National

ਸੁਪਰੀਮ ਕੋਰਟ ਨੇ ਦੋ ਮਹਿਲਾ ਜੱਜਾਂ ਦੀ ਬਰਖ਼ਾਸਤਗੀ ਕੀਤੀ ਰੱਦ

ਨਵੀਂ ਦਿੱਲੀ, 28 ਫਰਵਰੀ- ਸੁਪਰੀਮ ਕੋਰਟ ਨੇ ਦੋ ਮਹਿਲਾ ਜੱਜਾਂ ਦੀ ਬਰਖ਼ਾਸਤਗੀ ਨੂੰ ਰੱਦ ਕਰ ਦਿੱਤਾ ਹੈ, ਜਿਨ੍ਹਾਂ ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਅਤੇ ਰਾਜ ਸਰਕਾਰ ਦੁਆਰਾ ਬਰਖ਼ਾਸਤ ਕੀਤਾ ਗਿਆ ਸੀ। ਜਸਟਿਸ ਬੀ.ਵੀ. ਨਾਗਰਥਨਾ ਅਤੇ ਐਨ. ਕੋਟੀਸ਼ਵਰ ਸਿੰਘ ਦੇ ਬੈਂਚ ਨੇ ਨੋਟ ਕੀਤਾ ਕਿ ਉਨ੍ਹਾਂ ਦੀ ਬਰਖਾਸਤਗੀ ਗੈਰ-ਕਾਨੂੰਨੀ ਅਤੇ ਮਨਮਾਨੀ ਸੀ, ਕਿਉਂਕਿ ਹਾਈ ਕੋਰਟ ਦੀ ਰਿਪੋਰਟ ਦੇ ਅਨੁਸਾਰ, ਉਨ੍ਹਾਂ ਦਾ ਪ੍ਰਦਰਸ਼ਨ ਕੁਝ ਹੋਰ ਹੀ ਬਿਆਂ ਕਰਦਾ ਸੀ। ਇਸ ਤਰ੍ਹਾਂ, ਅਦਾਲਤ ਨੇ ਬਰਖਾਸਤ ਕੀਤੇ ਗਏ ਜੱਜਾਂ ਦੀ ਬਹਾਲੀ ਦੇ ਨਿਰਦੇਸ਼ ਦਿੱਤੇ ਅਤੇ ਮਹਿਲਾ ਨਿਆਂਇਕ ਅਧਿਕਾਰੀਆਂ ਪ੍ਰਤੀ ਸੰਵੇਦਨਸ਼ੀਲਤਾ ਦਿਖਾਉਣ ਲਈ ਕਿਹਾ ਹੈ।

Related Articles

Leave a Reply

Your email address will not be published. Required fields are marked *

Back to top button