
ਲੁਧਿਆਣਾ, 14 ਅਕਤੂਬਰ : ਬੁਰੀ ਤਰ੍ਹਾਂ ਪਰੇਸ਼ਾਨ ਹੋਏ ਇਕ ਏਐਸਆਈ ਨੇ ਸਰਕਾਰੀ ਅਸਲੇ ਨਾਲ ਆਪਣੇ ਸਿਰ ਵਿਚ ਗੋਲ਼ੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਸੂਚਨਾ ਮਿਲਦੇ ਹੀ ਥਾਣਾ ਨੰਬਰ ਅੱਠ ਦੀ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜਿਆ। ਜਾਣਕਾਰੀ ਦਿੰਦਿਆਂ ਏਸੀਪੀ ਗੁਰ ਇਕਬਾਲ ਸਿੰਘ ਨੇ ਦੱਸਿਆ ਕਿ ਏਐਸਆਈ ਤੀਰਥ ਸਿੰਘ ਕੁਝ ਸਮੇਂ ਤੋਂ ਡੀਆਈਜੀ ਦਫਤਰ ਵਿੱਚ ਤੈਨਾਤ ਸੀ। ਮੰਗਲਵਾਰ ਤੜਕੇ 3 ਵਜੇ ਦੇ ਕਰੀਬ ਉਹ ਡਿਊਟੀ ‘ਤੇ ਮੌਜੂਦ ਸੀ, ਇਸੇ ਦੌਰਾਨ ਉਸਨੇ ਆਪਣੇ ਸਿਰ ਵਿੱਚ ਗੋਲ਼ੀ ਮਾਰ ਕੇ ਖੁਦਕੁਸ਼ੀ ਕਰ ਲਈ। ਏਐਸਆਈ ਨੇ ਅਜਿਹਾ ਕਿਉਂ ਕੀਤਾ ਪੁਲਿਸ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।



