Punjab

ਸ਼ੱਕੀ ਹਾਲਾਤ ’ਚ ਔਰਤ ਨੇ ਕੀਤੀ ਖ਼ੁਦਕੁਸ਼ੀ

ਲੁਧਿਆਣਾ, 18 ਸਤੰਬਰ : ਸਲੇਮ ਟਾਬਰੀ ਦੇ ਇਲਾਕੇ ’ਚ ਇਕ ਔਰਤ ਨੇ ਸ਼ੱਕੀ ਹਾਲਾਤ ’ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਘਟਨਾ ਦਾ ਉਸ ਵੇਲੇ ਪਤਾ ਲੱਗਾ ਜਦੋਂ ਪਰਿਵਾਰਕ ਮੈਂਬਰ ਘਰ ਵਾਪਸ ਆਏ। ਮ੍ਰਿਤਕਾ ਦੀ ਪਛਾਣ ਸੁਨੀਤਾ ਰਾਣੀ (49) ਵਜੋਂ ਹੋਈ ਹੈ, ਜੋ ਸ਼ਿਆਮ ਕਾਲੋਨੀ ਸਲੇਮ ਟਾਬਰੀ ’ਚ ਰਹਿੰਦੀ ਸੀ। ਪਰਿਵਾਰ ਦੀ ਸੂਚਨਾ ਮਗਰੋਂ ਸਲੇਮ ਟਾਬਰੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਕਾਰਵਾਈ ਸ਼ੁਰੂ ਕੀਤੀ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰੱਖ ਦਿੱਤਾ। ਏਐੱਸਆਈ ਹਰਮੇਸ਼ ਲਾਲ ਨੇ ਦੱਸਿਆ ਕਿ ਮ੍ਰਿਤਕਾ ਸੁਨੀਤਾ ਰਾਣੀ ਦਾ ਇਕ ਪੁੱਤਰ ਹੈ ਤੇ ਉਹ ਵਿਆਹਿਆ ਹੋਇਆ ਹੈ। ਪਰਿਵਾਰ ਅਨੁਸਾਰ ਉਹ ਕੁਝ ਸਮੇਂ ਤੋਂ ਮਾਨਸਿਕ ਤੌਰ ਤੇ ਪਰੇਸ਼ਾਨ ਰਹੀ ਸੀ ਪਰ ਉਸ ਨੇ ਕਿਸੇ ਨਾਲ ਵੀ ਪਰੇਸ਼ਾਨੀ ਦੀ ਗੱਲ ਸਾਂਝੀ ਨਹੀਂ ਕੀਤੀ। ਬੁੱਧਵਾਰ ਸਵੇਰੇ ਘਰ ਚ ਕੋਈ ਨਹੀਂ ਸੀ। ਇਸ ਦੌਰਾਨ ਉਸ ਨੇ ਫਾਹਾ ਲੈ ਕੇ ਜ਼ਿੰਦਗੀ ਖਤਮ ਕਰ ਲਈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨ ਲੈ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related Articles

Leave a Reply

Your email address will not be published. Required fields are marked *

Back to top button