ਅੰਮ੍ਰਿਤਸਰ, 6 ਜਨਵਰੀ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਫ਼ੈਸਲਿਆਂ ਨੂੰ ਲਾਗੂ ਕਰਨ ਪ੍ਰਤੀ ਕੋਈ ਆਨਾਕਾਨੀ ਨਹੀਂ ਕਰਨੀ ਚਾਹੀਦੀ।