Punjab

ਸਿਹਤ ਵਿਭਾਗ ਵੱਲੋਂ ਨਸ਼ਿਆਂ ਵਿਰੁੱਧ ਪੰਚਾਇਤਾਂ ਨੂੰ ਲਾਮਬੰਦ ਹੋਣ ਦਾ ਦਿੱਤਾ ਸੱਦਾ

ਸਮਾਜ ਦੇ ਹਰੇਕ ਵਿਅਕਤੀ ਨੂੰ ਨਸ਼ੇ ਖਿਲਾਫ ਇਕਜੁਟ ਹੋ ਕੇ ਮੁਹਿੰਮ ਵਿੱਢਣ ਦੀ ਲੋੜ: ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ

ਫ਼ਿਰੋਜ਼ਪੁਰ, 11 ਜਨਵਰੀ (ਬਾਲ ਕਿਸ਼ਨ)– ਸਿਹਤ ਵਿਭਾਗ ਵੱਲੋ ਨਸ਼ਾ ਮੁਕਤ ਸਮਾਜ ਦੀ ਸਿਰਜਨਾ ਦੇ ਉਦੇਸ਼ ਨਾਲ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਸਮਾਜ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਦੇ ਮਨੋਰਥ ਨਾਲ ਨਵ ਨਿਯੁਕਤ ਪੰਚਾਇਤਾਂ ਨੂੰ ਟ੍ਰੇਨਿੰਗ ਦੌਰਾਨ ਲਾਮਬੰਦ ਕਰਦਿਆਂ ਨਸ਼ਿਆਂ ਦੀ ਮਾੜੀ ਅਲਾਮਤ ਵਿਰੁੱਧ ਲਾਮਬਦ ਹੋ ਮੁਹਿੰਮ ਵਿੱਢਣ ਦਾ ਸਦਾ ਦਿੱਤਾ।ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫਿਰੋਜ਼ਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਵੱਲੋਂ ਨਸ਼ਿਆਂ ਵਿਰੁੱਧ ਪੰਚਾਇਤਾਂ ਨੂੰ ਕੀਤਾ ਜਾਗਰੂਕ ਕਰਦਿਆਂ ਇਕਜੁਟ ਹੋ ਕੇ ਮੁਹਿੰਮ ਵਿੱਢਣ ਦੀ ਲੋੜ ’ਤੇ ਜ਼ੋਰ ਦਿੱਤਾ। ਇਸ ਮੌਕੇ ਪਿੰਡਾਂ ਦੇ ਸਰਪੰਚ ਅਤੇ ਮੈਂਬਰ ਪੰਚਾਇਤ ਅਤੇ ਇਲਾਕਾ ਨਿਵਾਸੀਆਂ ਨੂੰ ਜਾਗਰੂਕ ਕਰਦਿਆਂ ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਤੇ ਸਮਾਜਕ ਤਾਣੇ ਬਾਣੇ ਦੀ ਮਜ਼ਬੂਤੀ ਇਸ ਗੱਲ ਤੇ ਨਿਰਭਰ ਕਰਦੀ ਹੈ ਕਿ ਉਸ ਦੇਸ਼ ਦੀ ਨੌਜਵਾਨ ਪੀੜੀ ਆਪਣੇ ਦੇਸ਼ ਤੇ ਸਮਾਜ ਲਈ ਕੀ ਭੂਮਿਕਾ ਨਿਭਾ ਰਹੀ ਹੈ ਪਰ ਜੇਕਰ ਨੌਜਵਾਨ ਪੀੜੀ ਹੀ ਗਲਤ ਆਦਤਾਂ ਦੇ ਰਾਹੇ ਪੈ ਤਿੱਲ ਤਿੱਲ ਕਰਕੇ ਆਪਣੀ ਜ਼ਿੰਦਗੀ ਖਰਾਬ ਕਰੇਗੀ ਤਾਂ ਸਮਾਜ ਦੇ ਸਾਰੇ ਵਰਗਾਂ ਨੂੰ ਸੁਚੇਤ ਹੋ ਨਸ਼ਿਆ ਖਿਲਾਫ ਮੁਹਿੰਮ ਵਿਢਣ ਦੀ ਲੋੜ ਹੈ ਤਾਂ ਜੋ ਸਵੱਸਥ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਨਸ਼ੇ ਦੇ ਮਾਰੂ ਪ੍ਰਭਾਵਾਂ ਦੇ ਵਿਰੁੱਧ ਸਮਾਜ ਦੇ ਹਰੇਕ ਵਰਗ ਨੂੰ ਸਹਿਯੋਗ ਲਈ ਅਪੀਲ ਕੀਤੀ ਗਈ ਤਾਂ ਜ਼ੋ ਨਸ਼ਿਆਂ ਵਿਰੁੱਧ ਇੱਕ ਵੱਡੀ ਲਹਿਰ ਚਲਾ ਕੇ ਨੌਜਵਾਨ ਪੀੜੀ ਨੂੰ ਸਹੀ ਰਾਹ ਵਿਖਾਇਆ ਜਾ ਸਕੇ। ਪੰਜਾਬ ਵਿੱਚੋਂ ਨਸ਼ੇ ਦਾ ਖਾਤਮਾ ਕਰਨਾ ਸਮੇਂ ਦੀ ਅਹਿਮ ਜ਼ਰੂਰਤ ਹੈ, ਜਿਸ ਤੇ ਸਭ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਅੰਦਰੋਂ ਖੋਖਲਾ ਕਰ ਰਹੀ ਨਸ਼ਿਆਂ ਜਿਹੀ ਬਿਮਾਰੀ ਦੇ ਖਾਤਮੇ ਲਈ ਹਰੇਕ ਵਰਗ ਤੇ ਹਰੇਕ ਮਨੁੱਖ ਨੂੰ ਸੰਜੀਦਗੀ ਨਾਲ ਕੰਮ ਕਰਨ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਦੇ ਮੋਢਿਆਂ ਤੇ ਹੀ ਦੇਸ਼, ਕੌਮ ਨੇ ਤਰੱਕੀ ਦੀ ਜ਼ਿੰਮੇਵਾਰੀ ਹੈ, ਪਰ ਸੂਬੇ ਦੇ ਨੌਜਵਾਨ ਜਿਸ ਤਰ੍ਹਾਂ ਨਸ਼ੇ ਦੇ ਦਲਦਲ ਵਿਚ ਧੱਸਦੇ ਜਾ ਰਹੇ ਹਨ, ਉਨ੍ਹਾਂ ਪ੍ਰਤੀ ਸਾਨੂੰ ਮਿਲ ਕੇ ਹੰਭਲਾ ਮਾਰਨਾ ਚਾਹੀਦਾ ਹੈ ਅਤੇ ਨੌਜਵਾਨਾਂ ਦੀ ਭਲਾਈ ਲਈ ਹਰ ਸੰਭਵ ਕੋਸ਼ਿਸ਼ ਕਰਨੀ ਚਾਹੀਦੀ ਹੈ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਅੰਕੁਸ਼ ਭੰਡਾਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲਾਂ ਵਿਚ ਨਸ਼ਾ ਛੁਡਾਊ ਕੇਂਦਰ ਸਥਾਪਿਤ ਕੀਤੇ ਗਏ ਹਨ, ਜਿਸ ਬਾਬਤ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਜਾਣੂ ਕਰਵਾ ਕੇ ਉਕਤ ਕੇਂਦਰਾਂ ਵਿਚ ਜਾਣ ਲਈ ਪ੍ਰੇਰਿਤ ਕਰਨਾ ਵੀ ਜ਼ਰੂਰੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸੱਦਾ ਦਿੱਤਾ ਕਿ ਆਓ ਆਪਣੇ ਇਲਾਕੇ, ਜ਼ਿਲ੍ਹੇ ਤੇ ਦੇਸ਼ ਦੀ ਤਰੱਕੀ ਉੱਨਤੀ ਲਈ ਅੱਗੇ ਹੋ ਕੇ ਨਸ਼ਿਆਂ ਦੀ ਗਿ੍ਰਫਤ ਵਿਚ ਆ ਚੁੱਕੇ ਨੌਜਵਾਨਾਂ ਭਰਾਵਾਂ ਨੂੰ ਬਚਾਉਣ ਲਈ ਯੋਗ ਕਦਮ ਚੁੱਕੀਏ। ਇਸ ਮੌਕੇ ਅਮਨਦੀਪ ਕੰਬੋਜ਼ ਬੀਈਈਸੀ ਐੱਚਸੀ ਮਮਦੋਟ, ਟ੍ਰੇਨਿੰਗ ਇੰਚਾਰਜ਼ ਗੁਰਦੇਵ ਸਿੰਘ, ਬਲਰਾਜ ਸਿੰਘ ਹਾਜ਼ਰ ਸੀ।

Related Articles

Leave a Reply

Your email address will not be published. Required fields are marked *

Back to top button