Punjab

ਸ਼ਰਾਬ ਦੇ ਨਸ਼ੇ ’ਚ ਕੀਤਾ ਪਤਨੀ ਦਾ ਕਤਲ, ਪੁਲਿਸ ਨੇ ਸ਼ੁਰੂ ਕੀਤੀ ਜਾਂਚ

ਝਬਾਲ, 3 ਮਈ- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਗੱਗੋਬੂਹਾ ਵਿਖੇ ਸਥਿਤ ਇੱਟਾਂ ਦੇ ਭੱਠੇ ’ਤੇ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਵੱਲੋਂ ਕਥਿਤ ਤੌਰ ’ਤੇ ਸ਼ਰਾਬ ਦੇ ਨਸ਼ੇ ਵਿਚ ਪਤਨੀ ਦੀ ਕੁੱਟਮਾਰ ਕਰਕੇ ਉਸਦਾ ਕਤਲ ਕਰ ਦਿੱਤਾ ਗਿਆ। ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਜਿਥੇ ਉਕਤ ਮਜ਼ਦੂਰ ਖਿਲਾਫ ਕਤਲ ਦਾ ਕੇਸ ਦਰਜ ਕਰ ਲਿਆ ਹੈ। ਉਥੇ ਹੀ ਉਸ ਨੂੰ ਗਿ੍ਰਫਤਾਰ ਵੀ ਕੀਤਾ ਜਾ ਚੁੱਕਾ ਹੈ। ਸੁਖਵੰਤ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਪਿੰਡ ਸੋਹਲ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਉਸਦਾ ਗੁਰੂ ਨਾਨਕ ਬਰਿਕ ਕਲਿਨ ਕੰਪਨੀ ਨਾਂ ’ਤੇ ਇੱਟਾਂ ਦਾ ਭੱਠਾ ਗੱਗੋਬੂਹਾ ਵਿਖੇ ਹੈ। ਉਸਦੇ ਭੱਠੇ ’ਤੇ ਸਿਧਾਰਥ ਪੁੱਤਰ ਮੁਹੰਮਦ ਸ਼ਹਾਦਤ ਵਾਸੀ ਮਾਈਖੰਡ, ਜ਼ਿਲ੍ਹਾ ਪੂਰਨੀਆਂ ਬਿਹਾਰ ਪਰਿਵਾਰ ਸਮੇਤ ਰਹਿ ਕੇ ਮਜ਼ਦੂਰੀ ਕਰਦਾ ਹੈ। ਲੰਘੀ ਦੇਰ ਰਾਤ ਕਰੀਬ ਸਾਢੇ 11 ਵਜੇ ਸਿਧਾਰਥ ਨੇ ਸ਼ਰਾਬ ਦੇ ਨਸ਼ੇ ਵਿਚ ਆਪਣੀ ਪਤਨੀ ਰਹੀਮਾ ਨਾਲ ਝਗੜਾ ਕੀਤਾ ਤੇ ਨਸ਼ੇ ਵਿਚ ਹੀ ਪਤਨੀ ਦੀ ਜਿਆਦਾ ਕੁੱਟਮਾਰ ਕਰਕੇ ਉਸਦੀ ਹੱਤਿਆ ਕਰ ਦਿੱਤੀ। ਮੌਕੇ ’ਤੇ ਪੁੱਜੇ ਥਾਣਾ ਝਬਾਲ ਦੇ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਸਿਧਾਰਥ ਨੂੰ ਕੇਸ ਵਿਚ ਨਾਮਜ਼ਦ ਕਰਕੇ ਗਿ੍ਰਫਤਾਰ ਕਰ ਲਿਆ ਗਿਆ ਹੈ ਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button