Punjab

ਸਾਢੇ ਤਿੰਨ ਸਾਲਾਂ ਬਾਅਦ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਮਿਲਿਆ ਚੇਅਰਮੈਨ, ਜਸਬੀਰ ਸਿੰਘ ਗੜ੍ਹੀ ਬਣੇ ਐੱਸਸੀ ਕਮਿਸ਼ਨ ਦੇ ਚੇਅਰਮੈਨ

ਚੰਡੀਗੜ੍ਹ, 8 ਮਾਰਚ-ਕਰੀਬ ਸਾਢੇ ਤਿੰਨ ਸਾਲਾਂ ਦੇ ਅਰਸੇ ਬਾਅਦ ਆਖ਼ਿਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਚੇਅਰਮੈਨ ਮਿਲ ਗਿਆ ਹੈ। ਪੰਜਾਬ ਸਰਕਾਰ ਨੇ ਸਮਾਜਿਕ ਨਿਆਂ, ਸ਼ਸਕਤੀਕਰਣ ਅਤੇ ਘੱਟ ਗਿਣਤੀਆਂ ਵਿਭਾਗ ਦੇ ਪ੍ਰਿੰਸੀਪਲ ਸੈਕਟਰੀ ਵੀ.ਕੇ ਮੀਣਾ ਦੇ ਦਸਤਖਤਾਂ ਹੇਠ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇੱਥੇ ਦੱਸਿਆ ਜਾਂਦਾ ਹੈ ਕਿ ਅਕਤੂਬਰ 2021 ਵਿਚ ਕਮਿਸ਼ਨ ਦੀ ਚੇਅਰਪਰਸਨ ਤਜਿੰਦਰ ਕੌਰ (ਸਾਬਕਾ ਆਈ.ਏ.ਐੱਸ) ਦੇ ਸੇਵਾ ਮੁਕਤ ਹੋਣ ਤੋਂ ਬਾਅਦ ਇਹ ਅਹੁੱਦਾ ਖਾਲੀ ਪਿਆ ਸੀ। ਲੰਬੇ ਸਮੇਂ ਤੋਂ ਚੇਅਰਪਰਸਨ ਦਾ ਅਹੁੱਦਾ ਖਾਲੀ ਹੋਣ ਕਰਕੇ ਪਿਛਲੇ ਦਿਨ ਸਮਾਜ ਸੇਵੀ ਪਰਵਿੰਦਰ ਸਿੰਘ ਕਿੱਤਣਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਇਕ ਵਕੀਲ ਨੇ ਰਾਹੀਂ ਸਰਕਾਰ ਨੂੰ ਨੋਟਿਸ ਭੇਜਿਆ ਸੀ। ਕਰੀਬ ਸਾਢੇ ਤਿੰਨ ਸਾਲਾਂ ਤੋਂ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਜਥੇਬੰਦੀਆਂ ਚੇਅਰਪਰਸਨ ਨਿਯੁਕਤ ਕਰਨ ਦੀ ਮੰਗ ਕਰ ਰਹੀਆਂ ਸਨ, ਹੁਣ ਜਦ ਮਾਮਲਾ ਕਾਨੂੰਨੀ ਰੂਪ ਧਾਰਨ ਲੱਗਿਆ ਤਾਂ ਸਰਕਾਰ ਨੇ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਕਰ ਦਿੱਤੀ ਹੈ, ਜਦਕਿ ਮੈਂਬਰਾਂ ਦੀ ਨਿਯੁਕਤੀ ਅਜੇ ਵੀ ਬਾਕੀ ਹੈ।ਜਸਬੀਰ ਸਿੰਘ ਗੜੀ, ਬਹੁਜਨ ਸਮਾਜ ਪਾਰਟੀ ਦੇ ਪ੍ਰਧਾਨ ਰਹਿ ਚੁੱਕੇ ਹਨ ਅਤੇ ਇਸੇ ਸਾਲ ਜਨਵਰੀ ਮਹੀਨੇ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜਸਵੀਰ ਗੜ੍ਹੀ ਨੂੰ ਚੇਅਰਮੈਨ ਲਗਾਕੇ ਮਾਣ ਦੇ ਦਿੱਤਾ ਹੈ। ਕਰੀਬ ਛੇ ਸਾਲ ਬਸਪਾ ਦਾ ਪ੍ਰਧਾਨ ਰਹਿਣ ਕਾਰਨ ਉਹਨਾਂ ਦਾ ਦਲਿਤ ਸਮਾਜ ਖਾਸਕਰਕੇ ਮੁਲਾਜ਼ਮ ਵਰਗ ਵਿਚ ਵਿਸ਼ੇਸ਼ ਨਾਮ ਹੈ। ਇੱਥੇ ਇਹ ਵੀ ਦੱਸਿਆ ਜਾਂਦਾ ਹੈ ਕਿ ਸਮਾਜਿਕ ਨਿਆਂ, ਸ਼ਸਕਤੀਕਰਣ ਅਤੇ ਘੱਟ ਗਿਣਤੀਆਂ ਵਿਭਾਗ ਨੇ ਕਰੀਬ ਚਾਰ ਵਾਰ ਚੇਅਰਪਰਸਨ ਅਤੇ ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ। ਸਰਕਾਰ ਨੇ ਲਗਭਗ ਸਾਰੇ ਬੋਰਡਾਂ, ਕਾਰੋਪਰੇਸ਼ਨਾਂ ਤੇ ਹੋਰਾਂ ਸੰਸਥਾਵਾਂ ਦੇ ਚੇਅਰਮੈਨ ਤੇ ਮੈਂਬਰ ਲਗਾ ਦਿੱਤੇ ਸਨ, ਪਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਦੀ ਪੋਸਟ ਖਾਲੀ ਪਈ ਸੀ। ਹੁਣ ਦੇਖਣ ਵਾਲੀ ਗੱਲ ਹੋਵੇਗੀ ਕਿ ਸਰਕਾਰ ਬਾਕੀ ਮੈਂਬਰਾਂ ਦੀ ਨਿਯੁਕਤੀ ਕਦੋਂ ਕਰੇਗੀ।

Related Articles

Leave a Reply

Your email address will not be published. Required fields are marked *

Back to top button