Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਹਵਾਈ ਅੱਡੇ ‘ਤੇ ਲਗਾਇਆ ਲੰਗਰ

ਰਾਜਾਸਾਂਸੀ, 16 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅਮਰੀਕਾ ਵਲੋਂ ਡਿਪੋਰਟ ਕੀਤੇ ਹੋਏ ਭਾਰਤੀ ਨਾਗਰਿਕਾਂ ਦੇ ਪਰਿਵਾਰਾਂ, ਮੀਡੀਆ ਕਰਮੀਆਂ ਤੇ ਪੁਲਿਸ ਕਰਮੀਆਂ ਤੇ ਹੋਰ ਆਉਣ ਜਾਣ ਵਾਲੇ ਯਾਤਰੀਆਂ ਲਈ ਲੰਗਰ ਲਗਾਇਆ ਗਿਆ ਹੈ ਜੋ ਕਿ ਸ਼੍ਰੋਮਣੀ ਕਮੇਟੀ ਦੇ ਸੇਵਾਦਾਰ ਸ਼ਰਧਾ ਲੰਗਰ ਦੀ ਭਾਵਨਾਵਾਂ ਦੇ ਨਾਲ ਸੇਵਾ ਨਿਭਾ ਰਹੇ ਹਨ। ਹਵਾਈ ਅੱਡੇ ਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਏ ਗਏ ਇੰਚਾਰਜ ਸੰਦੀਪ ਸਿੰਘ ਨੇ ਦੱਸਿਆ ਕਿ ਇਸ ਉਪਰਾਲਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਡਿਪੋਰਟ ਹੋ ਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪੁੱਜ ਰਹੇ ਭਾਰਤੀ ਨਾਗਰਿਕਾਂ ਦੇ ਸਿਰ ਢੱਕਣ ਲਈ ਸ਼੍ਰੋਮਣੀ ਕਮੇਟੀ ਵਲੋਂ ਦਸਤਾਰਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button