Punjab

ਸੁਖਬੀਰ ਸਿੰਘ ਬਾਦਲ ਨੇ ਪੰਜਾਬ ਬਜਟ ਨੂੰ ਦੱਸਿਆ ‘ਝੂਠ ਦਾ ਪੁਲੰਦਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 8 ਮਾਰਚ : ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਸਾਲ 2026-27 ਦੇ ਬਜਟ ਨੂੰ ਲੈ ਕੇ ਸਿਆਸੀ ਘਮਾਸਾਨ ਤੇਜ਼ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਬਜਟ ਨੂੰ ਅੰਕੜਿਆਂ ਦੀ ਜਾਦੂਗਰੀ ਅਤੇ ‘ਝੂਠ ਦਾ ਪੁਲੰਦਾ’ ਕਰਾਰ ਦਿੰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਨੇ ਕਿਸਾਨਾਂ, ਨੌਜਵਾਨਾਂ, ਮੁਲਾਜ਼ਮਾਂ ਅਤੇ ਔਰਤਾਂ ਸਮੇਤ ਹਰ ਵਰਗ ਦੀਆਂ ਉਮੀਦਾਂ ‘ਤੇ ਪਾਣੀ ਫੇਰ ਦਿੱਤਾ ਹੈ।

ਕਿਸਾਨਾਂ ਅਤੇ ਮੈਡੀਕਲ ਖੇਤਰ ਨਾਲ ‘ਕੋਝਾ ਮਜ਼ਾਕ’

ਵਿਰੋਧੀ ਆਗੂਆਂ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ‘ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਹੜ੍ਹਾਂ ਦਾ ਮੁਆਵਜ਼ਾ ਦੇਣ ਦੇ ਝੂਠੇ ਦਾਅਵੇ ਕਰ ਰਹੀ ਹੈ, ਜਦਕਿ ਹਕੀਕਤ ਵਿੱਚ ਕਿਸਾਨ 7 ਮਹੀਨਿਆਂ ਤੋਂ ਇੰਤਜ਼ਾਰ ਕਰ ਰਹੇ ਹਨ। ਫ਼ਸਲੀ ਵਿਭਿੰਨਤਾ ਲਈ ਰੱਖੀ ਗਈ 15 ਕਰੋੜ ਰੁਪਏ ਦੀ ਨਿਗੁਣੀ ਰਾਸ਼ੀ ਨੂੰ ਕਿਸਾਨਾਂ ਨਾਲ ਮਜ਼ਾਕ ਦੱਸਿਆ ਗਿਆ ਹੈ। ਇਸੇ ਤਰ੍ਹਾਂ, 7 ਨਵੇਂ ਮੈਡੀਕਲ ਕਾਲਜਾਂ ਦਾ ਐਲਾਨ ਤਾਂ ਕੀਤਾ ਗਿਆ, ਪਰ ਬਜਟ ਵਿੱਚ ਉਨ੍ਹਾਂ ਲਈ ਕੋਈ ਰਾਸ਼ੀ ਅਲਾਟ ਨਹੀਂ ਕੀਤੀ ਗਈ।

‘ਰੰਗਲਾ ਪੰਜਾਬ ਸਕੀਮ’ ਰਾਹੀਂ ਖ਼ਜ਼ਾਨੇ ਦੀ ਲੁੱਟ ਦਾ ਇਲਜ਼ਾਮ

ਬਜਟ ਵਿੱਚ ਪੇਸ਼ ਕੀਤੀ ਗਈ ‘ਰੰਗਲਾ ਪੰਜਾਬ ਵਿਕਾਸ ਸਕੀਮ’ ‘ਤੇ ਸਵਾਲ ਚੁੱਕਦਿਆਂ ਵਿਰੋਧੀ ਧਿਰ ਨੇ ਕਿਹਾ ਕਿ 1,170 ਕਰੋੜ ਰੁਪਏ ਸਿੱਧੇ ‘ਆਪ’ ਵਿਧਾਇਕਾਂ ਦੇ ਹੱਥਾਂ ਵਿੱਚ ਦੇਣਾ ਸਰਕਾਰੀ ਖ਼ਜ਼ਾਨੇ ਦੀ ਸ਼ਰੇਆਮ ਲੁੱਟ ਹੈ। ਦੋਸ਼ ਲਾਇਆ ਗਿਆ ਹੈ ਕਿ ਇਸ ਪੈਸੇ ਦੀ ਵਰਤੋਂ ਸਿਆਸੀ ਹਿੱਤਾਂ ਲਈ ਕੀਤੀ ਜਾਵੇਗੀ ਨਾ ਕਿ ਜਨਤਕ ਵਿਕਾਸ ਲਈ।

Related Articles

Leave a Reply

Your email address will not be published. Required fields are marked *

Back to top button