Punjab

ਸਾਂਝਾ ਆਸ਼ਾ ਵਰਕਰ ਮੋਰਚੇ ਵੱਲੋਂ ਬਲਾਕ ਫਿਰੋਜ਼ਪੁਰ ਦੀਆਂ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਮੰਗ ਪੱਤਰ ਦਿੱਤਾ

ਬਾਲ ਕਿਸ਼ਨ

ਫ਼ਿਰੋਜ਼ਪੁਰ, 16 ਮਾਰਚ : ਅੱਜ ਸਾਂਝਾ ਆਸ਼ਾ ਵਰਕਰ ਮੋਰਚੇ ਵੱਲੋਂ ਬਲਾਕ ਫਿਰੋਜ਼ਪੁਰ ਦੀਆਂ ਆਸ਼ਾ ਵਰਕਰਾਂ ਨੇ ਕੈਂਡੀ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਸੀਨੀਅਰ ਮੈਡੀਕਲ ਅਫਸਰ ਫਿਰੋਜਪੁਰ ਡਾਕਟਰ ਨਿਕਿਲ ਗੁਪਤਾ ਨੂੰ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਪੂਰਨ ਕੰਮ ਦਾ ਬਾਈਕਾਟ ਕਰਦੇ ਹੋਏ ਮੰਗ ਪੱਤਰ ਦਿੱਤਾ ਗਿਆ ਉਹਨਾਂ ਦੱਸਿਆ ਕਿ ਸਮੂਹ ਆਸ਼ਾ ਵਰਕਰਾਂ ਵੱਲੋਂ ਪੂਰੇ ਪੰਜਾਬ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਹੋਏ ਵਾਅਦੇ ਅਨੁਸਾਰ ਆਖਰੀ ਬਜਟ ਵਿੱਚ ਵੀ ਆਸ਼ਾ ਵਰਕਰਾਂ ਵੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ ਜਿਸ ਦੇ ਸੰਬੰਧ ਵਿੱਚ ਪੂਰੇ ਪੰਜਾਬ ਦੀ ਆਸ਼ਾ ਵਰਕਰ 16 ਮਾਰਚ ਤੋਂ ਲੈ ਕੇ 28 ਮਾਰਚ ਤੱਕ ਪੂਰਨ ਤੌਰ ਤੇ ਕੰਮ ਬੰਦ ਰੱਖਣਗੀਆਂ । ਕਿਉਂਕਿ ਆਸ਼ਾ ਵਰਕਰ ਨੇ ਕਰੋਨਾ ਦੌਰਾਨ ਅਤੇ ਹੜਾਂ ਦੌਰਾਨ ਆਪਣੀ ਜਾਨ ਦੀ ਪਰਵਾਹ ਨਾ ਕਰਦੇ ਹੋਏ ਅਤੇ ਆਪਣੇ ਛੋਟੇ ਛੋਟੇ ਬੱਚਿਆਂ ਨੂੰ ਘਰ ਛੱਡ ਕੇ ਸਭ ਤੋਂ ਵੱਧ ਕੰਮ ਕਰਕੇ ਆਪਣੀ ਡਿਊਟੀ ਨਿਭਾਈ ਹੈ ਜਿਸ ਕਰਕੇ ਪੰਜਾਬ ਸਰਕਾਰ ਨੂੰ ਚਾਹੀਦਾ ਸੀ ਕਿ ਆਸ਼ਾ ਵਰਕਰਾਂ ਨੂੰ ਮਹੀਨਾ ਵਾਰੀ ਤਨਖਾਹ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਜਾਂਦਾ ਪਰ ਪੰਜਾਬ ਸਰਕਾਰ ਵੱਲੋਂ ਆਸ਼ਾ ਵਰਕਰਾਂ ਦੀ ਕੋਈ ਵੀ ਮੰਗ ਪੂਰੀ ਨਹੀਂ ਕੀਤੀ ਗਈ ਇਸ ਦੌਰਾਨ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੰਜਾਬ ਦੇ ਮੀਤ ਪ੍ਰਧਾਨ ਨਰਿੰਦਰ ਸ਼ਰਮਾ ਨੇ ਦੱਸਿਆ ਕਿ 8 ਤਰੀਕ ਤੋਂ ਲੈ ਕੇ 11 ਤਰੀਕ ਤੱਕ ਚੱਲੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਵੱਲੋਂ ਆਪਣੀ ਹਕੀਮ ਮੰਗਾਂ ਮੰਗ ਦੇ ਸਬੰਧ ਵਿੱਚ ਕੀਤੇ ਜਾ ਰਹੇ ਸ਼ਾਂਤਮਈ ਰੋਸ ਪ੍ਰਦਰਸ਼ਨ ਨੂੰ ਪੰਜਾਬ ਸਰਕਾਰ ਵੱਲੋਂ ਪਾਣੀ ਦੀਆਂ ਵਿਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਮੁਲਾਜ਼ਮਾਂ ਅਤੇ ਸਮੂਹ ਆਸ਼ਾ ਵਰਕਰਾਂ ਨੂੰ ਮਜਬੂਰ ਕਰ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਦੇ ਵਿਰੋਧ ਵਿੱਚ ਆਉਣ ਵਾਲੇ ਦਿਨਾਂ ਦੇ ਵਿੱਚ ਵੱਡੇ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਜ਼ਦੂਰ ਅਤੇ ਕਿਸਾਨ ਵਿਰੋਧੀ ਨੀਤੀਆਂ ਨੂੰ ਲੋਕਾਂ ਦੇ ਸਾਹਮਣੇ ਉਜਾਗਰ ਕਰਨ ਉਹਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਜਲਦੀ ਤੋਂ ਕੋਈ ਹੱਲ ਨਾ ਕੀਤਾ ਤਾਂ ਪੂਰੇ ਪੰਜਾਬ ਦੇ ਮੁਲਾਜ਼ਮ ਪੰਜਾਬ ਸਰਕਾਰ ਦਾ ਪੂਰਨ ਤੌਰ ਤੇ ਕੰਮ ਠੱਪ ਕਰਨ ਲਈ ਮਜਬੂਰ ਹੋਵੇਗਾ ਇਸ ਮੰਗ ਪੱਤਰ ਦੌਰਾਨ ਰਣਜੀਤ ਕੌਰ ਬਲਜੀਤ ਕੌਰ ਰਸ਼ਮੀ ਇੰਦੂ ਆਦੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button