ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹੇ ਭਰ ਦੇ ਸੂਬਾ ਪੱਧਰ ਅਤੇ ਕੌਮੀ ਪੱਧਰ ’ਤੇ ਮੱਲਾਂ ਮਾਰਨ ਵਾਲੇ 200 ਖਿਡਾਰੀਆਂ ਅਤੇ 70 ਕੋਚਾਂ ਦਾ ਸਨਮਾਨ
ਖੇਡਾਂ, ਆਪਸੀ ਭਾਈਚਾਰੇ, ਪ੍ਰੇਮ-ਪਿਆਰ ਅਤੇ ਸਦਭਾਵਨਾ ਦਾ ਮੁਜੱਸਮਾ: ਵਿਧਾਇਕ ਰਣਬੀਰ ਸਿੰਘ ਭੁੱਲਰ

ਫਿਰੋਜ਼ਪੁਰ, 6 ਫਰਵਰੀ (ਬਾਲ ਕਿਸ਼ਨ)- ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਸਪੋਰਟਸ ਸ਼ਾਖਾ ਵੱਲੋਂ ਸੂਬਾ ਪੱਧਰ ਅਤੇ ਰਾਸ਼ਟਰ ਪੱਧਰ ’ਤੇ ਵੱਖ-ਵੱਖ ਖੇਡਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਪ੍ਰਭਾਵਸ਼ਾਲੀ ਸਮਾਗਮ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਫ਼ਿਰੋਜ਼ਪੁਰ- ਕਮ-ਪ੍ਰਧਾਨ ਜ਼ਿਲ੍ਹਾ ਸਕੂਲਜ਼ ਟੂਰਨਾਮੈਂਟ ਕਮੇਟੀ ਫ਼ਿਰੋਜ਼ਪੁਰ ਮੁਨੀਲਾ ਅਰੋੜਾ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਡਾ. ਸਤਿੰਦਰ ਸਿੰਘ ਨੈਸ਼ਨਲ ਐਵਾਰਡੀ ਅਤੇ ਜ਼ਿਲ੍ਹਾ ਸਕੂਲਜ਼ ਟੂਰਨਾਮੈਂਟ ਕਮੇਟੀ ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਵਿਖੇ ਕਰਵਾਇਆ ਗਿਆ। ਇਸ ਮੌਕੇ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ ਦੇ ਬੱਚਿਆਂ ਨੇ ਸ਼ਬਦ ਗਾਇਨ ਕੀਤਾ। ਇਸ ਤੋਂ ਬਾਅਦ ਸਕੱਤਰ ਜ਼ਿਲ੍ਹਾ ਸਕੂਲਜ਼ ਟੂਰਨਾਮੈਂਟ ਕਮੇਟੀ ਚਰਨ ਸਿੰਘ ਵੱਲੋਂ ਜ਼ਿਲ੍ਹੇ ਖਿਡਾਰੀਆਂ ਵੱਲੋਂ ਸੂਬਾ ਪੱਧਰ ਅਤੇ ਰਾਸ਼ਟਰ ਪੱਧਰ ’ਤੇ ਕੀਤੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਉਪਰੰਤ ਸਰਕਾਰੀ ਮਿਡਲ ਸਕੂਲ ਲੋਹਗੜ੍ਹ ਅਤੇ ਸਰਕਾਰੀ ਕੰਨਿਆ ਸਕੂਲ ਜ਼ੀਰਾ ਦੀਆਂ ਵਿਦਿਆਰਥਣਾਂ ਨੇ ਯੋਗਾ ਦੀ ਸ਼ਾਨਦਾਰ ਪੇਸ਼ਕਾਰੀ ਕੀਤੀ। ਇਸ ਮੌਕੇ ਹਲਕਾ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਸਿੱਖਿਆ ਵਿਭਾਗ ਫ਼ਿਰੋਜ਼ਪੁਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਖੇਡਾਂ ਅਤੇ ਖਿਡਾਰੀਆਂ ਦੇ ਵਿਕਾਸ ਲਈ ਜੇਕਰ ਉਨ੍ਹਾਂ ਪਾਸੋਂ ਕਿਸੇ ਤਰ੍ਹਾਂ ਦੀ ਸਹਾਇਤਾ ਦੀ ਲੋੜ ਹੈ ਤਾਂ ਉਹ ਹਮੇਸ਼ਾਂ ਤਿਆਰ ਹਨ। ਉਨ੍ਹਾਂ ਕਿਹਾ ਕਿ ਖੇਡਾਂ, ਆਪਸੀ ਭਾਈਚਾਰਾ, ਪ੍ਰੇਮ-ਪਿਆਰ ਅਤੇ ਸਦਭਾਵਨਾ ਦਾ ਮੁਜੱਸਮਾ ਹੁੰਦੀਆਂ ਹਨ। ਖੇਡਾਂ ਨੌਜਾਵਾਨਾਂ ਨੂੰ ਮਾਰੂ ਨਸ਼ਿਆ ਤੋਂ ਦੂਰ ਰੱਖਣ ਲਈ ਕਾਰਗਰ ਜ਼ਰੀਆ ਵੀ ਸਾਬਤ ਹੁੰਦੀਆਂ ਹਨ ਤੇ ਖੇਡਾਂ ਦੀ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਸਿਰਤੋੜ ਕੋਸ਼ਿਸ਼ਾਂ ਨਾਲ ਖੇਡ ਨੀਤੀ ਅਪਣਾ ਰਹੀ ਹੈ। ਉਨ੍ਹਾਂ ਵੱਲੋਂ ਜ਼ਿਲ੍ਹੇ ਭਰ ਦੇ ਸੂਬਾ ਪੱਧਰ ਅਤੇ ਕੌਮੀ ਪੱਧਰ ’ਤੇ ਮੱਲਾਂ ਮਾਰਨ ਵਾਲੇ 200 ਖਿਡਾਰੀਆਂ ਅਤੇ 70 ਕੋਚਾਂ ਦਾ ਸਨਮਾਨ ਕੀਤਾ ਗਿਆ ਅਤੇ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ)- ਕਮ-ਪ੍ਰਧਾਨ ਜ਼ਿਲ੍ਹਾ ਸਕੂਲਜ਼ ਟੂਰਨਾਮੈਂਟ ਕਮੇਟੀ ਫ਼ਿਰੋਜ਼ਪੁਰ ਮੁਨੀਲਾ ਅਰੋੜਾ, ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ) ਫ਼ਿਰੋਜ਼ਪੁਰ ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਡਾਕਟਰ ਸਤਿੰਦਰ ਸਿੰਘ ਨੇ ਕਿਹਾ ਕਿ ਜਿੱਥੇ ਖੇਡਾਂ ਵਿਅਕਤੀ ਦਾ ਸਰੀਰਕ ਵਿਕਾਸ ਕਰਦੀਆਂ ਹਨ, ਉੱਥੇ ਨਾਲ ਹੀ ਉਸ ਨੂੰ ਮਾਨਸਿਕ ਤੌਰ ’ਤੇ ਮਜ਼ਬੂਤ ਤੇ ਸਮਾਜਿਕ ਤੌਰ ’ਤੇ ਚੇਤੰਨ ਵੀ ਬਣਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ’ਚ ਵੀ ਸਖ਼ਤ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਸਮਾਗਮ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਰੀਆਂ ਪਹਿਲਵਾਨ, ਸਰਕਾਰੀ ਕੰਨਿਆ ਸਕੂਲ ਜ਼ੀਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਣਗੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੋਹਣ ਕੇ ਹਿਠਾੜ, ਸਰਕਾਰੀ ਹਾਈ ਸਕੂਲ ਸਤੀਏ ਵਾਲਾ, ਸਰਕਾਰੀ ਹਾਈ ਸਕੂਲ ਤੂਤ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਟਾਰੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਿਰੋਜ਼ਪੁਰ, ਆਦਰਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਹਰਦਾਸਾ, ਡੀਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫਿਰੋਜ਼ਪੁਰ ਕੈਂਟ, ਦੂਨ ਯੂਨੀਅਰ ਸਕੂਲ, ਵਿਵੇਕਾਨੰਦ ਵਰਲਡ ਸਕੂਲ, ਦਾਸ ਐਂਡ ਬਰਾਊਨ ਵਰਲਡ ਸਕੂਲ, ਸ਼ਾਂਤੀ ਵਿਦਿਆ ਮੰਦਿਰ ਸਕੂਲ ਸਤੀਏਵਾਲਾ, ਕੈਂਟ ਬੋਰਡ ਸਕੂਲ, ਸ਼ਹੀਦ ਸ਼ਾਮ ਸਿੰਘ ਅਟਾਰੀ ਸਕੂਲ ਫਤਿਹਗੜ੍ਹ ਸਭਰਾ, ਐੱਸਐੱਮ ਸਕੂਲ ਕੱਸੋਆਣਾ, ਸ਼ੇਖ ਫਰੀਦ ਪਬਲਿਕ ਸਕੂਲ ਝਾੜੀਵਾਲਾ ਦੇ ਖਿਡਾਰੀ ਅਤੇ ਉਨ੍ਹਾਂ ਦੇ ਅਧਿਆਪਕ ਅਤੇ ਕੋਚ ਸਾਹਿਬਾਨ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਰਵੀ ਇੰਦਰ ਸਿੰਘ ਸਟੇਟ ਅਵਾਰਡੀ ਅਧਿਆਪਕ ਨੇ ਬਾਖੂਬੀ ਨਿਭਾਈ। ਇਸ ਮੌਕੇ ਇੰਚਾਰਜ਼ ਪਿ੍ਰੰਸੀਪਲ ਮੈਡਮ ਸਵਿਤਾ ਮੋਂਗਾ, ਬੀਪੀਈਓ ਰਣਜੀਤ ਸਿੰਘ,ਰਾਜ ਬਹਾਦਰ ਸਿੰਘ, ਹਰਮੀਤ ਸਿੰਘ ਖਾਈ, ਗੁਲਸ਼ਨ ਗੱਖੜ, ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਸਰਬਜੀਤ ਸਿੰਘ ਟੁਰਨਾ, ਸੁਖਦੇਵ ਸਿੰਘ, ਵਰਿੰਦਰ ਸਿੰਘ ਬਰਾੜ, ਈਸ਼ਵਰ ਸ਼ਰਮਾ, ਦੀਦਾਰ ਸਿੰਘ ਮੁੱਦਕੀ, ਸਰਬਜੀਤ ਸਿੰਘ ਭਾਵੜਾ, ਅਕਸ਼ ਕੁਮਾਰ ਡੀਐੱਮ ਸਪੋਰਟਸ ਕਮ ਵਿੱਤ ਸਕੱਤਰ, ਬਲਜਿੰਦਰਪਾਲ ਸਿੰਘ ਸਹਾਇਕ ਸਕੱਤਰ, ਲੈਕਚਰਾਰ ਦਲਬੀਰ ਸਿੰਘ ਨੀਟੂ ਭਲਵਾਨ, ਜਸਬੀਰ ਕੌਰ, ਨਵਿੰਦਰ ਕੁਮਾਰ ਮਨੀ, ਪਰਮਜੀਤ ਸਿੰਘ ਜ਼ੀਰਾ, ਸੁਨੀਲ ਬਾਜੇ ਕੇ, ਸ਼ਾਲੂ, ਕਪਿਲ ਸਨਨ, ਜੋਗਿੰਦਰ ਸਿੰਘ, ਗੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਰਾਜਬੀਰ ਸਿੰਘ ਆਦਿ ਹਾਜ਼ਰ ਸਨ।



