Punjab

ਸਿੱਖਿਆ ਵਿਭਾਗ ਵੱਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਜਿਲ੍ਹਾ ਵਾਸੀ ਪੂਰੇ ਉਤਸ਼ਾਹ ਨਾਲ ਗਣਤੰਤਰ ਦਿਵਸ ਸਮਾਗਮ ਵਿੱਚ ਹੋਣ ਸ਼ਾਮਿਲ - ਡਿਪਟੀ ਡੀਈਓ ਡਾ. ਸਤਿੰਦਰ ਸਿੰਘ

ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ

ਫ਼ਿਰੋਜ਼ਪੁਰ, 21 ਜਨਵਰੀ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ 2026 ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈਏਐਸ ਦੇ ਦਿਸ਼ਾ ਨਿਰਦੇਸ਼ਾ ਹੇਠ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀਸੀ ਦਫ਼ਤਰ ਵਿਖੇ ਮਨਾਇਆ ਜਾ ਰਿਹਾ ਹੈ। ਇਹ ਸਭਿਆਚਾਰਕ ਗਤੀਵਿਧੀਆਂ ਮੁਨੀਲਾ ਅਰੋੜਾ ਜ਼ਿਲ੍ਹਾ ਸਿਖਿਆ ਅਫ਼ਸਰ (ਸੈਸਿ) ਫਿਰੋਜ਼ਪੁਰ ਅਤੇ ਸੁਨੀਤਾ ਰਾਣੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਸਿ), ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਸੈ ਸਿ), ਕੋਮਲ ਅਰੋੜ ਉਪ ਜ਼ਿਲ੍ਹਾ ਸਿਖਿਆ ਅਫ਼ਸਰ (ਐ ਸਿ) ਅਗਵਾਈ ਹੇਠ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆ ਵੱਲੋਂ ਦੇਸ਼ ਭਗਤੀ, ਰਾਸ਼ਟਰੀ ਏਕਤਾ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜੇ ਦੀ ਪੇਸ਼ਕਾਰੀ ਕੀਤੀ ਜਾਵੇਗੀ।ਇਨ੍ਹਾ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ), ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸਿੰਘ ਸੰਧੂ ਅਤੇ ਸਭਿਆਚਾਰਕ ਪ੍ਰੋਗਰਾਮ ਦੇ ਕੁਆਰਡੀਨੇਟਰ ਰਵੀ ਇੰਦਰ ਸਿੰਘ, ਈਸ਼ਵਰ ਸ਼ਰਮਾ, ਸਰਬਜੀਤ ਸਿੰਘ ਭਾਵੜਾ ਨੇ ਲਿਆ । ਉਨ੍ਹਾਂ ਦੱਸਿਆ ਕਿ ਫੁੱਲ ਡਰੈਸ ਰਿਹਰਸਲ 24 ਜਨਵਰੀ ਨੂੰ ਕਰਵਾਈ ਜਾਵੇਗੀ। ਇਸ ਮੌਕੇ ਐਨਸੀਸੀ ਦੇ ਬੱਚਿਆ ਦੇ ਪੁਲਿਸ ਬੈਡ ਦੇ ਨਾਲ ਨਾਲ ਸਕੂਲ ਬੈਂਡ ਦੀਆ ਟੀਮਾਂ , ਭਾਰਤ ਸਕਾਉਟ ਅਤੇ ਗਾਈਡ, ਦੇਸ਼ ਭਗਤੀ ਅਤੇ ਸਭਿਆਚਾਰ ਨਾਲ ਸੰਬੰਧਤ ਕੋਰੀਓਗ੍ਰਾਫੀ ਬੱਚੇ ਪੇਸ਼ ਕਰਨਗੇ। ਅੱਜ ਦੀ ਰਿਹਰਸਲ ਕਨਟੋਨਮੈਂਟ ਬੋਰਡ ਦੇ ਗ੍ਰਾਊਂਡ ਵਿਖੇ ਕੀਤੀ ਗਈ। ਡਾ. ਸਤਿੰਦਰ ਸਿੰਘ ਨੇ ਜਿਲ੍ਹਾ ਵਾਸੀਆਂ ਨੂੰ ਵੱਧ-ਚੜ ਕੇ ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਇਹ ਸਾਡਾ ਰਾਸ਼ਟਰੀ ਤਿਉਹਾਰ ਹੈ, ਸੋ ਇਸ ਮੌਕੇ ਨਾ ਕਿ ਕੇਵਲ ਬੱਚਿਆਂ ਜਾਂ ਸਰਕਾਰੀ ਕਰਮਚਾਰੀ, ਬਲਕਿ ਜ਼ਿਲ੍ਹਾ ਵਾਸੀ ਵੀ ਪ੍ਰੋਗਰਾਮ ਵਿਚ ਉਤਸਾਹ ਨਾਲ ਹਿੱਸਾ ਲੈਣਾ ਚਾਹੀਦਾ ਹੈ । ਇਸ ਮੌਕੇ ਜ਼ਿਲ੍ਹਾ ਸਿੱਖਿਆ ਦਫਤਰ ਤੋਂ ਸਰਬਜੀਤ ਸਿੰਘ ਟੁਰਨਾ, ਜਗਦੇਵ ਸਿੰਘ, ਸੁਖਚੈਨ ਸਿੰਘ ਅਤੇ ਨਵਿੰਦਰ ਕੁਮਾਰ, ਅਕਸ਼ ਕੁਮਾਰ ਦੀ ਅਗਵਾਈ ਹੇਠ ਬੱਚਿਆ ਨੂੰ ਰਿਫਰੈਸ਼ਮੈਂਟ ਦਿੱਤੀ ਗਈ।

Related Articles

Leave a Reply

Your email address will not be published. Required fields are marked *

Back to top button