Punjab

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯੂਥ ਕਾਂਗਰਸ ਵੱਲੋਂ ਟਰੈਕਟਰ ਮਾਰਚ 22 ਮਾਰਚ ਨੂੰ

ਸੂਬਾ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ’ਚ ਨਾਕਾਮ ਰਹੀ– ਪਿੰਕੀ

ਜਸਵਿੰਦਰ ਸਿੰਘ ਸੰਧੂ

ਫ਼ਿਰੋਜ਼ਪੁਰ, 21 ਮਾਰਚ- – ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤਨੌਕਰੀ ਦਿਓ ਨਸ਼ਾ ਨਹੀਂ’ ਦੇ ਬੈਨਰ ਹੇਠ ਯੂਥ ਕਾਂਗਰਸ ਵੱਲੋਂ 22 ਮਾਰਚ 2025 ਨੂੰ ਇਕ ਵਿਸ਼ਾਲ ਟਰੈਕਟਰ ਮਾਰਚ ਕੱਢਿਆ ਜਾਵੇਗਾ, ਜੋ ਦਾਣਾ ਮੰਡੀ ਫ਼ਿਰੋਜ਼ਪੁਰ ਛਾਉਣੀ ਤੋਂ ਸ਼ੁਰੂ ਹੋ ਕੇ ਹੁਸੈਨੀਵਾਲਾ ਸਮਾਰਕਾਂ ’ਤੇ ਪਹੁੰਚ ਸ਼ਹੀਦਾਂ ਨੂੰ ਸਿਜਦਾ ਕਰੇਗਾ। ਇਹ ਜਾਣਕਾਰੀ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦਿੰਦਿਆਂ ਦੱਸਿਆ ਕਿ ਇਸ ਟਰੈਕਟਰ ਮਾਰਚ ਵਿਚ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਊਦੈ ਭਾਨੂੰ ਚਿੱਬ ਅਤੇ ਮੋਹਿਤ ਮਹਿੰਦਰਾ ਪ੍ਰਧਾਨ ਯੂਥ ਕਾਂਗਰਸ ਪੰਜਾਬ ਵਿਸ਼ੇਸ਼ ਤੌਰ ’ਤੇ ਪਹੁੰਚਣਗੇ। ਇਸ ਮੌਕੇ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ, ਸਾਬਕਾ ਵਿਧਾਇਕ ਦਵਿੰਦਰ ਸਿੰਘ ਘੁਬਾਇਆ, ਹਲਕਾ ਦਿਹਾਤੀ ਦੇ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਦੱਸਿਆ ਕਿ ਪੰਜਾਬ ਦੀ ਜਵਾਨੀ ਨੂੰ ਲਾਰੇ ਦੇ ਕੇ ਸਤਾ ਵਿਚ ਆਈ ਆਮ ਆਦਮੀ ਪਾਰਟੀ ਦੇ ਰਾਜ ’ਚ ਨਸ਼ਿਆਂ ਦਾ ਛੇਵਾਂ ਦਰਿਆ ਸੂਬੇ ਦੀ ਜਵਾਨੀ ਨੂੰ ਡੋਬ ਰਿਹਾ ਹੈ, ਪਰ ਸਰਕਾਰ ਨਸ਼ਿਆਂ ਵਿਰੁੱਧ ਯੁੱਧ ਮੁਹਿੰਮ ਨੂੰ ਸਫਲ ਦੱਸ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ, ਜਦਕਿ ਅਸਲੀਅਤ ’ਚ ਸੂਬਾ ਸਰਕਾਰ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਨੱਥ ਪਾਉਣ ’ਚ ਬੁਰੀ ਤਰ੍ਹਾਂ ਨਾਕਾਮ ਸਾਬਿਤ ਹੋ ਰਹੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ‘ਨੌਕਰੀ ਦਿਓ ਨਸ਼ਾ’ ਨਹੀਂ  ਦੇ ਨਾਅਰੇ ਨੂੰ ਬੁਲੰਦ ਕਰਨ ਲਈ ਇਸ ਟਰੈਕਟਰ ਮਾਰਚ ਵਿਚ ਵੱਧ–ਚੜ੍ਹ ਕੇ ਪਹੁੰਚਣ ਤਾਂ ਜੋ ਆਪ ਸਰਕਾਰ ਦਾ ਝੂਠ ਲੋਕਾਂ ਸਾਹਮਣੇ ਲਿਆਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button