
ਗਿੱਦੜਬਾਹਾ (ਮੁਕਤਸਰ), 23 ਸਤੰਬਰ : ਗਿੱੱਦੜਬਾਹਾ ਤੋਂ ਸਾਬਕਾ ਵਿਧਾਇਕ, ਰਘਬੀਰ ਸਿੰਘ ਪ੍ਰਧਾਨ ਦਾ ਅੱਜ ਦੇਹਾਂਤ ਹੋ ਗਿਆ। ਉਹ ਕੈਂਸਰ ਤੋਂ ਪੀੜਤ ਸਨ। ਪ੍ਰਧਾਨ ਲੰਬੇ ਸਮੇਂ ਤੋਂ ਰਾਜਨੀਤੀ ਵਿੱਚ ਸਰਗਰਮ ਸਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਭਾਜਪਾ ਨੇਤਾ ਮਨਪ੍ਰੀਤ ਬਾਦਲ, ਅਤੇ ਗਿੱਦੜਬਾਹਾ ਤੋਂ ‘ਆਪ’ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਸਮੇਤ ਹੋਰਨਾਂ ਨੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।



