉਣ ਦੇ ਦੋਸ਼ ਹੇਠ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਨੇ ਵਿਦੇਸ਼ ਰਹਿੰਦੇ ਜਵਾਈ ਵਿਰੁੱਧ ਕੇਸ ਦਰਜ ਕੀਤਾ ਹੈ। ਸਰਵਣ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਗਲੀ ਸ਼ਰਮੇ ਵਾਲੀ ਤਰਨਤਾਰਨ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਲੜਕੀ ਹਰਸਿਮਰਤ ਕੌਰ ਦਾ ਵਿਆਹ ਅਮਰਿੰਦਰ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਪੱਕਾ ਕਿਲ੍ਹਾ ਝਬਾਲ ਨਾਲ ਹੋਇਆ ਹੈ, ਜੋ ਵਿਦੇਸ਼ ਰਹਿੰਦਾ ਹੈ। ਉਸ ਦੀ ਲੜਕੀ ਕੁਝ ਦਿਨ ਪਹਿਲਾਂ ਸਹੁਰੇ ਘਰੋਂ ਆ ਗਈ ਸੀ। 5 ਜੂਨ ਨੂੰ ਰਾਤ ਕਰੀਬ 2.30 ਵਜੇ ਅਣਪਛਾਤੇ ਵਿਅਕਤੀ ਨੇ ਉਨ੍ਹਾਂ ਦੇ ਘਰ ਦੇ ਗੇਟ ’ਤੇ ਗੋਲੀਆਂ ਮਾਰੀਆਂ। ਉਨ੍ਹਾਂ ਨੇ ਸ਼ਿਕਾਇਤ ਵਿਚ ਦੱਸਿਆ ਕਿ ਇਹ ਗੋਲੀਆਂ ਅਣਪਛਾਤੇ ਵਿਅਕਤੀ ਨੇ ਉਸ ਦੇ ਜਵਾਈ ਅਮਰਿੰਦਰ ਸਿੰਘ ਦੇ ਕਹਿਣ ’ਤੇ ਗੋਲੀਆਂ ਚਲਾਈਆਂ ਹਨ। ਜਾਂਚ ਅਧਿਕਾਰੀ ਏਐੱਸਆਈ ਜਸਪਾਲ ਸਿੰਘ ਨੇ ਦੱਸਿਆ ਕਿ ਅਮਰਿਦੰਰ ਸਿੰਘ ਨੂੰ ਕੇਸ ਵਿਚ ਨਾਮਜ਼ਦ ਕਰ ਲਿਆ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।

Related Articles

Leave a Reply

Your email address will not be published. Required fields are marked *

Back to top button