Punjab

ਸਿੱਖ ਅਜਾਇਬ ਘਰ ’ਚ ਲੱਗੇਗੀ ਡਾ. ਮਨਮੋਹਨ ਸਿੰਘ ਦੀ ਤਸਵੀਰ, ਯਾਦਗਾਰ ਸਥਾਪਤ ਕਰਨ ਬਾਰੇ ਵਿਚਾਰ ਕਰਨ ਲਈ ਜਲਦ ਹੋਵੇਗੀ ਵਰਕਿੰਗ ਕਮੇਟੀ ਦੀ ਬੈਠਕ

ਅੰਮ੍ਰਿਤਸਰ, 6 ਜਨਵਰੀ– ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਡਾ. ਮਨਮੋਹਨ ਸਿੰਘ ਦੀ ਤਸਵੀਰ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਵਿਚ ਲੱਗ ਸਕਦੀ ਹੈ। ਉਨ੍ਹਾਂ ਦੀ ਯਾਦਗਾਰ ਸਥਾਪਤ ਕਰਨ ’ਤੇ ਵੀ ਵਿਚਾਰ ਹੋ ਸਕਦਾ ਹੈ। ਸਿਖ ਅਜਾਇਬ ਘਰ ਵਿਚ ਤਸਵੀਰ ਲਗਾਉਣ ਤੇ ਯਾਦਗਾਰ ਸਥਾਪਤ ਕਰਨ ’ਤੇ ਵਿਚਾਰ ਕਰਨ ਲਈ ਐੱਸਜੀਪੀਸੀ ਦੀ ਬੈਠਕ ਮਾਘੀ ਮੇਲੇ ਦੇ ਬਾਅਦ 15 ਜਨਵਰੀ ਨੂੰ ਹੋ ਸਕਦੀ ਹੈ। ਇਹ ਸੰਕੇਤ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤੇ ਹਨ। ਉਨ੍ਹਾਂ ਕਿਹਾ ਹੈ ਕਿ ਇਸ ਸਬੰਧ ਵਿਚ ਕੋਈ ਵੀ ਫੈਸਲਾ ਕਾਰਜਕਾਰਣੀ ਬੈਠਕ ਵਿਚ ਹੀ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐੱਸਜੀਸੀਪੀ ਕਾਰਜਕਾਰਣੀ ਦੀ ਬੈਠਕ ਵਿਚ ਇਸ ਬਾਰੇ ਵਿਚਾਰ ਕੀਤਾ ਜਾਵੇਗਾਸ਼੍ਰੀ ਹਰਿਮੰਦਰ ਸਾਹਿਬ ਵਿਚ ਉਨ੍ਹਾਂ ਦੀ ਯਾਦ ਵਿਚ ਸ਼੍ਰੀ ਅਖੰਡ ਪਾਠ ਮਰਹੂਮ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੀ ਸਹਿਮਤੀ ਬਾਅਦ ਹੀ ਰੱਖਿਆ ਜਾ ਸਕੇਗਾਜ਼ਿਕਰਯੋਗ ਹੈ ਕਿ ਡਾ. ਮਨਮੋਹਨ ਸਿੰਘ ਦੀ ਦਿੱਲੀ ਸਥਿਤ ਗੁਰੂਦੁਆਰਾ ਰਕਾਬਗੰਜ਼ ਵਿਚ ਤਿੰਨ ਜਨਵਰੀ ਨੂੰ ਅੰਤਮ ਅਰਦਾਸ ਸਮਾਗਮ ਵਿਚ ਅਕਾਲੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਡਾ.ਮਨਮੋਹਨ ਸਿੰਘ ਦੀ ਤਸਵੀਰ ਸਿੱਖ ਅਜਾਇਬ ਘਰ ਵਿਚ ਸਥਾਪਤ ਕਰਨ ਦਾ ਐਲਾਨ ਕੀਤਾ ਸੀ। ਉਨ੍ਹਾਂ ਨੇ ਐੱਸਜੀਪੀਸੀ ਪ੍ਰਧਾਨ ਧਾਮੀ ਨੂੰ ਵੀ ਇਸ ਬਾਰੇ ਜਾਣੂ ਕਰਵਾ ਦਿੱਤਾ ਸੀ। ਉਨ੍ਹਾਂ ਇਸ ਦੀ ਸੰਭਾਵਨਾ ’ਤੇ ਵਿਚਾਰ ਕਰਨ ਲਈ ਵੀ ਧਾਮੀ ਨੂੰ ਅਪੀਲ ਕੀਤੀ ਹੈ।• ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਵੀ ਐਕਸ ’ਤੇ ਜਾਰੀ ਸੰਦੇਸ਼ ਵਿਚ ਇਸ ਦਾ ਜ਼ਿਕਰ ਕੀਤਾ ਹੈ। ਸ਼ਿਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਨੇ ਵੀ ਐਕਸ ’ਤੇ ਜਾਰੀ ਇਕ ਸੰਦੇਸ਼ ਵਿਚ ਇਸਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਅਦ ਡਾ. ਮਨਮੋਹਨ ਸਿੰਘ ਦੀ ਯਾਦ ਵਿਚ ਸ਼੍ਰੀ ਹਰਿਮੰਦਰ ਸਾਹਿਬ ਕੰਪਲੈਕਸ ਵਿਚ ਅਖੰਡ ਪਾਠ ਰੱਖਦਿਆਂ ਧਾਰਮਿਕ ਸਮਾਰੋਹ ਕਰਵਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਵੇਗਾਫਿਲਹਾਲ ਸਿੱਖ ਕੌਮ ਦੀ ਨਜ਼ਰ ਐੱਸਜੀਪੀਸੀ ਕਾਰਜਕਾਰਣੀ ਬੈਠਕ ਦੀ ਤਰੀਕ ਦੇ ਐਲਾਨ ’ਤੇ ਟਿਕੀ ਹੈ ਕਿਉਂਕਿ ਕਾਰਜਕਾਰਣੀ ਦੀ ਮਨਜ਼ੂਰੀ ਬਾਅਦ ਹੀ ਅਜਿਹੇ ਫੈਸਲੇ ਨੂੰ ਅਮਲੀਜਾਮਾ ਪਹਿਨਾਇਆ ਜਾਵੇਗਾ

Related Articles

Leave a Reply

Your email address will not be published. Required fields are marked *

Back to top button