Punjab

ਸ਼ੰਭੂ ਬਾਰਡਰ ’ਤੇ ਕੇਂਦਰ ਸਰਕਾਰ ਦੀ ਅਰਥੀ ਫੂਕ ਕੇ ਪ੍ਰਦਰਸ਼ਨ, ਪੰਧੇਰ ਬੋਲੇ, ਮੰਡੀਕਰਨ ਨੀਤੀ ਦੇ ਖਰੜੇ ਨੂੰ ਫੂਕ ਕੇ ਲੋਹੜੀ ਮਨਾਉਣ ਦਾ ਐਲਾਨ

ਰਾਜਪੁਰਾ, 10 ਜਨਵਰੀ- ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਦੀ ਅਗਵਾਈ ਵਿੱਚ ਕਿਸਾਨ ਮਜ਼ਦੂਰ ਮੰਗਾਂ ਲਾਗੂ ਕਰਵਾਉਣ ਲਈ ਜਾਰੀ ਦਿੱਲੀ ਅੰਦੋਲਨ-2 ਦੇ ਸੱਦੇ ਤਹਿਤ ਸ਼ੁਕਰਵਾਰ ਨੂੰ ਦੇਸ਼ ਭਰ ਦੇ ਸੂਬਿਆਂ ਦੇ ਲੱਖਾਂ ਪਿੰਡਾਂ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਸ ਤਰ੍ਹਾਂ ਅੱਜ ਹਰਿਆਣਾ ਪੰਜਾਬ ਤੋਂ ਸ਼ੁਰੂ ਹੋਇਆ ਅੰਦੋਲਨ ਪੂਰੇ ਦੇਸ਼ ਵਿੱਚ ਅਸਰਦਾਰ ਸਾਬਿਤ ਹੋ ਰਿਹਾ ਹੈ ਉਸ ਤੋਂ ਸਮਝ ਲੈਂਦੇ ਹੋਏ ਕੇਂਦਰ ਸਰਕਾਰ ਨੂੰ ਕੰਧ ’ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਅਤੇ ਕਿਸਾਨਾਂ ਮਜ਼ਦੂਰਾਂ ਦੀਆਂ ਹਾਕੀ ਮੰਗਾਂ ਪ੍ਰਤੀ ਜਲਦ ਤੋਂ ਜਲਦ ਸੁਹਿਰਦਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਲਗਾਤਾਰ ਖਰਾਬ ਹੁੰਦੀ ਜਾ ਰਹੀ ਹੈ। ਇਸ ਦੀ ਸਿੱਧੀ ਸਿੱਧੀ ਜਿੰਮੇਵਾਰੀ ਕੇਂਦਰ ਸਰਕਾਰ ਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ 13 ਜਨਵਰੀ ਨੂੰ ਲੋਹੜੀ ਵਾਲੇ ਦਿਨ ਕੇਂਦਰ ਸਰਕਾਰ ਵੱਲੋਂ ਖੇਤੀ ਮੰਡੀ ਨੂੰ ਨਿੱਜੀ ਹੱਥਾਂ ਵਿੱਚ ਦੇਣ ਵਾਲਾ ਲਿਆਂਦੀ ਮੰਡੀਕਰਨ ਨੀਤੀ ਦੇ ਖਰੜੇ ਨੂੰ ਲੋਹੜੀ ਵਿੱਚ ਫੂਕ ਕੇ ਦੇਸ਼ ਦੇ ਲੋਕਾਂ ਨੂੰ ਲੋਹੜੀ ਮਨਾਉਣ ਦਾ ਐਲਾਨ ਦੋਨਾਂ ਮੋਰਚਿਆਂ ਵੱਲੋਂ ਕੀਤਾ ਗਿਆ ਹੈ। ਸੰਯੁਕਤ ਮੋਰਚੇ ਵੱਲੋਂ ਮੋਗਾ ਰੈਲੀ ਵਿੱਚ ਦਿੱਲੀ ਅੰਦੋਲਨ ਚਲਾ ਰਹੇ ਦੋਨਾਂ ਫੋਰਮਾ ਨਾਲ ਏਕਤਾ ਦੀ ਕੀਤੀ ਗਈ ਗੱਲ ਦਾ ਉਨ੍ਹਾਂ ਨੇ ਸਵਾਗਤ ਕਰਦੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਏਕਤਾ ’ਤੇ ਹਾਮੀ ਭਰ ਰਹੇ ਹਾਂ ਅਤੇ ਅਤੇ ਐਸਕੇਐਮ ਵੱਲੋਂ ਤਿਆਰ ਕੀਤੀ ਪ੍ਰਪੋਜਲ ਨੂੰ ਪਾਜ਼ੇਟਿਵ ਤਰੀਕੇ ਨਾਲ ਵਿਚਾਰਿਆ ਜਾਵੇਗਾ ਅਤੇ ਏਕਤਾ ਲਈ ਸੰਭਵ ਯਤਨ ਜੁਟਾਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ੰਭੂ ਬਾਰਡਰ ’ਤੇ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਆ ਕੇ ਕਿਸਾਨ ਰੇਸ਼ਮ ਸਿੰਘ ਪਿੰਡ ਪਹੂ ਵਿੰਡ ਨੇ ਖੁਦਕੁਸ਼ੀ ਕਰ ਲਈ ਸੀ, ਉਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਵੱਲੋਂ 25 ਲੱਖ ਮੁਆਵਜ਼ਾ, ਇੱਕ ਜੀਅ ਨੂੰ ਨੌਕਰੀ ਅਤੇ ਸਾਰਾ ਕਰਜਾ ਮਾਫ ਕਰਨ ਦੀ ਮੰਗ ਤੁਰੰਤ ਮੰਨੀ ਜਾਵੇ। ਜਿੰਨੀ ਦੇਰ ਇਹ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸਸਕਾਰ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਸਰਕਾਰ ਕੋਈ ਢਿੱਲ ਦਿਖਾਉਂਦੀ ਹੈ ਤਾਂ ਤਿੱਖੇ ਐਕਸ਼ਨ ਦਾ ਐਲਾਨ ਵੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਆਗਾਮੀ ਦਿਨਾਂ ਵਿੱਚ ਜਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਭਰਵੀਂ ਗਿਣਤੀ ’ਚ ਟਰਾਲੀਆਂ ਦੇ ਕਾਫਲੇ ਸ਼ੰਭੂ ਮੋਰਚੇ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਤੱਕ ਕੇਂਦਰ ਸਰਕਾਰ ਵੱਲੋਂ ਇਸ ਅੰਦੋਲਨ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਓਨੀ ਦੇਰ ਤੱਕ ਇਹ ਸੰਘਰਸ਼ ਜਾਰੀ ਰਹੇਗਾ।

Related Articles

Leave a Reply

Your email address will not be published. Required fields are marked *

Back to top button