Punjab

ਸੀ.ਐਮ. ਦੀ ਯੋਗਸ਼ਾਲਾ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਦੇ ਰਹੀ ਛੁਟਕਾਰਾ 

ਜ਼ਿਲ੍ਹੇ ਦੇ ਵੱਡੀ ਗਿਣਤੀ ਵਿੱਚ ਲੋਕ ਯੋਗ ਕਰਕੇ ਹੋਏ ਤੰਦਰੁਸਤ 

ਜਸਵਿੰਦਰ ਸਿੰਘ ਸੰਧੂ

ਫ਼ਿਰੋਜ਼ਪੁਰ, 26 ਮਾਰਚ- ਸੀਐੱਮ ਦੀ ਯੋਗਸ਼ਾਲਾ ਤਹਿਤ ਰਾਜ ਸਰਕਾਰ ਵੱਲੋਂ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ’ਚ ਸਿਹਤਮੰਦ ਤਬਦੀਲੀਆਂ ਲਿਆਉਣ ਲਈ ਆਰੰਭਿਆ ਉਪਰਾਲਾ ਆਮ ਲੋਕਾਂ ਲਈ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਤੋਂ ਯੋਗ ਰਾਹੀਂ ਰਾਹਤ ਪਾਉਣ ’ਚ ਮਦਦਗਾਰ ਸਾਬਿਤ ਹੋ ਰਿਹਾ ਹੈ। ਫ਼ਿਰੋਜ਼ਪੁਰ ਜ਼ਿਲ੍ਹੇ  ’ਚ 91 ਥਾਵਾਂ ‘ਤੇ ਲਗਾਈਆਂ ਜਾ ਰਹੀਆਂ ਯੋਗ ਕਲਾਸਾਂ ਵਿੱਚ ਰੋਜ਼ਾਨਾ ਲਗਭਗ 3000 ਤੋਂ ਵੱਧ ਲੋਕ ਯੋਗ ਸਿੱਖਣ ਆਉਂਦੇ ਹਨ। ਇਹ ਪ੍ਰਗਟਾਵਾ ਜ਼ਿਲ੍ਹਾ ਯੋਗ ਸੁਪਰਵਾਈਜ਼ਰ ਫ਼ਿਰੋਜ਼ਪੁਰ ਮੈਡਮ ਅਮਨਪ੍ਰੀਤ ਕੌਰ ਨੇ ਕੀਤਾ। ਮੈਡਮ ਅਮਨਪ੍ਰੀਤ ਕੌਰ ਨੇ ਕਿਹਾ ਕਿ ਅੱਜ-ਕਲ੍ਹ ਦੀ ਰੁਝੇਵਿਆਂ ਭਰੀ ਜ਼ਿੰਦਗੀ ’ਚ ਲੋਕ ਵੱਖ-ਵੱਖ ਤਰ੍ਹਾਂ ਦੀਆਂ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਪੀੜਤ ਹੋਣ ਕਾਰਨ ਯੋਗ ਨੂੰ ਇਨ੍ਹਾਂ ਤੋਂ ਰਾਹਤ ਲਈ ਬਿਹਤਰੀਨ ਉਪਾਅ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਈ ਲੋਕ ਜੋ ਸੀ ਐਮ ਦੀ ਯੋਗਸਾਲਾ  ਵਿਚ ਯੋਗ ਅਭਿਆਸ ਕਰਨ ਨਾਲ ਕਈ ਤਰਾਂ ਦੇ ਰੋਗਾਂ ਤੋਂ ਰਾਹਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਲੋਕ ਜੋ ਜੋੜਾਂ ਦੇ ਦਰਦ, ਫ਼ਰੋਜ਼ਨ ਸ਼ੋਲਡਰ, ਸਾਹ ਸੰਬੰਧੀ, ਤਨਾਅ ਜਿਹੀਆਂ ਸਮੱਸਿਆਵਾਂ ਤੋਂ ਪੀੜਿਤ ਸਨ, ਯੋਗ ਕਰਨ ਨਾਲ ਰਾਹਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਯੋਗ ਨੂੰ ਜੀਵਨ ਦਾ ਅੰਗ ਬਣਾਉਣ ਨਾਲ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਜੋ ਸਾਨੂੰ ਸਰੀਰਕ ਜਾਂ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਦੀਆਂ ਹਨ, ਤੋਂ ਵੱਖ-ਵੱਖ ਯੋਗ ਆਸਨਾਂ ਦੇ ਅਭਿਆਸ ਨਾਲ ਹੀ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹਾਂ। ਜ਼ਿਲ੍ਹਾ ਯੋਗ ਸੁਪਰਵਾਈਜ਼ਰ ਅਨੁਸਾਰ ਸੀਐੱਮ ਦੀ ਯੋਗਸ਼ਾਲਾ ਉਨ੍ਹਾਂ ਹਜ਼ਾਰਾਂ ਲੋਕਾਂ ਲਈ ਆਸ ਦੀ ਕਿਰਨ ਬਣ ਕੇ ਆਈ ਹੈ ਜੋ ਆਪਣੀਆਂ ਸਰੀਰਕ ਤੇ ਮਾਨਸਿਕ ਸਮੱਸਿਆਵਾਂ ਦਾ ਇਲਾਜ ਕਰਵਾਉਣ ਤੋਂ ਬਾਅਦ ਨਿਰਾਸ਼ ਹੋ ਕੇ ਬੈਠ ਗਏ ਸਨ। ਉਨ੍ਹਾਂ ਕਿਹਾ ਕਿ ਯੋਗਾ ਕਲਾਸ ਲਈ ਕੋਈ ਫ਼ੀਸ ਨਹੀਂ ਵਸੂਲੀ ਜਾਂਦੀ ਅਤੇ ਕੋਈ ਵੀ ਵਿਅਕਤੀ ਇਸ ਲਈ ਸੀਐੱਮ ਦੀ ਯੋਗਸ਼ਾਲਾ ਪੋਰਟਲ ’ਤੇ ਜਾ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ।ਇਸ ਸਬੰਧੀ ਜਾਣਕਾਰੀ ਲੈਣ ਲਈ ਲੋਕ ਹੈਲਪਲਾਈਨ ਨੰਬਰ 76694-00500 ‘ਤੇ ਮਿਸ ਕਾਲ ਕਰ ਸਕਦੇ ਹਨ ਜਾਂ ਮੋ. ਨੰ:  78888-40115 ‘ਤੇ ਸੰਪਰਕ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button