Punjab

ਸਿਵਲ ਸਰਜਨ ਨੇ ਪਿੰਡ ਫੱਤੇ ਵਾਲਾ ਵਿਖੇ ਰਿਲੀਫ਼ ਕੈਂਪ ਵਿਖੇ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ

ਹੜ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਐਮਰਜੈਂਸੀ ਲਈ ਸਿਹਤ ਵਿਭਾਗ ਦੀਆਂ ਟੀਮਾਂ 24 ਘੰਟੇ ਤੈਨਾਤ - ਡਾ. ਰਾਜਵਿੰਦਰ ਕੌਰ

ਜਸਵਿੰਦਰ ਸਿੰਘ ਸੰਧੂ/ਬਾਲ ਕਿਸ਼ਨ

ਫ਼ਿਰੋਜ਼ਪੁਰ, 29 ਅਗਸਤ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਹੜ ਪ੍ਰਭਾਵਿਤ ਪਿੰਡਾਂ ਲਈ ਮੈਡੀਕਲ ਕੈਂਪ ਅਤੇ ਮੈਡੀਕਲ ਟੀਮਾਂ ਲਗਾਈਆਂ ਗਈਆਂ ਹਨ। ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫਿਰੋਜ਼ਪੁਰ ਨੇ ਪਿੰਡ ਫੱਤੇ ਵਾਲਾ ਵਿਖੇ ਸਥਾਪਿਤ ਕੀਤੇ ਰਿਲੀਫ਼ ਕੈਂਪ ਵਿਖੇ ਮੈਡੀਕਲ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੜ ਪੀੜਤਾਂ ਦੀ ਸਹਾਇਤਾ ਲਈ ਲਗਾਏ ਗਏ ਮੈਡੀਕਲ ਕੈਂਪਾਂ ਵਿੱਚ ਮਰੀਜ਼ਾ ਨੂੰ 24 ਘੰਟੇ ਮੁਫ਼ਤ ਡਾਕਟਰੀ ਉਪਚਾਰ ਅਤੇ ਦਵਾਈਆਂ ਦਿਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੀ ਸਹਾਇਤਾ ਲਈ ਐਂਬੂਲੈਂਸ ਵੀ ਤੈਨਾਤ ਕੀਤੀਆਂ ਗਈਆਂ ਹਨ। ਜ਼ਿਲ੍ਹੇ ਦੇ ਵਿੱਚ ਕਰੀਬ 60 ਮੈਡੀਕਲ ਟੀਮਾਂ ਬਣਾਈਆਂ ਗਈਆਂ ਹਨ ਜੋ 24 ਘੰਟੇ ਲੋਕਾਂ ਨੂੰ ਮੈਡੀਕਲ ਸੇਵਾਵਾਂ ਦੇ ਰਹੀਆਂ ਹਨ। ਮੈਡੀਕਲ ਕੈਂਪਾਂ ਵਿੱਚ ਹੁਣ ਤੱਕ 4200 ਦੇ ਕਰੀਬ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਦਵਾਈਆਂ/ ਮੈਡੀਕਲ ਸਹੂਲਤਾਂ ਦਿੱਤੀਆਂ ਗਈਆਂ ਹਨ। ਇਸ ਮੌਕੇ ਉਨਾਂ ਹੋਰ ਪਿੰਡਾਂ ਦਾ ਦੌਰਾ ਵੀ ਕੀਤਾ ਅਤੇ ਪਿੰਡਾਂ ਦੇ ਸਰਪੰਚਾਂ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ।

Related Articles

Leave a Reply

Your email address will not be published. Required fields are marked *

Back to top button