Politics

ਸੂਬਾ ਕਾਂਗਰਸ ਪੰਜਾਬ ਦੇ ਹੱਕਾਂ ’ਤੇ ਡਾਕੇ ