Punjab

ਸਾਵਧਾਨ! ਘਰ ‘ਚ ਕਿਰਾਏਦਾਰ ਰੱਖਣ ਵਾਲਿਓ ਛੇਤੀ ਕਰਵਾ ਲਓ ਆਹ ਕੰਮ ਨਹੀਂ ਤਾਂ…! 

ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਨਜਦੀਕ ਥਾਣੇ ਵਿੱਚ ਦਰਜ ਕਰਵਾਉਣੀ ਲਾਜ਼ਮੀ, ਨਹੀਂ ਤਾਂ ਹੋਵੇਗੀ ਜਾਬਤੇ ਅਨੁਸਾਰ ਕਾਰਵਾਈ

ਮੋਗਾ, 5 ਜੁਲਾਈ 2025- ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਅੰਦਰ ਸਮੂਹ ਮਕਾਨ ਮਾਲਕਾਂ ਨੂੰ ਆਦੇਸ਼ ਜਾਰੀ ਕੀਤੇ ਹਨ ਕਿ ਉਹ ਆਪਣੇ ਘਰਾਂ ਵਿੱਚ ਬਿਠਾਏ ਕਿਰਾਏਦਾਰਾਂ ਅਤੇ ਘਰੇਲੂ ਨੌਕਰਾਂ ਬਾਰੇ ਸੂਚਨਾ ਆਪਣੇ ਨਜਦੀਕ ਥਾਣੇ ਵਿੱਚ ਦਰਜ ਕਰਵਾਉਣ ਅਤੇ ਉਹਨਾਂ ਦੀ ਰਜਿਸਟਰੇਸ਼ਨ ਕਰਵਾਉਣੀ ਵੀ ਯਕੀਨੀ ਬਣਾਉਣ। ਜੇਕਰ ਉਹਨਾਂ ਵੱਲੋਂ ਅਜਿਹਾ ਨਾ ਕੀਤਾ ਗਿਆ ਤਾਂ ਉਹਨਾਂ ਖਿਲਾਫ ਜਾਬਤੇ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਵਧਦੇ ਹੋਏ ਜੁਰਮਾਂ ਨੂੰ ਰੋਕਣ ਲਈ ਅਜਿਹਾ ਜਰੂਰੀ ਹੈ। ਉਕਤ ਹੁਕਮ 31 ਅਗਸਤ 2025 ਤੱਕ ਲਾਗੂ ਰਹਿਣਗੇ। ਪਿੰਡਾਂ ਦੀਆਂ ਫਿਰਨੀਆਂ ‘ਤੇ ਰੂੜੀਆਂ ਆਦਿ ਦੇ ਢੇਰ ਲਗਾਉਣ, ਸੜਕਾਂ ਦੇ ਇਰਦ-ਗਿਰਦ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਪਾਬੰਦੀ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਤੇ ਰੂੜੀਆਂ ਆਦਿ ਦੇ ਢੇਰ ਲਗਾਉਣ ਅਤੇ ਸੜਕਾਂ ਦੇ ਇਰਦ-ਗਿਰਦ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਪੁੱਟਣ ਤੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਗਈ ਹੈ।  ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲਾ ਮੋਗਾ ਦੇ ਪਿੰਡਾਂ ਦੀਆਂ ਫਿਰਨੀਆਂ ਉੱਪਰ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਆਮ ਲੋਕਾਂ ਵੱਲੋਂ ਨਜਾਇਜ ਕਬਜੇ ਕੀਤੇ ਹੋਏ ਹਨ, ਜਿਸ ਨਾਲ ਕਈ ਦੋ ਪਹੀਆਂ ਵਾਹਨ ਤਿਲਕ ਜਾਂਦੇ ਹਨ, ਜਿੱਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ। ਉਥੇ ਜਾਨੀ ਅਤੇ ਮਾਲੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਸ ਨਾਲ ਲੜਾਈ ਝਗੜੇ ਵੀ ਹੁੰਦੇ ਰਹਿੰਦੇ ਹਨ। ਉਹਨਾਂ ਕਿਹਾ ਕਿ ਤਹਿਸੀਲਦਾਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ, ਨਾਇਬ ਤਹਿਸੀਲਦਾਰ, ਸਬੰਧਤ ਥਾਣਾ ਮੁੱਖੀ, ਜ਼ਿਲ੍ਹਾ ਮੋਗਾ ਵਿੱਚ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਜਿੰਮੇਵਾਰ ਹੋਣਗੇ।

Related Articles

Leave a Reply

Your email address will not be published. Required fields are marked *

Back to top button