
ਬਾਲ ਕਿਸ਼ਨ
ਫਿਰੋਜ਼ਪੁਰ, 3 ਫ਼ਰਵਰੀ : ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਸਿਹਤ ਸੰਸਥਾਵਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਪ੍ਰੋਗਰਾਮ ਅਫਸਰਾਂ ਨਾਲ ਮਹੀਨੇਵਾਰ ਮੀਟਿੰਗ ਕੀਤੀ ਗਈ, ਜਿਸ ਵਿੱਚ ਮਾਤਾ ਅਤੇ ਬੱਚਾ ਸਿਹਤ ਨਾਲ ਸੰਬੰਧਿਤ ਮੁੱਦਿਆਂ ’ਤੇ ਵਿਸਤਾਰ ਨਾਲ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਗਰਭਵਤੀ ਮਹਿਲਾਵਾਂ ਦੀ ਸੰਭਾਲ, ਸੁਰੱਖਿਅਤ ਡਿਲਿਵਰੀ, ਟੀਕਾਕਰਨ ਅਤੇ ਬੱਚਿਆਂ ਦੀ ਪੋਸ਼ਣ ਸਥਿਤੀ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸਾਰੇ ਅਧਿਕਾਰੀਆਂ ਅਤੇ ਸਟਾਫ਼ ਨੂੰ ਨਿਰਧਾਰਤ ਟੀਚੇ ਸਮੇਂ ਸਿਰ ਅਤੇ ਪੂਰੀ ਜ਼ਿੰਮੇਵਾਰੀ ਨਾਲ ਪੂਰੇ ਕਰਨ ਲਈ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆ ਨਾਲ ਹੀ, ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਪਹੁੰਚ ਨੂੰ ਹਰ ਪੱਧਰ ’ਤੇ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਵੱਲੋਂ ਪਿਛਲੇ ਸਮੇਂ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਹੇਠ ਕੀਤੇ ਗਏ ਕੰਮਾਂ ਦਾ ਜਾਇਜ਼ਾ ਲਿਆ ਗਿਆ ਤੇ ਭਵਿੱਖ ਵਿਚ ਕੀਤੇ ਜਾਣ ਵਾਲੇ ਕੰਮਾਂ ਦੀ ਰੂਪਰੇਖਾ ਉਲੀਕੀ ਗਈ। ਮੀਟਿੰਗ ਦੌਰਾਨ ਨਸ਼ਾ ਵਿਰੋਧੀ ਮੁਹਿੰਮ ਅਤੇ ਆਮ ਆਦਮੀ ਕਲੀਨਿਕਾਂ ਦੀ ਕਾਰਗੁਜ਼ਾਰੀ, ਟੀਬੀ ਮੁਕਤ ਭਾਰਤ ਅਭਿਆਨ ਦੀ ਸਮੀਖਿਆ ਕੀਤੀ ਗਈ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਕਿਸੇ ਵੀ ਤਰਾਂ ਦੀ ਸਥਿਤੀ ਨਾਲ ਨਿਪਟਣ ਲਈ ਸਿਹਤ ਵਿਭਾਗ ਦੇ ਮੈਡੀਕਲ ਤੇ ਪੈਰਾ ਮੈਡੀਕਲ ਸਟਾਫ਼ ਦੀਆਂ ਟੀਮਾਂ ਤਿਆਰ ਰਹਿਣ। ਇਸ ਦੇ ਨਾਲ ਹੀ ਸਿਵਲ ਸਰਜਨ ਨੇ ਸਾਰੀਆਂ ਸਿਹਤ ਸੰਸਥਾਵਾਂ ਦਾ ਰਿਕਾਰਡ ਕੀਪਿੰਗ ਠੀਕ ਕਰਨ ਅਤੇ ਇੰਪਰੂਵਮੈਂਟ ਕਰਨ ਲਈ ਵੀ ਕਿਹਾ ਗਿਆ। ਇਸ ਮੌਕੇ ਉਹਨਾਂ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਜੋ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ ਉਹਨਾਂ ਦਾ ਲਾਭ ਹਰ ਵਰਗ ਨੂੰ ਮਿਲਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਸਾਰੇ ਹੀ ਐਸ.ਐਮ.ਓਜ਼ ਨੂੰ ਕਿਹਾ ਕਿ ਉਹ ਨੈਸ਼ਨਲ ਪ੍ਰੋਗਰਾਮਾਂ ਦੀ ਸਮੇਂ ਸਮੇਂ ਤੇ ਆਪਣੇ ਪੱਧਰ ‘ਤੇ ਜਰੂਰ ਸਮੀਖਿਆ ਕਰਨ। ਉਨ੍ਹਾਂ ਇਸ ਤੋਂ ਇਲਾਵਾ ਸਟੇਟ ਹੈਡਕੁਆਰਟਰ ਤੋਂ ਮਿਲੀਆਂ ਹਦਾਇਤਾਂ ਤੋਂ ਵੀ ਸਾਰਿਆਂ ਨੂੰ ਜਾਣੂ ਕਰਵਾਇਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਸੁਸ਼ਮਾ ਠੱਕਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਮਿਨਾਕਸ਼ੀ ਢੀਂਗਰਾ, ਜਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਦੀਪ ਕੌਰ, ਐਸਐਮਓ ਡਾ. ਨਿਖ਼ਿਲ ਗੁੱਪਤਾ, ਐਸਐਮਓ ਡਾ. ਨਵੀਨ ਸੇਠੀ, ਐਸਐਮਓ ਡਾ. ਕਰਮਜੀਤ ਕੌਰ, ਐਸ.ਐਮ.ਓ ਡਾ. ਰਵਿੰਦਰ ਪਾਲ,ਐਸ ਐਮ ਓ ਡਾ ਰੇਖਾ ਭੱਟੀ, ਡੀਟੀਓ ਡਾ. ਸਤਿੰਦਰ ਓਬਰਾਏ, ਐਪੀਡੀਮੋਲੋਜਿਸਟ ਡਾ. ਸਮਿੰਦਰ ਕੌਰ ਅਤੇ ਡਾ. ਯੁਵਰਾਜ, ਡਾ. ਸਿਮਰਨ, ਡਾ. ਕਰਨਵੀਰ, ਡਾ. ਅਭੇਜੀਤ, ਸਕੂਲ ਹੈਲਥ ਮੈਡੀਕਲ ਅਫ਼ਸਰ ਡਾ. ਹਰਪ੍ਰੀਤ ਕੌਰ ਅਤੇ ਡਾ. ਮਨਮੀਤ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਸੰਜੀਵ ਸ਼ਰਮਾ, ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਅਤੇ ਨੇਹਾ ਭੰਡਾਰੀ ਤੋਂ ਇਲਾਵਾ ਵੱਖ-ਵੱਖ ਬਲਾਕਾਂ ਤੋਂ ਆਏ ਸੀਨੀਅਰ ਮੈਡੀਕਲ ਅਫ਼ਸਰ ਹਾਜ਼ਰ ਸਨ।



