Punjab
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਉਦੇ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਸਰਪ੍ਰਸਤੀ ਤੋਂ ਦਿੱਤਾ ਅਸਤੀਫ਼ਾ

ਲੌਂਗੋਵਾਲ (ਸੰਗਰੂਰ),8 ਮਾਰਚ- ਸ਼੍ਰੋਮਣੀ ਕਮੇਟੀ ਹਲਕਾ ਲੌਂਗੋਵਾਲ ਤੋਂ ਸਾਬਕਾ ਮੈਂਬਰ ਜਥੇਦਾਰ ਉਦੇ ਸਿੰਘ ਲੌਂਗੋਵਾਲ ਜੋ ਕਿ ਜ਼ਿਲ੍ਹਾ ਸੰਗਰੂਰ ਦੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸਨ, ਨੇ ਅੱਜ ਗੁਰਦੁਆਰਾ ਕੈਂਬੋਵਾਲ ਸਾਹਿਬ ਵਿਖੇ ਆਪਣਾ ਅਸਤੀਫ਼ਾ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜ ਦਿੱਤਾ ਹੈ । ਜਥੇਦਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸੁਖਬੀਰ ਸਿੰਘ ਬਾਦਲ ਦੇ ਇਸ਼ਾਰੇ ਉੱਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਨੂੰ ਖ਼ਤਮ ਕੀਤਾ ਗਿਆ ਹੈ। ਉਨਾਂ ਕਿਹਾ ਕਿ ਮੈਂ ਇਹ ਅਸਤੀਫ਼ਾ ਸੁਖਬੀਰ ਬਾਦਲ ਦੀਆਂ ਘਟੀਆ ਨੀਤੀਆਂ ਕਰਕੇ ਦੇ ਰਿਹਾ ਹਾਂ।



