Punjab

ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਫੌਜ ਦੀ ਭਰਤੀ ਲਈ ਨੌਜਵਾਨਾਂ ਨੂੰ ਕਰਵਾਈ ਜਾਵੇਗੀ ਮੁਫ਼ਤ ਤਿਆਰੀ

ਫ਼ਿਰੋਜ਼ਪੁਰ, 7 ਜਨਵਰੀ (ਬਾਲ ਕਿਸ਼ਨ)– ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੀ—ਪਾਈਟ ਕੈਂਪ ਹਕੂਮਤ ਸਿੰਘ ਵਾਲਾ, ਫਿਰੋਜ਼ਪੁਰ ਵਿਖੇ ਅਗਨੀਵੀਰ ਫੌਜ਼ ਦੀ ਭਰਤੀ ਦੀ ਮੁਫ਼ਤ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਏਆਰਓ ਫ਼ਿਰੋਜ਼ਪੁਰ ਦੀ ਟੀਮ ਵੱਲੋਂ ਸੀ—ਪਾਈਟ ਕੈਂਪ ਵਿਖੇ ਸੈਮੀਨਾਰ ਕੀਤਾ ਗਿਆ, ਜਿਸ ਵਿੱਚ ਸਾਲ 2025 ਵਿੱਚ ਅਗਨੀਵੀਰ ਫੌਜ਼ ਦੀ ਭਰਤੀ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ ਗਈ। ਇਹ ਜਾਣਕਾਰੀ ਗੁਰਜੰਟ ਸਿੰਘ ਪਲੇਸਮੈਂਟ ਅਫ਼ਸਰ ਜ਼ਿਲ੍ਹਾ ਰੋਜ਼ਗਾਰ ਕਾਰੋਬਾਰ ਬਿਊਰੋ ਫਿਰੋਜ਼ਪੁਰ ਵੱਲੋਂ ਸਾਂਝੀ ਕੀਤੀ ਗਈ।ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਅਗਨੀਵੀਰ ਭਰਤੀ ਦਾ ਆਨਲਾਈਨ ਅਪਲਾਈ ਕਰਨ ਦਾ ਪੋਰਟਲ ਜਨਵਰੀ 2025 ਦੇ ਪਹਿਲੇ ਹਫ਼ਤੇ ਖੁੱਲ ਜਾਵੇਗਾ ਅਤੇ ਕੰਪਿਊਟਰ ਬੇਸਿਕ ਲਿਖਤੀ ਪੇਪਰ ਮਾਰਚ 2025 ਵਿੱਚ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੋਗਾ, ਫਿਰੋਜ਼ਪੁਰ, ਫਰੀਦਕੋਟ, ਫਾਜ਼ਿਲਕਾ, ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਨੌਜਵਾਨ ਜੋ ਅਗਨੀਵੀਰ ਫੌਜ਼ ਵਿੱਚ ਭਰਤੀ ਹੋਣਾ ਚਾਹੁੰਦੇ ਹਨ ਉਹ ਯੁਵਕ ਆਨਲਾਈਨ ਪੋਰਟਲ ’ਤੇ ਰਜਿਸਟ੍ਰੇਸ਼ਨ ਕਰਵਾ ਕੇ ਜਲਦੀ ਤੋਂ ਜਲਦੀ ਸੀ—ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਟ੍ਰੇਨਿੰਗ ਲੈਣ ਲਈ ਰਿਪੋਰਟ ਕਰਨ। ਯੁਵਕ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ, ਛਾਤੀ ਬਿਨ੍ਹਾ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 5 ਫੁੱਟ 7 ਇੰਚ ਹੋਵੇ ਅਤੇ ਘੱਟੋ ਘੱਟ ਦਸਵੀਂ 45 ਪ੍ਰਤੀਸ਼ਤ ਅੰਕਾਂ ਨਾਲ ਪਾਸ ਹੋਵੇ ਜਾਂ ਬਾਰਵੀਂ ਪਾਸ ਹੋਵੇਚਾਹਵਾਨ ਉਮੀਦਵਾਰ ਸੀ—ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਆਨਲਾਈਨ ਅਪਲਾਈ ਦੀ ਇੱਕ ਕਾਪੀ, ਦਸਵੀਂ ਦਾ ਅਸਲ ਸਰਟੀਫਿਕੇਟ ਅਤੇ ਫੋਟੋ ਕਾਪੀ, ਪੰਜਾਬ ਰੈਜੀਡੈਂਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤੇ ਦੀ ਕਾਪੀ ਅਤੇ 2 ਪਾਸਪੋਰਟ ਫੋਟੋਆਂ, ਇੱਕ ਕਾਪੀ ਅਤੇ ਪੈਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਰਿਪੋਰਟ ਕਰਨ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਉਠਾਉਣ। ਇਹ ਕੋਰਸ ਬਿਲਕੁਲ ਮੁਫ਼ਤ ਕਰਵਾਇਆ ਜਾਵੇਗਾ ਅਤੇ ਕੋਰਸ ਦੌਰਾਨ ਖਾਣਾ ਅਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ

Related Articles

Leave a Reply

Your email address will not be published. Required fields are marked *

Back to top button