Punjab

ਸ਼ੋਅਰੂਮ ’ਚ ਅੱਗ ਲੱਗਣ ਕਾਰਨ ਕਰੋੜ ਰੁਪਏ ਦਾ ਸਾਮਾਨ ਸੜ ਕੇ ਸੁਆਹ

ਸਮਾਣਾ, 12 ਅਪ੍ਰੈਲ-ਸ਼ਨਿਚਰਵਾਰ ਸਵੇਰੇ ਤਹਿਸੀਲ ਰੋਡ ’ਤੇ ਸਥਿਤ ਪੰਜਾਬ ਨੈਸ਼ਨਲ ਬੈਂਕ ਦੇ ਨਜ਼ਦੀਕ ਇੱਕ ਇਲੈਕਟ੍ਰੋਨਿਕਸ ਦੇ ਸ਼ੋਅਰੂਮ ਦੀ ਉੱਪਰਲੀ ਮੰਜ਼ਿਲ ਵਿੱਚ ਅੱਗ ਲੱਗ ਜਾਣ ਕਾਰਨ ਸ਼ੋਅਰੂਮ ਵਿੱਚ ਪਿਆ ਕਰੋੜ ਰੁਪਏ ਦੇ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਤੇ ਸ਼ਾਹ ਸਤਨਾਮ ਜੀ ਗਰੀਨ ਵੈੱਲਫ਼ੇਅਰ ਦੀ ਟੀਮ ਨੇ ਪਹੁੰਚ ਕੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆਗਣਪਤੀ ਇਲੈਕਟ੍ਰੋਨਿਕਸ ਦੇ ਮਾਲਕ ਸੁਭਮ ਮਿੱਤਲ ਨੇ ਦੱਸਿਆ ਕਿ ਉਹ ਆਪਣੇ ਸ਼ੋਅਰੂਮ ਵਿੱਚ ਕੰਮ ਕਰ ਰਹੇ ਸਨ ਕਿ ਇਸ ਦੌਰਾਨ ਨਜ਼ਦੀਕੀ ਦੁਕਾਨਦਾਰਾਂ ਵੱਲੋਂ ਦੱਸਿਆ ਕਿ ਤੁਹਾਡੀ ਉੱਪਰ ਵਾਲੀ ਮੰਜ਼ਿਲ ਵਿੱਚੋਂ ਧੂਆਂ ਨਿਕਲ ਰਿਹਾ ਹੈ ਤਾਂ ਉਨ੍ਹਾਂ ਉੱਪਰ ਜਾ ਕੇ ਦੇਖਿਆ ਤਾਂ ਉੱਪਰ ਵਾਲੀ ਮੰਜ਼ਿਲ ਵਿੱਚ ਅੱਗ ਲੱਗੀ ਹੋਈ ਸੀ। ਉਨ੍ਹਾਂ ਤੁਰੰਤ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਜਿਨ੍ਹਾਂ ਪਹੁੰਚ ਕੇ ਅੱਗ ’ਤੇ ਕਾਬੂ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਅੱਗ ਜ਼ਿਆਦਾ ਹੋਣ ਕਾਰਨ ਪਟਿਆਲਾ ਤੋਂ ਵੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂਸਿਟੀ ਪੁਲਿਸ ਵੀ ਅੱਗ ਲੱਗਣ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ। ਅੱਗ ਬਝਾਉਣ ਲਈ ਫਾਇਰ ਅਫਸਰ ਲਵਕੁਸ਼ ਖੁਦ ਅੱਗ ਬਝਾਉਣ ਵਿੱਚ ਲੱਗੇ ਨਜ਼ਰ ਆਏ। ਸ਼ੋਅਰੂਮ ਵਿੱਚ ਅੱਗ ਲੱਗਣ ਦੀ ਸੂਚਨਾ ਜਦੋਂ ਸਾਹ ਸਤਨਾਮ ਜੀ ਗਰੀਨ ਵੈੱਲਫ਼ੇਅਰ ਟੀਮ ਨੂੰ ਪਤਾ ਲੱਗੀ ਤਾਂ ਉਨ੍ਹਾਂ ਦੀ ਟੀਮ ਦੇ ਇੱਕ ਦਰਜਨ ਦੇ ਕਰੀਬ ਸੇਵਾਦਾਰਾਂ ਨੇ ਮੌਕੇ ’ਤੇ ਪਹੁੰਚ ਕੇ ਤੇ ਅੱਗ ਥੱਲੇ ਆਉਂਦੀ ਦੇਖਦੇ ਹੋਏ ਲੋਕਾਂ ਨਾਲ ਮਿਲ ਕੇ ਥੱਲੇ ਵਾਲੀ ਮੰਜ਼ਿਲ ਤੇ ਰੱਖੇ ਸਾਮਾਨ ਨੂੰ ਬਾਹਰ ਕੱਢਿਆ ਤੇ ਫਾਇਰ ਬ੍ਰਿਗੇਡ ਦੀ ਟੀਮ ਨਾਲ ਮਿਲ ਕੇ ਢਾਈ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਇਸ ਮੌਕੇ ਹਲਕਾ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਪਹੁੰਚ ਕੇ ਸ਼ੋਅਰੂਮ ਦੇ ਮਾਲਕ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਤੇ ਹਰ ਸੰਭਵ ਸਹਾਇਤਾ ਦੇਣ ਦਾ ਭੋਰਸਾ ਦਿੱਤਾਸ਼ੋਅਰੂਮ ਮਾਲਕ ਨੇ ਦੱਸਿਆ ਕਿ ਅੱਗ ਲੱਗਣ ਨਾਲ ਉਨ੍ਹਾਂ ਦਾ ਕਰੀਬ ਇਕ ਕਰੋੜ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ

Related Articles

Leave a Reply

Your email address will not be published. Required fields are marked *

Back to top button