Punjab

ਸ਼ਤਾਬਦੀਆਂ ਨੂੰ ਸਮਰਪਿਤ ਬੁੱਢਾ ਦਲ ਨੇ ਸਜਾਇਆ ਨਗਰ ਕੀਰਤਨ

ਸ੍ਰੀ ਅਨੰਦਪੁਰ ਸਾਹਿਬ, 17 ਅਗਸਤ : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿਚ ਖਾਲਸਾ ਪੰਥ ਵੱਲੋਂ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਮੇ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਹਾੜੇ ਦੇ 350 ਸਾਲ ਪੂਰੇ ਹੋਣ ਉਪਰੰਤ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਨਗਰ ਕੀਰਤਨ ਮਹਾਰਾਸ਼ਟਰ ਦੇ ਸ਼ਹਿਰ ਪੂਣੇ ਵਿਚ ਕਰਵਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਕੈਂਪ ਤੋਂ ਪੂਰੇ ਖਾਲਸਾਈ ਸ਼ਾਨੋ-ਸ਼ੋਕਤ, ਜੈਕਾਰਿਆਂ ਦੀ ਗੂੰਜ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਲੌਕਿਕ ਰੂਪ ਵਿਚ ਸ਼ੁਰੂ ਹੋਇਆ। ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਬੁੱਢਾ ਦਲ ਅਤੇ ਸਥਾਨਕ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਪ੍ਰਸਿੱਧ ਕਥਾਵਾਚਕ ਭਾਈ ਸੁਖਜੀਤ ਸਿੰਘ ਕਨੱਈਆ ਨੇ ਗੁਰਬਾਣੀ ਦੀ ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਅਸੀਂ ਸਭ ਵੱਡੇ ਵਡਭਾਗੇ ਹਾਂ ਜੋ ਇਹ ਸ਼ਤਾਬਦੀਆਂ ਸਾਡੇ ਜੀਵਨ ਕਾਲ ਵਿਚ ਮਨਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਮਾਜ ਅੰਦਰ ਉਭਰੀਆਂ ਚੁਣੌਤੀਆਂ ਦਾ ਹੱਲ ਸਿਰਫ਼ ਅਤੇ ਸਿਰਫ਼ ਗੁਰੂ ਨਾਲ ਜੁੜ ਕੇ ਹੀ ਸੰਭਵ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਨੇ ਹਾਲੇ ਤਕ ਅੰਮ੍ਰਿਤ ਨਹੀਂ ਛਕਿਆ, ਉਹ ਗੁਰੂ ਦੀ ਬਖਸ਼ਿਸ਼ ਅੰਮ੍ਰਿਤ ਛਕ ਕੇ ਬਾਣੀ ਤੇ ਬਾਣੇ ਵਾਲੇ ਜੀਵਨ ਵੱਲ ਅੱਗੇ ਵਧਣ। ਬੇਦੀ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰਦੁਆਰਾ ਗੁਰੂ ਨਾਨਕ ਦਰਬਾਰ ਤੋਂ ਸ਼ੁਰੂ ਹੋ ਕੇ ਸਸ਼ਬਾਜੀ ਨਗਰ, ਔਰੰਗਾਬਾਦ ਅਤੇ ਅਹਿਮਦਨਗਰ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਗੁਰੂ ਨਾਨਕ ਦਰਬਾਰ ਵਿਖੇ ਸਮਾਪਤ ਹੋਵੇਗਾ। ਇਸ ਅਲੌਕਿਕ ਨਗਰ ਕੀਰਤਨ ਵਿਚ ਬਹੁਤ ਸਾਰੇ ਸਥਾਨਕ ਮੁਖੀ, ਅਹੁਦੇਦਾਰ ਅਤੇ ਸਿੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਇੰਦਰਪਾਲ ਸਿੰਘ ਫੌਜੀ, ਬਾਬਾ ਗੁਰਮੀਤ ਸਿੰਘ, ਬਾਬਾ ਗੁਰਮੁਖ ਸਿੰਘ, ਬਾਬਾ ਦਲੇਰ ਸਿੰਘ, ਬਾਬਾ ਪਰਮਜੀਤ ਸਿੰਘ, ਬਾਬਾ ਸ਼ਿੰਦਾ ਸਿੰਘ, ਬਾਬਾ ਲਛਮਣ ਸਿੰਘ, ਬਾਬਾ ਕਰਮ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਲਖਵੀਰ ਸਿੰਘ, ਬਾਬਾ ਗੁਰਸ਼ੇਰ ਸਿੰਘ, ਬਾਬਾ ਗੁਰਪਾਲ ਸਿੰਘ, ਬਾਬਾ ਸੁਖਵਿੰਦਰ ਸਿੰਘ ਮੌਰ, ਬਾਬਾ ਸਤਨਾਮ ਸਿੰਘ, ਬਾਬਾ ਜਸਬੀਰ ਸਿੰਘ, ਦਲਜੀਤ ਸਿੰਘ ਅਤੇ ਬਾਬਾ ਗਗਨਦੀਪ ਸਿੰਘ ਆਦਿ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button