Punjab

ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਸਰਕਾਰ ਖ਼ਿਲਾਫ਼ ਪ੍ਰਗਟਾਇਆ ਰੋਸ

ਪਟਿਆਲਾ, 8 ਅਗਸਤ : ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੀ ਬੈਠਕ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਦੀ ਅਗਵਾਈ ਹੇਠ ਹੋਈ। ਮੀਟਿੰਗ ਦਾ ਮੁੱਖ ਏਜੰਡਾ ਪੰਜਾਬ ਸਰਕਾਰ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਜਾਣਬੁੱਝ ਕੇ ਅਣਗੌਲਿਆਂ ਕੀਤੇ ਜਾਣ ਕਾਰਨ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਆਪਣਾਂ ਰੋਸ ਪ੍ਰਗਟ ਕੀਤਾ। ਸੂਬਾ ਕਮੇਟੀ ਦੇ ਜਰਨਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਪਰਿਵਾਰਾਂ ਦੀ ਇਕੱਤਰਤਾ ਦੌਰਾਨ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਪੰਜਾਬ ਦੇ ਯੋਧਿਆਂ ਨੇ ਦਿੱਤੀਆਂ ਹਨ। ਦੇਸ਼ ਭਗਤਾਂ ਦੇ ਨਾਅਰੇ ਹੇਠ ਬਣੀ ਪੰਜਾਬ ਸਰਕਾਰ ਨੇ ਪਰਿਵਾਰਾਂ ਦੀ ਭਲਾਈ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਦੋ ਵਾਰ ਸਨਮਾਨ ਸਹੂਲਤਾਂ ਸਬੰਧੀ ਜਾਣੂ ਕਰਵਾਇਆ ਗਿਆ ਹੈ। ਦੇਸ਼ ਭਗਤ ਪਰਿਵਾਰਾਂ ਦੀਆਂ ਸਮੱਸਿਆਂਵਾਂ ਨੂੰ ਵਿਚਾਰਨ ਲਈ ਸਮਾਂ ਨਾਂ ਦੇਣ ਦੀ ਇਕੱਤਰ ਹੋਏ ਪਰਿਵਾਰਾਂ ਵਲੋਂ ਜ਼ੋਰਦਾਰ ਨਿੰਦਾ ਕੀਤੀ ਗਈ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਦੀ ਤਿੱਖੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਜੇਕਰ 15 ਅਗਸਤ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਥੇਬੰਦੀ ਨਾਲ ਮੀਟਿੰਗ ਕਰਕੇ ਸਨਮਾਨ ਸਹੂਲਤਾਂ ਨੂੰ ਲਾਗੂ ਕਰਨ ਸਬੰਧੀ ਕੋਈ ਠੋਸ ਉਪਰਾਲਾ ਨਾ ਕੀਤਾ ਤਾਂ 15 ਅਗਸਤ ਨੂੰ ਹੋਣ ਵਾਲੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਸਰਕਾਰੀ ਸਮਾਗਮਾਂ ਦੇ ਬਾਈਕਾਟ ਦਾ ਐਲਾਨ ਜਥੇਬੰਦੀ ਵੱਲੋਂ ਕੀਤਾ ਜਾਵੇਗਾ। ਇਸ ਸਬੰਧੀ ਆਉਣ ਵਾਲੀ 13 ਤਰੀਕ ਨੂੰ ਦੁਪਹਿਰ 3 ਵਜੇ ਇਕ ਅਹਿਮ ਮੀਟਿੰਗ ਮਿੰਨੀ ਸਕੱਤਰੇਤ ਵਿਖੇ ਕਮੇਟੀ ਹਾਲ ਵਿਖੇ ਹੋਵੇਗੀ। ਆਗੂਆਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ ਦਾ ਪ੍ਰਬੰਧ ਕਰੇ ਤਾਂ ਜੋ ਸੁਤੰਤਰਤਾ ਸੰਗਰਾਮੀ ਪਰਿਵਾਰ 15 ਅਗਸਤ ਨੂੰ ਰਾਸ਼ਟਰੀ ਝੰਡੇ ਨੂੰ ਸਲਾਮੀ ਦੇਣ ਲਈ ਪੋਲੋ ਗਰਾਊਂਡ ਵਿਖੇ ਸ਼ਾਮਲ ਹੋਣ ਸਬੰਧੀ ਫੈਸਲਾ ਕਰ ਸਕਣ। ਅੱਜ ਦੀ ਅਹਿਮ ਬੈਠਕ ਵਿੱਚ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਸੂਬਾ ਜਨਰਲ ਸਕੱਤਰ, ਅਮਰਪ੍ਰੀਤ ਸਿੰਘ ਬੋਬੀ ਜ਼ਿਲਾ ਪ੍ਰੀਸ਼ਦ, ਗੁਰਇਕਬਾਲ ਸਿੰਘ ਸੰਧੂ, ਅਜੇ ਖੰਨਾ ਸੀਨੀਅਰ ਮੀਤ ਪ੍ਰਧਾਨ, ਪ੍ਰੀਤਮ ਸਿੰਘ ਮਾਨ ਸੂਬਾ ਮੀਤ ਪ੍ਰਧਾਨ,ਰਾਜ ਕੁਮਾਰ ਡਕਾਲਾ ਜਰਨਲ ਸਕੱਤਰ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ ਹਰਨੇਕ ਸਿੰਘ ਭੁੱਲਰ ਸੀਨੀਅਰ ਆਗੂ, ਹਰਦੀਪ ਸਿੰਘ ਕੋਲੀ, ਇੰਦਰਪਾਲ ਸਿੰਘ ਵਿਰਕ, ਸ਼ਰਨਜੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਸਿੰਘ, ਬਲਵਿੰਦਰ ਸਿੰਘ , ਹਰਦਿਆਲ ਸਿੰਘ, ਬ੍ਰਹਮਦੀਪ ਸਿੰਘ ਆਦਿ ਸ਼ਾਮਿਲ ਹੋਏ।

Related Articles

Leave a Reply

Your email address will not be published. Required fields are marked *

Back to top button