Punjab

ਸੀ.ਐਮ. ਦੀ ਯੋਗਸ਼ਾਲਾ ਲੋਕਾਂ ਲਈ ਹੋ ਰਹੀ ਵਰਦਾਨ ਸਾਬਿਤ – ਗੁਰਮੀਤ ਸਿੰਘ

ਯੋਗ ਨਾਲ ਲੋਕਾਂ ਨੂੰ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਮਿਲ ਰਿਹੈ ਛੁਟਕਾਰਾ

ਬਾਲ ਕਿਸ਼ਨ

ਫ਼ਿਰੋਜ਼ਪੁਰ, 17 ਅਪ੍ਰੈਲ 2025:ਸੀ.ਐਮ. ਦੀ ਯੋਗਸ਼ਾਲਾ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਲੋਕਾਂ ਨੂੰ ਆਪਣੀ ਜੀਵਨ ਸ਼ੈਲੀ ’ਚ ਸਿਹਤਮੰਦ ਤਬਦੀਲੀਆਂ ਲਿਆਉਣ ਲਈ ਆਰੰਭਿਆ ਉਪਰਾਲਾ ਆਮ ਲੋਕਾਂ ਲਈ ਸਰੀਰਕ ਅਤੇ ਮਾਨਸਿਕ ਬਿਮਾਰੀਆਂ ਤੋਂ ਯੋਗ ਰਾਹੀਂ ਰਾਹਤ ਪਾਉਣ ’ਚ ਮਦਦਗਾਰ ਸਾਬਿਤ ਹੋ ਰਿਹਾ ਹੈ। ਫ਼ਿਰੋਜ਼ਪੁਰ ਜ਼ਿਲ੍ਹੇ ’ਚ 95 ਥਾਵਾਂ ‘ਤੇ ਲਗਾਈਆਂ ਜਾ ਰਹੀਆਂ ਯੋਗ ਕਲਾਸਾਂ ਵਿੱਚ ਰੋਜ਼ਾਨਾ ਲਗਭਗ 3200 ਤੋਂ ਵੱਧ ਲੋਕ ਯੋਗ ਸਿੱਖਣ ਆਉਂਦੇ ਹਨ। ਇਹ ਪ੍ਰਗਟਾਵਾ ਐਸ.ਡੀ.ਐਮ. ਜ਼ੀਰਾ-ਕਮ-ਜ਼ਿਲ੍ਹਾ ਨੋਡਲ ਅਫ਼ਸਰ ਸੀ.ਐਮ. ਦੀ ਯੋਗਸ਼ਾਲਾ ਸ. ਗੁਰਮੀਤ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਅੱਜ-ਕਲ੍ਹ ਦੀ ਰੁਝੇਵਿਆਂ ਭਰੀ ਜ਼ਿੰਦਗੀ ’ਚ ਲੋਕ ਵੱਖ-ਵੱਖ ਤਰ੍ਹਾਂ ਦੀਆਂ ਸਰੀਰਕ ਤੇ ਮਾਨਸਿਕ ਬਿਮਾਰੀਆਂ ਤੋਂ ਪੀੜਤ ਹੋਣ ਕਾਰਨ ਯੋਗ ਨੂੰ ਇਨ੍ਹਾਂ ਤੋਂ ਰਾਹਤ ਲਈ ਬਿਹਤਰੀਨ ਉਪਾਅ ਸਮਝਦੇ ਹਨ। ਉਨ੍ਹਾਂ ਦੱਸਿਆ ਕਿ ਸੀ.ਐਮ. ਦੀ ਯੋਗਸ਼ਾਲਾ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਜ਼ਿਲ੍ਹੇ ਦੇ ਕਈ ਲੋਕ ਜੋ ਸੀ.ਐਮ. ਦੀ ਯੋਗਸ਼ਾਲਾ ਵਿਚ ਹਰ ਰੋਜ਼ ਯੋਗ ਅਭਿਆਸ ਕਰਨ ਲਈ ਆਉਂਦੇ ਹਨ, ਉਹ ਕਈ ਤਰਾਂ ਦੇ ਰੋਗਾਂ ਤੋਂ ਰਾਹਤ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਲੋਕ ਜੋ ਜੋੜਾਂ ਦੇ ਦਰਦ, ਫ਼ਰੋਜ਼ਨ ਸ਼ੋਲਡਰ, ਸਾਹ ਸੰਬੰਧੀ, ਤਨਾਅ ਜਿਹੀਆਂ ਸਮੱਸਿਆਵਾਂ ਤੋਂ ਪੀੜਿਤ ਸਨ, ਯੋਗ ਕਰਨ ਨਾਲ ਠੀਕ ਹੋ ਗਏ ਹਨ। ਇਨ੍ਹਾਂ ਲੋਕਾਂ ਵੱਲੋਂ ਯੋਗ ਨੂੰ ਆਪਣੇ ਜੀਵਨ ਦਾ ਅਨਿੱਖੜਵਾਂ ਅੰਗ ਬਣਾ ਕੇ ਆਪਣੀ ਰੋਜ਼ਾਨਾ ਦੀ ਦਿਨਚਰਿਆ ਵਿੱਚ ਸ਼ਾਮਿਲ ਕੀਤਾ ਗਿਆ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੀ.