Punjab

ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ

ਅੰਮ੍ਰਿਤਸਰ, 10 ਫਰਵਰੀ-  ਅੰਤ੍ਰਿੰਗ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਦੌਰਾਨ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ ਕਰ ਦਿਤੀਆਂ ਗਈਆਂ। ਇਹ ਮੀਟਿੰਗ ਪ੍ਰਧਾਨ ਐਡਵੋਕੇਟ ਧਾਮੀ ਦੀ ਅਗਵਾਈ ਵਿਚ ਦੁਪਹਿਰ 2 ਵਜੇ ਤੋਂ ਚੱਲ ਰਹੀ ਸੀ। ਮੀਟਿੰਗ ਉਪਰੰਤ ਵਿਰੋਧੀ ਧਿਰ ਨਾਲ ਸੰਬੰਧਿਤ ਕਾਰਜਕਾਰਨੀ ਮੈਂਬਰਾਂ ਜਸਵੰਤ ਸਿੰਘ ਪੁਡੈਣ, ਪਰਮਜੀਤ ਸਿੰਘ ਰਾਏਪੁਰ ਅਤੇ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਵਲੋਂ ਲਿਆਂਦੇ ਗਏ ਇਸ ਮਤੇ ਦਾ ਵਿਰੋਧ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਰਾਜਨੀਤੀ ਤੋਂ ਪ੍ਰੇਰਿਤ ਹੈ।

Related Articles

Leave a Reply

Your email address will not be published. Required fields are marked *

Back to top button