Punjab

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ‘ਚ ਲਏ ਅਹਿਮ ਫੈਸਲੇ

ਅੰਮ੍ਰਿਤਸਰ, 28 ਜੁਲਾਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ । ਗੱਲਬਾਤ ਕਰਦਿਆ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਗੁਰਪੁਰਖ ਮੌਕੇ ਬੰਦੀ ਸਿੰਘਾ ਦੀ ਰਿਹਾਈ ਅਤੇ ਭਾਈ ਬਲਵੰਤ ਸਿੰਘ ਰਾਜੂਆਣੇ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੇ ਫੈਸਲੇ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਮੌਕੇ ਲਾਗੂ ਕੀਤਾ ਜਾਵੇ। ਸ਼੍ਰੀਨਗਰ ਵਿਖੇ ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਸੈਮੀਨਾਰ ਦੌਰਾਨ ਨਾਚ ਗਾਣੇ ਦੇ ਪ੍ਰੋਗਰਾਮ ਦੇ ਮਾਮਲੇ ਸਬੰਧੀ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਸ਼ਿਕਾਇਤਾਂ ਪੁਜੀਆਂ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਯੋਗ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ ।ਸ੍ਰੀ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਸ਼੍ਰੀ ਗੁਰੂ ਰਾਮਦਾਸ ਲੰਗਰ ਘਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਉਥੋਂ ਦੇ ਮਰੀਜ਼ਾਂ ਤੇ ਵਾਰਸਾਂ ਲਈ ਰੋਜ਼ਾਨਾ ਲੰਗਰ ਦੀ ਸੇਵਾ ਵੀ ਭੇਜੀ ਜਾਵੇਗੀ I ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਚੇਅਰ ਸਥਾਪਿਤ ਕਰਨ ਦਾ ਵੀ ਫੈਸਲਾ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button