Punjab

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਅਚਾਨਕ ਸੱਦੀ ਪ੍ਰੈੱਸ ਕਾਨਫ਼ਰੰਸ ਨੂੰ ਲੈ ਕੇ ਚਰਚਾ ਸ਼ੁਰੂ

ਅੰਮ੍ਰਿਤਸਰ, 17 ਫਰਵਰੀ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅੱਜ ਅਚਾਨਕ ਦੁਪਹਿਰ 12 ਵਜੇ ਸੱਦੀ ਗਈ ਪ੍ਰੈਸ ਕਾਨਫ਼ਰੰਸ ਨੂੰ ਲੈ ਕੇ ਕਈ ਤਰ੍ਹਾਂ ਦੀ ਚਰਚਾ ਸ਼ੁਰੂ ਹੋ ਗਈ ਹੈ। ਸ਼੍ਰੋਮਣੀ ਕਮੇਟੀ ਵਲੋਂ ਅੱਜ ਸਵੇਰੇ 9 ਵਜੇ ਦੇ ਕਰੀਬ ਅਧਿਕਾਰਤ ਤੌਰ ’ਤੇ ਜਾਰੀ ਸੂਚਨਾ ਵਿਚ ਕਿਹਾ ਗਿਆ ਹੈ ਕਿ ਐਡਵੋਕੇਟ ਧਾਮੀ ਅੱਜ ਦੁਪਹਿਰ 12 ਵਜੇ ਅਹਿਮ ਪੰਥਕ ਮਾਮਲਿਆਂ ਬਾਰੇ ਮੀਡੀਆ ਨਾਲ ਗੱਲਬਾਤ ਕਰਨਗੇ ਪਰ ਦੂਜੇ ਪਾਸੇ ਅਚਾਨਕ ਪ੍ਰੈਸ ਕਾਨਫਰੰਸ ਬੁਲਾਉਣ ਦਾ ਕਾਰਨ ਇਹ ਵੀ ਸਮਝਿਆ ਜਾ ਰਿਹਾ ਹੈ ਕਿ ਐਡਵੋਕੇਟ ਧਾਮੀ ਸੱਤ ਮੈਂਬਰੀ ਕਮੇਟੀ ਦੀ ਬੀਤੇ ਦਿਨ ਅਚਾਨਕ ਦੂਜੀ ਵਾਰ ਮੁਲਤਵੀ ਕੀਤੀ ਅਹਿਮ ਮੀਟਿੰਗ ਨੂੰ ਲੈ ਕੇ ਵੀ ਕੋਈ ਅਹਿਮ ਜਾਣਕਾਰੀ ਮੀਡੀਆ ਨਾਲ ਸਾਂਝੀ ਕਰ ਸਕਦੇ ਹਨ। ਪਰ ਉਹ ਕਿਹੜੇ ਅਹਿਮ ਪੰਥਕ ਮਸਲੇ ’ਤੇ ਗੱਲਬਾਤ ਕਰਨਾ ਚਾਹੁੰਦੇ ਹਨ, ਇਹ ਦੁਪਹਿਰ 12 ਵਜੇ ਤੋਂ ਬਾਅਦ ਹੀ ਪਤਾ ਲੱਗੇਗਾ।

Related Articles

Leave a Reply

Your email address will not be published. Required fields are marked *

Back to top button