Punjab

ਸਿਹਤ ਵਿਭਾਗ ਫਾਜਿਲਕਾ ਵੱਲੋਂ ਮਲਟੀਪਰਪਜ਼ ਹੈਲਥ ਵਰਕਰ ਅਤੇ ਆਸ਼ਾ ਨੂੰ ਕੀਤਾ ਸਨਮਾਨਿਤ

ਫਾਜਿਲਕਾ, 17 ਫਰਵਰੀ- ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਕਵਿਤਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਡਾ ਰਿੰਕੂ ਚਾਵਲਾ ਅਤੇ ਡਾ ਸੁਮਿਤ ਲੂਨਾ ਦੀ ਮੌਜੂਦਗੀ ਵਿੱਚ ਲਾਈਫ ਇੰਸ਼ੋਰੈਂਸ ਕਾਰਪੋਰੋਰੇਸ਼ਨ ਫਾਜਿਲਕਾ  ਦੇ ਸਹਿਯੋਗ ਨਾਲ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਅਤੇ ਆਸ਼ਾ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਡਾ ਸੁਮਨ, ਵਿਨੋਦ ਖੁਰਾਣਾ, ਨਛੱਤਰ ਸਿੰਘ ਬ੍ਰਾਂਚ ਮੈਨੇਜਰ, ਸੁਖਪਾਲ ਸਿੰਘ, ਸੁਖਦੇਵ ਸਿੰਘ, ਕ੍ਰਿਸ਼ਨ ਕੁਮਾਰ, ਰਵਿੰਦਰ ਕੁਮਾਰ ਹਾਜ਼ਰ ਸਨ। ਇਸ ਸਮੇਂ ਡਾ ਕਵਿਤਾ ਸਿੰਘ ਨੇ ਸਿਹਤ ਵਿਭਾਗ ਦੀਆਂ ਸਕੀਮਾਂ ਦਾ ਲਾਭ ਸਾਰੇ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ ਅਤੇ ਸਿਹਤ ਵਿਭਾਗ ਦੇ ਸਾਰੇ ਟੀਚੇ 100 ਪ੍ਰਤੀਸ਼ਤ ਪ੍ਰਾਪਤ ਕਰਨ ਲਈ ਕਿਹਾ। ਉਹਨਾਂ ਮਾਂ ਅਤੇ ਬੱਚੇ ਦੀ ਮੌਤ ਦਰ ਘਟਾਉਣ ਲਈ ਸੰਪੂਰਨ ਚੈਕਅੱਪ, ਸੰਤੁਲਿਤ ਭੋਜਨ, ਟੀਕਾਕਰਣ ਕਰਵਾਉਣ ਅਤੇ ਸੰਸਥਾਗਤ ਜਨੇਪਾ ਕਰਵਾਉਣ ਦੀਆਂ ਹਦਾਇਤਾਂ ਦਿੱਤੀਆਂ। ਡਾ ਰਿੰਕੂ ਚਾਵਲਾ ਨੇ ਕਿਹਾ ਕਿ ਨਵਜੰਮੇ ਬੱਚਿਆਂ ਨੂੰ ਮਾਂ ਦਾ ਦੁੱਧ ਅੱਧੇ ਘੰਟੇ ਵਿੱਚ ਸ਼ੁਰੂ ਕੀਤਾ ਜਾਵੇ ਅਤੇ ਨਿਯਮਿਤ ਟੀਕਾਕਰਣ ਸੂਚੀ ਅਨੁਸਾਰ ਟੀਕਾਕਰਣ ਕਰਵਾਇਆ ਜਾਵੇ। ਇਸ ਸਮੇਂ ਨਛੱਤਰ ਸਿੰਘ ਬ੍ਰਾਂਚ ਮੈਨੇਜਰ ਅਤੇ ਸੁਖਪਾਲ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।

Related Articles

Leave a Reply

Your email address will not be published. Required fields are marked *

Back to top button