Punjab
ਸੁਲਤਾਨਵਿੰਡ ਵਿੱਚ ਦੋ ਨਸ਼ਾ ਤਸਕਰ ਭਰਾਵਾਂ ਦਾ ਘਰ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹਿਆ (ਵੀਡੀਓ ਵੀ ਦੇਖੋ)
ਲੋਕਾਂ ਨੂੰ ਜ਼ਹਿਰ ਰੂਪੀ ਨਸ਼ਾ ਵੰਡਣ ਵਾਲੇ ਸਮਗਲਰਾਂ ਉੱਤੇ ਕੋਈ ਰਹਿਮ ਨਹੀਂ ਕੀਤਾ ਜਾ ਸਕਦਾ - ਪੁਲਿਸ ਕਮਿਸ਼ਨਰ

ਅੰਮ੍ਰਿਤਸਰ, 28 ਮਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਯੁੱਧ ਨੂੰ ਅੱਗੇ ਤੋਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਨੇ ਅੱਜ ਸੁਲਤਾਨਵਿੰਡ ਇਲਾਕੇ ਵਿੱਚ ਨਸ਼ਾ ਤਸਕਰ ਭਰਾਵਾਂ ਦੇ ਰਹਾਇਸ਼ੀ ਮਕਾਨ ਨੂੰ ਢਾਹ ਕੇ ਇਹ ਸਪਸ਼ਟ ਕਰ ਦਿੱਤਾ ਕਿ ਹੁਣ ਨਸ਼ਾ ਤਸਕਰੀ ਦਾ ਗੰਦਾ ਕਾਰੋਬਾਰ ਪੰਜਾਬ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੱਸਣ ਯੋਗ ਹੈ ਕਿ ਇਹ ਦੋ ਭਰਾ ਜੋ ਕਿ ਪੱਤੀ ਬਾਬਾ ਜੀਵਨ ਸਿੰਘ ਪਿੰਡ ਸੁਲਤਾਨਵਿੰਡ ਦੇ ਰਹਿਣ ਵਾਲੇ ਹਨ, ਲੰਮੇ ਸਮੇਂ ਤੋਂ ਨਸ਼ੇ ਦੀ ਤਸਕਰੀ ਕਰ ਰਹੇ ਸਨ।



