Punjab

ਸ਼ਿਵ ਸੈਨਾ ਆਗੂ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਬਟਾਲਾ ਪੁਲਿਸ ਨੇ 12 ਘੰਟਿਆਂ ਅੰਦਰ ਦਬੋਚੇ

ਬਟਾਲਾ, 2 ਨਵੰਬਰ : ਲੰਘੀ ਰਾਤ ਸ਼ਿਵ ਸੈਨਾ ਆਗੂ ਰਮੇਸ਼ ਨਈਅਰ ‘ਤੇ ਦੋ ਵਿਅਕਤੀਆਂ ਨੇ ਜਾਨਲੇਵਾ ਹਮਲਾ ਕੀਤਾ ਸੀ। ਇਸ ਹਮਲੇ ‘ਚ ਰਮੇਸ਼ ਨਈਅਰ ਜ਼ਖ਼ਮੀ ਹੋ ਗਏ ਸਨ ਜੋ ਬਟਾਲਾ ਦੇ ਸਿਵਲ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਬਟਾਲਾ ਪੁਲਿਸ ਨੇ 12 ਘੰਟਿਆਂ ਅੰਦਰ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਪੀਡੀ ਗੁਰਪ੍ਰਤਾਪ ਸਿੰਘ ਸਹੋਤਾ ਤੇ ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਦੱਸਿਆ ਕਿ ਸ਼ਨਿਚਰਵਾਰ ਦੀ ਰਾਤ ਕਰੀਬ 7 ਵਜੇ ਸ਼ਿਵਸੈਨਾ ਬਾਲ ਠਾਕਰੇ ਦੇ ਸੂਬਾ ਮੀਤ ਪ੍ਰਧਾਨ ਰਮੇਸ਼ ਨਈਅਰ ਆਪਣੇ ਮੋਟਰਸਾਈਕਲ ‘ਤੇ ਕਿਸੇ ਕੰਮ ਭੰਡਾਰੀ ਮਹੱਲੇ ਨੂੰ ਜਾ ਰਹੇ ਸੀ। ਇਹ ਦੋ ਵਿਅਕਤੀਆਂ ਨੇ ਉਨ੍ਹਾਂ ‘ਤੇ ਅਚਨਚੇਤ ਹਮਲਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਸ਼ਿਵ ਸੈਨਾ ਆਗੂ ‘ਤੇ ਹਮਲੇ ਦੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਐਸਐਸਪੀ ਬਟਾਲਾ ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਟੀ ਪੁਲਿਸ ਨੇ ਜ਼ੇਰੇ ਇਲਾਜ ਰਮੇਸ਼ ਨਈਅਰ ਦੇ ਬਿਆਨਾਂ ਦੇ ਆਧਾਰ ‘ਤੇ ਮੁਕਦਮਾ ਨੰਬਰ 201 ਦਰਜ ਕਰ ਕੇ ਤਿੰਨ ਜਣਿਆਂ ਵਿਰੁੱਧ ਮਾਮਲਾ ਦਰਜ ਕਰ ਦਿੱਤਾ ਸੀ।ਪੁਲਿਸ ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਹਮਲਾ ਕਰਨ ਵਾਲੇ ਮੁਲਜ਼ਮਾਂ ਨੂੰ 12 ਘੰਟਿਆਂ ਅੰਦਰ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦੀ ਪਛਾਣ ਰਜੀਵ ਕੁਮਾਰ ਉਰਫ ਬਾਬਾ ਤੇ ਅਸ਼ੋਕ ਕੁਮਾਰ ਉਰਫ ਗੋਗੀ ਵਜੋਂ ਹੋਈ ਹੈ। ਐਸਪੀ ਸਹੋਤਾ ਨੇ ਅੱਗੇ ਦੱਸਿਆ ਕਿ ਫੜੇ ਗਏ ਮੁਲਜ਼ਮਾਂ ਦਾ ਰਿਮਾਂਡ ਲੈ ਕੇ ਇਨ੍ਹਾਂ ਤੋਂ ਹੋਰ ਪੁੱਛਗਿਛ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button