” ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ”
ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਪਿੰਡਾਂ ਵਿਖੇ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਬਾਲ ਕਿਸ਼ਨ
ਫ਼ਿਰੋਜ਼ਪੁਰ, 9 ਅਪ੍ਰੈਲ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਰਾਜ ਵਿੱਚ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਸਬੰਧੀ ਕੀਤੇ ਵਾਅਦਿਆਂ ਨੂੰ ਸਾਕਾਰ ਕਰਨ ਲਈ ਕੀਤੇ ਗਏ ਵਿਕਾਸ ਕਾਰਜਾਂ ਦੀ ਲੜੀ ਵਿਚ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਪ੍ਰੋਗਰਾਮ ਤਹਿਤ ਫ਼ਿਰੋਜ਼ਪੁਰ ਦਿਹਾਤੀ ਹਲਕੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਅੰਤਰ ਰਾਸ਼ਟਰੀ ਵਿਦਿਅਕ ਅਦਾਰਿਆਂ ਦੇ ਪੱਧਰ ਦੇ ਬਣਾਉਣ ਲਈ ਕਲਾਸਰੂਮ, ਬੁਨਿਆਦੀ ਢਾਂਚਾ ਅਤੇ ਡਿਜੀਟਲ ਸਿਖਲਾਈ ਸਹੂਲਤਾਂ ਦਾ ਆਧੁਨਿਕੀਕਰਨ ਸਮੇਤ ਹੋਰ ਵੱਡੇ ਪੱਧਰ ‘ਤੇ ਸੁਧਾਰ ਕੀਤੇ ਗਏ ਹਨ। ਇਨ੍ਹਾਂ ਵਿਕਾਸ ਕਾਰਜਾਂ ਦੀ ਲੜੀ ਵਿਚ ਅੱਜ ਵਿਧਾਇਕ ਫਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸ਼ੇਰ ਖਾਂ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸਾਂਦੇ ਹਾਸ਼ਮ ਅਤੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੂੰਬੜੀ ਵਾਲਾ ਵਿਖੇ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ ਸਿੱਖਿਆ) ਡਾ. ਸਤਿੰਦਰ ਸਿੰਘ ਵੀ ਉਨ੍ਹਾਂ ਨਾਲ ਮੌਜੂਦ ਸਨ। ਇਸ ਮੌਕੇ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਵਿੱਚ ਰਾਜ ਦੇ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕਰਵਾਏ ਗਏ ਹਨ ਸਰਕਾਰੀ ਸਕੂਲਾਂ ਵਿਚ ਵਿਚ ਵਾਈ-ਫਾਈ ਇੰਟਰਨੈੱਟ ਕੁਨੈਕਸ਼ਨ, ਫਰਨੀਚਰ, ਪੀਣ ਵਾਲਾ ਸਾਫ਼ ਪਾਣੀ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੀ ਸੁਰੱਖਿਆ ਵਿੱਚ ਵਾਧਾ ਕਰਦਿਆਂ ਸਕੂਲਾਂ ਵਿੱਚ ਚਾਰਦੀਵਾਰੀ ਦੀ ਉਸਾਰੀ ਕੀਤੀ ਗਈ ਹੈ ਜਾਂ ਮੁਰੰਮਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਨਵੇਂ ਕਲਾਸਰੂਮ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਦੇ ਆਰਾਮ ਅਤੇ ਤੰਦਰੁਸਤੀ ’ਤੇ ਵੀ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ, ਸਕੂਲਾਂ ਨੂੰ ਡਿਊਲ ਡੈਸਕ, ਮੇਜ਼ ਅਤੇ ਕੁਰਸੀਆਂ ਪ੍ਰਦਾਨ ਕੀਤੀਆਂ ਗਈਆਂ ਹਨ, ਜੋ ਹਰੇਕ ਵਿਦਿਆਰਥੀ ਦੇ ਸਿੱਖਣ ਲਈ ਇੱਕ ਸਾਜ਼ਗਾਰ ਮਾਹੌਲ ਨੂੰ ਯਕੀਨੀ ਬਣਾਉਂਦੀਆਂ ਹਨ। ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਆਧੁਨਿਕ ਬਣਾਉਣ ਲਈ ਸਕੂਲਾਂ ਵਿੱਚ ਇੰਟਰਐਕਟਿਵ ਪੈਨਲਾਂ ਵਾਲੇ ਸਮਾਰਟ ਕਲਾਸਰੂਮ ਵੀ ਬਣਾਏ ਗਏ ਹਨ, ਜੋ ਕਿ ਸਿੱਖਿਆ ਖੇਤਰ ਵਿੱਚ ਤਕਨਾਲੋਜੀ ਨੂੰ ਵਰਤ ਕੇ ਵਿਦਿਆਰਥੀਆਂ ਵਿੱਚ ਸਿੱਖਣ ਦੇ ਰੁਝਾਨ ਅਤੇ ਦਿਲਚਸਪੀ ਨੂੰ ਹੋਰ ਮਜ਼ਬੂਤ ਕਰਦੇ ਹਨ। ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਸਬੰਧੀ ਕੀਤੇ ਕਾਰਜਾਂ ਵਿੱਚ ਨਵੇਂ ਕਲਾਸਰੂਮ, ਚਾਰਦੀਵਾਰੀ, ਟਾਇਲਟ ਬਲਾਕ, ਪੀਣ ਵਾਲੇ ਸਵੱਛ ਪਾਣੀ ਦੀ ਸਹੂਲਤ, ਲਾਇਬ੍ਰੇਰੀਆਂ, ਖੇਡ ਦੇ ਮੈਦਾਨ, ਸਮਾਰਟ ਕਲਾਸਰੂਮ ਅਤੇ ਹੋਰ ਮਹੱਤਵਪੂਰਨ ਸੁਧਾਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸਾਰੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਪ੍ਰਤੀ ਰਾਜ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਇਸ ਮੌਕੇ ਹਾਜ਼ਰ ਵਿਦਿਆਰਥੀਆਂ ਦੇ ਮਾਪਿਆਂ, ਪਿੰਡਾਂ ਦੇ ਲੋਕਾਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦਾ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਅਤੇ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਹੂਲਤਾਂ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਪਲਵਿੰਦਰ ਸਿੰਘ ਵਲੂਰ ਹਲਕਾ ਕੋਆਰਡੀਨੇਟਰ, ਰੋਬੀ ਸੰਧੂ ਪੀਏ ,ਸ਼ਾਮ ਸਿੰਘ ਮੁੱਦਕਾ, ਤਲਵਿੰਦਰ ਸਿੰਘ ਖਾਲਸਾ, ਮਨੀ ਸੰਧੂ, ਅਵਤਾਰ ਸਿੰਘ ਸਰਪੰਚ ਸ਼ੇਰਖਾਂ ਅਤੇ ਹਲਕਾ ਸਿੱਖਿਆ ਤਾਲਮੇਲ ਕਮੇਟੀ ਮੈਂਬਰ ਗੁਰਨੇਕ ਸਿੰਘ ਸਰਪੰਚ ਕੁੱਲਗੜੀ, ਸੁਖਦੀਪ ਸਿੰਘ ਸਰਪੰਚ ਉਗੋਕੇ, ਰਾਜਿੰਦਰ ਸਿੰਘ ਸਰਪੰਚ ਵਲੂਰ, ਹਰਨੇਕ ਸਿੰਘ ਸਰਪੰਚ ਗਡੋਡੂ, ਗੁਰਜੰਟ ਸਿੰਘ ਸਰਪੰਚ ਨਾਜੂ ਸ਼ਾਹ, ਮਾਸਟਰ ਜੋਰਾ ਸਿੰਘ, ਮਾਸਟਰ ਗੁਰਦੇਵ ਸਿੰਘ, ਸਰਬਜੀਤ ਧਾਲੀਵਾਲ ਆਦਿ ਹਾਜ਼ਰ ਸਨ।



