Punjab

ਸਾਂਸ’’ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਸੰਬਧੀ ਟ੍ਰੇਨਿੰਗ ਆਯੋਜਿਤ

ਫ਼ਿਰੋਜ਼ਪੁਰ, 29 ਜਨਵਰੀ (ਬਾਲ ਕਿਸ਼ਨ)– ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਨਿਰਦੇਸ਼ਾਂ ਹੇਠ ਅੱਜ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਲਈ ਸੋਸ਼ਲ ਅਵੇਅਰਨੈਂਸ ਐਂਡ ਐਕਸ਼ਨ ਟੂ ਨਿਊਟਰੇਲਾਈਜ਼ ਨਿਮੋਨੀਆ ਸਕਸੇਸਫੁੱਲੀ (ਸਾਂਸ) ਟ੍ਰੇਨਿੰਗ ਕਰਵਾਈ ਗਈ । ਜਿਸ ਵਿਚ ਸੀਐੱਚਓਜ, ਸਟਾਫ਼ ਨਰਸਾਂ, ਏਐੱਨ ਐਮਜ਼ ਤੇ ਆਸ਼ਾ ਵਰਕਰਾਂ ਨੇ ਭਾਗ ਲਿਆ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਅਬਰੋਲ ਨੇ ਪ੍ਰਤੀਭਾਗੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੋਸ਼ਲ ਅਵੇਅਰਨੈਸ ਐਂਡ ਐਕਸ਼ਨ ਟੂ ਨਿਊਟਰਲਾਈਜ਼ ਨਿਮੋਨੀਆ ਸਕਸੇਸਫੁੱਲੀ (ਸਾਂਸ) ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਸਦੇ ਮੁਕੰਮਲ ਟੀਚਿਆਂ ਨੂੰ ਪ੍ਰਾਪਤ ਕਰਨ ’ਤੇ ਜ਼ੋਰ ਦਿੱਤਾ ਜਾਵੇਉਨ੍ਹਾਂ ਦੱਸਿਆ ਕਿ ਸਾਂਸ ਪ੍ਰੋਗਰਾਮ ਤਹਿਤ ਕਮਿਊਨਿਟੀ ਵਿਚ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਵਿਚ ਮਦਦ ਮਿਲ ਸਕੇ। ਨਿਮੋਨੀਆ ਕਾਰਨ ਹੋ ਰਹੀਆਂ ਮੌਤਾਂ ਰੋਕੀਆਂ ਜਾ ਸਕਦੀਆਂ ਹਨ ਜੇ ਸਮੇਂ ਸਿਰ ਇਸ ਦੀ ਜਾਂਚ ਅਤੇ ਇਲਾਜ ਕਰਵਾਇਆ ਜਾਵੇਪੰਜਾਬ ਵਿਚ ਬੱਚਿਆਂ ਦੀ ਮੌਤ ਦਰ ਦੇਸ਼ ਦੇ ਬਾਕੀ ਹਿੱਸਿਆਂ ਨਾਲੋਂ ਘੱਟ ਹੈ ਪਰ ਫਿਰ ਵੀ ਸਿਹਤ ਵਿਭਾਗ ਬੱਚਿਆਂ ਦੀ ਸੰਪੂਰਨ ਸਿਹਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹੈ। ਬੱਚਿਆਂ ਦੇ ਰੋਗਾਂ ਦੇ ਮਾਹਿਰ ਡਾ. ਈਸ਼ਾ ਨਰੂਲਾ ਨੇ ਆਪਣੇ ਸੰਬੋਧਨ ਵਿੱਚ ਦੱਸਿਆ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ 6 ਮਹੀਨੇ ਮਾਂ ਦਾ ਦੁੱਧ, ਪੂਰਕ ਖੁਰਾਕ, ਵਿਟਾਮਿਨ-ਏ ਸਪਲੀਮੈਂਟ, ਪੀਸੀਵੀ ਟੀਕੇ ਦੀ ਕਵਰੇਜ ਵਧਾਉਣ, ਹੱਥ ਧੋਣਾ ਅਤੇ ਘਰਾਂ ਵਿੱਚ ਹਵਾ ਪ੍ਰਦੂਸ਼ਣ ਘਟਾਉਣਾ ਅਤੇ ਸਮੇਂ ਸਿਰ ਇਲਾਜ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਪੰਜ ਸਾਲ ਤੋਂ ਘੱਟ ਉਮਰ ਦੇ 15 ਫੀਸਦੀ ਬੱਚਿਆਂ ਦੀ ਮੌਤ ਨਿਮੋਨੀਆ ਕਾਰਨ ਹੁੰਦੀ ਹੈ। ਨਿਮੋਨੀਆ ਦੀ ਸਮੇਂ ਸਿਰ ਪਛਾਣ ’ਤੇ ਇਲਾਜ ਕਰ ਕੇ ਬੱਚਿਆਂ ਦੀ ਮੌਤ ਨੂੰ ਘਟਾਇਆ ਜਾ ਸਕਦਾ ਹੈ। ਇਸ ਪ੍ਰੋਗਰਾਮ ਤਹਿਤ ਸਾਲ 2025 ਤੱਕ ਪੰਜ ਸਾਲ ਤੋਂ ਘੱਟ ਉਮਰ ਵਰਗ ਦੇ ਬੱਚਿਆਂ ਵਿਚ ਪ੍ਰਤੀ 1000 ਜ਼ਿੰਦਾ ਬੱਚਿਆਂ ਵਿਚ ਨਿਮੋਨੀਆ ਨਾਲ ਹੋਣ ਵਾਲੀਆਂ ਮੌਤਾਂ ਨੂੰ 3 ਤੋਂ ਘੱਟ ਕਰਨ ਦਾ ਟੀਚਾ ਨਿਰਧਾਰਿਤ ਕੀਤਾ ਗਿਆ ਹੈ।ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਨੇਹਾ ਭੰਡਾਰੀ ਨੇ ਦੱਸਿਆ ਕਿ ਗੰਭੀਰ ਨਿਊਮੋਕੋਕਲ ਬੀਮਾਰੀ ਦਾ ਸਭ ਤੋਂ ਵੱਧ ਖਤਰਾ ਉਮਰ ਦੇ ਪਹਿਲੇ ਸਾਲ ਵਿਚ ਹੁੰਦਾ ਹੈ ਪਰ ਇਹ 24 ਮਹੀਨੇ ਤੱਕ ਬਣਿਆ ਰਹਿੰਦਾ ਹੈ। ਇਸ ਦੇ ਆਮ ਲੱਛਣਾਂ ਵਿਚ ਬੁਖਾਰ, ਦਰਦ ਅਤੇ ਕੰਨ ਵਿਚੋਂ ਰਿਸਾਵ, ਨੱਕ ਬੰਦ ਹੋਣਾ ਅਤੇ ਨੱਕ ਵਿਚੋਂ ਰਿਸਾਵ, ਖੰਘ, ਸਾਹ ਤੇਜ਼ ਆਉਣਾ, ਸਾਹ ਲੈਣ ’ਚ ਪ੍ਰੇਸ਼ਾਨੀ ਅਤੇ ਛਾਤੀ ਜਾਮ ਹੋਣਾ, ਦੌਰੇ ਪੈਣਾ, ਗਰਦਨ ਅਕੜ ਜਾਣਾ, ਸਦਮਾ ਲੱਗਣਾ ਆਦਿ ਸ਼ਾਮਲ ਹਨ।

Related Articles

Leave a Reply

Your email address will not be published. Required fields are marked *

Back to top button