ਐਮ. ਦੀ ਯੋਗਸ਼ਾਲਾ ਦਾ ਦਾ ਭਰਪੂਰ ਲਾਭ ਉਠਾਉਣ ਅਤੇ ਆਪਣੀ ਸਿਹਤ ਲਈ ਰੋਜ਼ਾਨਾ ਯੋਗ ਜ਼ਰੂਰ ਕਰਨ।ਜ਼ਿਲ੍ਹਾ ਯੋਗ ਸੁਪਰਵਾਈਜ਼ਰ ਅਮਨਪ੍ਰੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗ ਨੂੰ ਜੀਵਨ ਦਾ ਅੰਗ ਬਣਾਉਣ ਨਾਲ ਅਸੀਂ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਜੋ ਸਾਨੂੰ ਸਰੀਰਕ ਜਾਂ ਮਾਨਸਿਕ ਤੌਰ ’ਤੇ ਪਰੇਸ਼ਾਨ ਕਰਦੀਆਂ ਹਨ, ਅਤੇ ਦਵਾਈਆਂ ਰਾਹੀਂ ਜਿਨ੍ਹਾਂ ਦਾ ਹੱਲ ਨਹੀਂ ਹੋ ਰਿਹਾ ਅਜਿਹੀਆਂ ਸਮੱਸਿਆਵਾਂ / ਬਿਮਾਰੀਆਂ ਤੋਂ ਵੱਖ-ਵੱਖ ਯੋਗ ਆਸਨਾਂ ਦੇ ਅਭਿਆਸ ਨਾਲ ਛੁਟਕਾਰਾ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਦੇ ਸੁਫ਼ਨੇ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਉਨ੍ਹਾਂ ਹਜ਼ਾਰਾਂ ਲੋਕਾਂ ਲਈ ਆਸ ਦੀ ਕਿਰਨ ਬਣ ਕੇ ਆਈ ਹੈ ਜੋ ਆਪਣੀਆਂ ਸਰੀਰਕ ਤੇ ਮਾਨਸਿਕ ਸਮੱਸਿਆਵਾਂ ਦਾ ਇਲਾਜ ਕਰਵਾਉਣ ਤੋਂ ਬਾਅਦ ਨਿਰਾਸ਼ ਹੋ ਕੇ ਬੈਠ ਗਏ ਸਨ। ਉਨ੍ਹਾਂ ਕਿਹਾ ਕਿ ਯੋਗਾ ਕਲਾਸ ਲਈ ਕੋਈ ਫ਼ੀਸ ਨਹੀਂ ਵਸੂਲੀ ਜਾਂਦੀ ਅਤੇ ਕੋਈ ਵੀ ਵਿਅਕਤੀ ਆਪਣੇ ਮੁਹੱਲੇ/ਗਲੀ/ਪਿੰਡ/ਸ਼ਹਿਰ ’ਚ ਮੁਫ਼ਤ ਯੋਗ ਕਲਾਸ ਸ਼ੁਰੂ ਕਰਵਾਉਣੀ ਚਾਹੁੰਦਾ ਹੈ ਤਾਂ ਸੀ.ਐਮ. ਦੀ ਯੋਗਸ਼ਾਲਾ ਪੋਰਟਲ ’ਤੇ ਜਾ ਕੇ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ ਜਾਂ ਹੈਲਪਲਾਈਨ ਨੰਬਰ 76694-00500 ‘ਤੇ ਮਿਸ ਕਾਲ ਕਰ ਸਕਦਾ ਹੈ। ਕਲਾਸ ਸ਼ੁਰੂ ਕਰਨ ਲਈ 25 ਵਿਅਕਤੀਆਂ ਦਾ ਇਕ ਗਰੁੱਪ ਅਤੇ ਕੋਈ ਵੀ ਸਾਂਝਾ ਸਥਾਨ ਜਾਂ ਪਾਰਕ/ਧਰਮਸ਼ਾਲਾ ਆਦਿ ਹੋਣਾ ਜ਼ਰੂਰੀ ਹੈ ਜਿੱਥੇ 25 ਵਿਅਕਤੀ ਕਲਾਸ ਲਗਾ ਸਕਣ।

Related Articles

Leave a Reply

Your email address will not be published. Required fields are marked *

Back to top button