Punjab

ਸਿੱਖ ਸੰਗਤ 12 ਫਰਵਰੀ ਨੂੰ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚੇ : ਜਗਜੀਤ ਸਿੰਘ ਸ਼ੂਸ਼ਕ

ਫਿਰੋਜ਼ਪੁਰ 11 ਫਰਵਰੀ (ਬਾਲ ਕਿਸ਼ਨ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਆਉਣ ਵਾਲੀ 12 ਫਰਵਰੀ ਨੂੰ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਪਾਰਟੀ ਪ੍ਰਧਾਨ ਤੇ ਸਾਬਕਾ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਮਨਾਏ ਜਾ ਰਹੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਸਿੱਖ ਕੌਮ ਨੂੰ ਵੱਡੀ ਗਿਣਤੀ ਵਿਚ ਹੁੰਮ-ਹੁਮਾ ਕੇ ਪਹੁੰਚਣ ਦੀ ਅਪੀਲ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਵਿੰਗ ਦੇ ਤਾਲਮੇਲ ਸਕੱਤਰ ਜਗਜੀਤ ਸਿੰਘ ਸ਼ੂਸ਼ਕ ਨੇ ਕਿਹਾ ਕਿ ਸਿੱਖ ਕੰਮ ਦੀ ਮਹਾਨ ਸ਼ਖ਼ਸੀਅਤ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਇੱਕ ਵੱਡਾ ਅਤੇ ਇਤਿਹਾਸਿਕ ਇਕੱਠ ਹੋਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਕੌਮ ਸ਼ਿਰਕਤ ਕਰੇਗੀ ਅਤੇ ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਖ਼ਾਤਰ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਵੱਲੋਂ ਕੀਤੀ ਗਈ ਕੁਰਬਾਨੀ ਨੂੰ ਕਦੇ ਵੀ ਸਿੱਖ ਕੌਮ ਭੁਲਾ ਨਹੀਂ ਸਕਦੀ ਅਤੇ ਉਨ੍ਹਾਂ ਕਿਹਾ ਕਿ ਇਸ ਵਾਰ ਨੌਜਵਾਨ ਵੀ ਵੱਡੀ ਗਿਣਤੀ ਵਿਚ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਜੱਸ ਖਾਲਸਾ ਭਿੰਡਰਾਂ ਵਾਲਿਆਂ ਦੇ 12 ਫਰਵਰੀ ਨੂੰ ਮਨਾਏ ਜਾ ਰਹੇ ਜਨਮ ਦਿਹਾੜੇ ਮੌਕੇ ਪਹੁੰਚਣਗੇ। ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਤੇ ਵਰਕਰ ਵੀ ਮੌਜ਼ੂਦ ਸਨ।

Related Articles

Leave a Reply

Your email address will not be published. Required fields are marked *

Back to top button