
ਜਸਵਿੰਦਰ ਸਿੰਘ ਸੰਧੂ
ਚੰਡੀਗੜ੍ਹ, 5 ਅਪਰੈਲ-ਸੁਖਬੀਰ ਸਿੰਘ ਬਾਦਲ ਨੇ ਆਪਣੇ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਸੀ। ਇਸ ਲਈ ਉਨ੍ਹਾਂ ਨੇ ਹਾਈ ਕੋਰਟ ‘ਚ ਪਹੁੰਚ ਕੀਤੀ ਸੀ। ਹਾਈ ਕੋਰਟ ਨੇ ਅੱਜ ਇਸ ਪਟੀਸ਼ਨ ‘ਤੇ ਸੁਣਵਾਈ ਕੀਤੀ। ਜਿਸ ਮਗਰੋਂ ਹਾਈ ਕੋਰਟ ਨੇ ਪੰਜਾਬ ਸਰਕਾਰ, ਸੀਬੀਆਈ ਅਤੇ ਹੋਰਾਂ ਨੂੰ 30 ਅਪ੍ਰੈਲ ਲਈ ਨੋਟਿਸ ਜਾਰੀ ਕੀਤਾ ਹੈ। ਜ਼ਿਕਰਯੋਗ ਹੈ ਕਿ 4 ਦਸੰਬਰ ਨੂੰ ਸੁਖਬੀਰ ਬਾਦਲ ‘ਤੇ ਦਰਬਾਰ ਸਾਹਿਬ ਦੇ ਬਾਹਰ ਨਾਰਾਇਣ ਸਿੰਘ ਚੌੜਾ ਵੱਲੋਂ ਹਮਲਾ ਕੀਤਾ ਗਿਆ ਸੀ। ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਕੁਝ ਦਿਨ ਪਹਿਲਾਂ ਹੀ ਮੁਲਜ਼ਮ ਜ਼ਮਾਨਤ ‘ਤੇ ਬਾਹਰ ਆਇਆ ਹੈ।



