Punjab

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੰਜਾਬ ਪੁਲਿਸ ਨੇ ਹਿਰਾਸਤ ‘ਚ ਲਿਆ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 1 ਜੁਲਾਈ : ਸੁਖਬੀਰ ਬਾਦਲ ਅੱਜ ਗੁਰਦੁਆਰਾ ਅੰਬ ਸਾਹਿਬ ਵਿਖੇ ਅਕਾਲੀ ਲੀਡਰਸ਼ਿਪ ਦੁਆਰਾ ਕਰਵਾਏ ਇੱਕ ਧਰਨੇ ਵਿੱਚ ਸ਼ਾਮਿਲ ਹੋਣ ਲਈ ਜਾ ਰਹੇ ਸਨ ਕਿ ਪੁਲਿਸ ਨੇ ਸੁਖਬੀਰ ਬਾਦਲ ਨੂੰ ਰਸਤੇ ਵਿੱਚ ਹੀ ਡਿਟੇਨ ਕਰ ਲਿਆ। ਇੱਥੇ ਦੱਸਿਆ ਜਾਂਦਾ ਹੈ ਕਿ ਅੱਜ ਅਕਾਲੀ ਨੇਤਾ ਬਿਕਰਮ ਮਜੀਠੀਆ ਦਾ ਰਿਮਾਂਡ ਖਤਮ ਹੋਣ ਉਪਰੰਤ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਜਿਸ ਕਰਕੇ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਮੁਹਾਲੀ ਵਿਖੇ ਇਕੱਠੇ ਹੋਏ ਹਨ। ਮੁਹਾਲੀ ਵਿਖੇ ਅਕਾਲੀ ਆਗੂਆਂ ਅਤੇ ਵਰਕਰਾਂ ਨੂੰ ਪਹੁੰਚਣ ਤੋਂ ਰੋਕਣ ਲਈ ਪੁਲਿਸ ਨੇ ਵੱਡੀ ਗਿਣਤੀ ਵਿੱਚ ਅਕਾਲੀ ਆਗੂਆਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਹੀ ਰਾਊਂਡ ਅਪ ਕੀਤਾ ਹੈ ਜਾਂ ਫਿਰ ਰਸਤੇ ਵਿੱਚ ਰੋਕ ਲਿਆ ਹੈ।

Related Articles

Leave a Reply

Your email address will not be published. Required fields are marked *

Back to top button