Punjab

ਸਿਵਲ ਸਰਜਨ ਨੇ ਸਿਹਤ ਕਾਮਿਆਂ ਨੂੰ ਕੀਤਾ ਸਨਮਾਨਿਤ

ਬਾਲ ਕਿਸ਼ਨ

ਫਿਰੋਜ਼ਪੁਰ, 31 ਜਨਵਰੀਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਗ਼ੈਰ ਸੰਚਾਰੀ ਰੋਗਾਂ ਸਬੰਧੀ ਕੱਢੀ ਗਈ ਸ਼ਾਨਦਾਰ ਜਾਗਰੂਕਤਾ ਝਾਕੀ ਤਿਆਰ ਕਰਨ ਅਤੇ ਵਧੀਆ ਸੇਵਾਵਾਂ ਦੇਣ ਵਾਲੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੂੰ ਅੱਜ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਪ੍ਰਸੰਸਾ ਪੱਤਰ ਦੇ ਸਨਮਾਨਿਤ ਕੀਤਾ ਗਿਆ। ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਦਾ ਮੁੱਖ ਮੰਤਵ ਇਲਾਕਾ ਨਿਵਾਸੀਆਂ ਨੂੰ ਮਿਆਰੀ ਪੱਧਰ ਦੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨਾ ਹੈ ਅਤੇ ਇਸ ਲਈ ਦਿਨ ਰਾਤ ਵਿਭਾਗ ਦੇ ਡਾਕਟਰ, ਪੈਰਾ ਮੈਡੀਕਲ ਸਟਾਫ ਵੱਲੋਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦਾ ਮੁੱਖ ਮੰਤਵ ਸਭ ਤੋਂ ਆਖਰੀ ਕਤਾਰ ਵਿੱਚ ਬੈਠ ਵਿਅਕਤੀ ਤੱਕ ਸਿਹਤ ਸੇਵਾਵਾਂ ਪਹੁੰਚਾਉਣ ਹੈ। ਉਨ੍ਹਾਂ ਕਿਹਾ ਕਿ ਗੈਰ ਸੰਚਾਰੀ ਰੋਗਾਂ ਤੋਂ ਬਚਾਓ ਕਰਨ ਸਬੰਧੀ ਜਾਗਰੂਕਤਾ ਅਤੇ ਪੰਜਾਬ ਸਰਕਾਰ ਦੀਆਂ ਲੋਕ ਪੱਖੀ ਯੋਜਨਾਵਾਂ ਸਬੰਧੀ ਤਿਆਰ ਕੀਤੀ ਸ਼ਾਨਦਾਰ ਝਾਕੀ ਨੇ ਵੀ ਸਮੂਹ ਇਲਾਕਾ ਨਿਵਾਸੀਆਂ ਨੂੰ ਵੱਡਮੁੱਲੀ ਜਾਣਕਾਰੀ ਪ੍ਰਦਾਨ ਕੀਤੀ ਹੈ। ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਿਹਤ ਵਿਭਾਗ ਵੱਲੋਂ ਗ਼ੈਰ ਸੰਚਾਰੀ ਰੋਗਾਂ ਸਬੰਧੀ ਕੱਢੀ ਗਈ ਸ਼ਾਨਦਾਰ ਜਾਗਰੂਕਤਾ ਝਾਕੀ ਤਿਆਰ ਕਰਨ ਅਤੇ ਵਧੀਆ ਸੇਵਾਵਾਂ ਦੇਣ ਵਾਲੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਅਤੇ ਆਸ਼ਾ ਵਰਕਰਾਂ ਨੂੰ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਪ੍ਰਸੰਸਾ ਪੱਤਰ ਦੇ ਸਨਮਾਨਿਤ ਕਰਦੀ ਹੋਈ।

Related Articles

Leave a Reply

Your email address will not be published. Required fields are marked *

Back to top button