
ਬਾਲ ਕਿਸ਼ਨ
ਫਿਰੋਜ਼ਪੁਰ , 4 ਫਰਵਰੀ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਰੇਖਾ ਭੱਟੀ ਜੀ ਸੀਨੀਅਰ ਮੈਡੀਕਲ ਅਫਸਰ ਸੀ ਐਚ ਸੀ ਮਮਦੋਟ ਦੀ ਅਗਵਾਈ ਹੇਠ ਰਾਸ਼ਟਰੀ ਕੈਂਸਰ ਦਿਵਸ ਮੌਕੇ ਪੀ ਐਚ ਸੀ ਨੂਰਪੁਰ ਸੇਠਾਂ ਅਧੀਨ ਪੈਂਦੇ ਸਰਕਾਰੀ ਹਾਈ ਸਕੂਲ ਨੂਰਪੁਰ ਸੇਠਾਂ ਵਿਖੇ ਜਾਗਰੂਕਤਾ ਕੈੰਪ ਲਗਾਏ ਗਏ। ਇਸ ਮੌਕੇ ਜਾਣਕਾਰੀ ਦਿੰਦਿਆਂ ਡਾ.ਹਰਪ੍ਰੀਤ ਕੌਰ ਸਕੂਲ ਹੈਲਥ ਮੈਡੀਕਲ ਅਫਸਰ, ਡਾ.ਮਨਮੀਤ ਸਿੰਘ ਸਕੂਲ ਹੈਲਥ ਮੈਡੀਕਲ ਅਫਸਰ ਨੇ ਸਕੂਲ ਦੇ ਲੜਕੇ ਅਤੇ ਲੜਕੀਆਂ ਨੂੰ ਕੈਂਸਰ ਦੇ ਸੰਭਾਵੀ ਕਾਰਨਾਂ ਅਤੇ ਇਲਾਜ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਕੈਂਸਰ ਤੋਂ ਬਚਾਅ ਲਈ ਕਿਸੇ ਵੀ ਕਿਸਮ ਦੇ ਨਸ਼ੇ, ਤੰਬਾਕੂ, ਸ਼ਰਾਬ ਦੇ ਸੇਵਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਸਾਨੂੰ ਆਪਣੀ ਰੋਜਾਨਾ ਦੀ ਜੀਵਨ ਸ਼ੈਲੀ ‘ਚ ਬਦਲਾਵ ਕਰਦਿਆਂ ਪੋਸ਼ਟਿਕ ਖੁਰਾਕ ਦਾ ਸੇਵਨ ਕਰਨਾ ਚਾਹੀਦਾ ਹੈ ਅਤੇ ਭੋਜਨ ਵਿੱਚ ਫਲ ਅਤੇ ਸਬਜੀਆਂ ਦੀ ਮਾਤਰਾ ਵਧਾਉਣੀ ਚਾਹੀਦੀ ਹੈ ਅਤੇ ਰੋਜਾਨਾ ਸਰੀਰਕ ਕਸਰਤ, ਯੋਗਾ ਆਦਿ ਕਰਨੀ ਚਾਹੀਦੀ ਹੈ। ਇਸ ਮੌਕੇ ਡਾ.ਹਰਪ੍ਰੀਤ ਕੌਰ ਸਕੂਲ ਹੈਲਥ ਮੈਡੀਕਲ ਅਫਸਰ, ਨੇ ਔਰਤਾਂ ਵਿੱਚ ਹੋਣ ਵਾਲੇ ਛਾਤੀ ਅਤੇ ਬੱਚੇ ਦਾਨੀ ਦੇ ਮੂੰਹ ਦੇ ਕੈਂਸਰ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਉਹਨਾਂ ਕਿਹਾ ਕਿ ਛਾਤੀ ਵਿੱਚ ਗਿਲਟੀ, ਮਾਹਵਾਰੀ ਵਿੱਚ ਅਤੇ ਮਾਹਵਾਰੀ ਦੇ ਇਲਾਵਾ ਵਧੇਰੇ ਖੂਨ ਪੈਣਾ, ਪਿਸ਼ਾਬ ਜਾਂ ਪਖਾਨੇ ਰਸਤੇ ਖੂਣ ਆਉਣਾ, ਆਦਿ ਕੈਂਸਰ ਦੇ ਸੰਭਾਵੀ ਲੱਛਣ ਹੋ ਸਕਦੇ ਹਨ ਅਜਿਹੇ ਲੱਛਣ ਦਿਖਾਈ ਦੇਣ ਤੇ ਤੁਰੰਤ ਡਾਕਟਰੀ ਜਾਂਚ ਕਰਵਾਉਣੀ ਚਾਹੀਦੀ ਹੈ l ਇਲਾਜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਂਸਰ ਦੀ ਜਲਦੀ ਪਹਿਚਾਣ ਹੀ ਇਸ ਦੇ ਇਲਾਜ ਵਿੱਚ ਸਹਾਈ ਹੋ ਸਕਦੀ ਹੈ, ਅਜਿਹੇ ਰੋਗਾਂ ਦੀ ਜਲਦੀ ਪਹਿਚਾਣ ਹਿੱਤ 30 ਸਾਲ ਤੋਂ ਉਪਰ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਜਰੂਰ ਆਪਣੀ ਮੁਕੰਮਲ ਡਾਕਟਰੀ ਜਾਂਚ ਕਰਵਾੳਣੀ ਚਾਹੀਦੀ ਹੈ। ਇਸ ਮੌਕੇ ਡਾ ਹਰਪ੍ਰੀਤ ਸਿੰਘ ਏ ਐਮ ਓ (ਆਰ ਬੀ ਐੱਸ ਕੇ) ਨੇ ਅਡੋਲਸੇਂਟ ਹੈਲਥ ਬਾਰੇ ਜਾਣਕਾਰੀ ਦਿੱਤੀ ਅਤੇ ਓਹਨਾ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਂਸਰ ਰਾਹਤ ਕੋਸ਼ ਰਾਹੀਂ ਕੈਂਸਰ ਦੇ ਮਰੀਜਾਂ ਨੂੰ 1.5 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ। ਸਿਹਤ ਵਿਭਾਗ ਦੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਤੇ ਨਿਯੰਤਰਣ ਲਈ ਚਲਾਏ ਜਾ ਰਹੇ ਰਾਸ਼ਟਰੀ ਪ੍ਰੋਗਰਾਮ ਅਤੇ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਵਿਸਥਾਰ ਜਾਣਕਾਰੀ ਦਿੱਤੀ।ਇਸ ਮੌਕੇ ਸਕੂਲ ਪ੍ਰਿੰਸੀਪਲ ਅਰਵਿੰਦਰ ਸਿੰਘ , ਸੁਖਵਿੰਦਰ ਸਿੰਘ, ਮੈਡਮ ਨਾਜ਼ੀਆ ਪੌਲ਼ , ਸਕੂਲ ਸਟਾਫ, ਆਰ. ਬੀ. ਐਸ.ਕੇ ਦੇ ਡਾ.ਹਰਪ੍ਰੀਤ ਸਿੰਘ ਏ. ਐਮ. ਓ, ਪਰਵੀਰ ਸਿੰਘ ਮਲਟੀਪਰਪਜ਼ ਹੈਲਥ ਇੰਸਪੈਕਟਰ ਮੋਜੂਦ ਸਨ।



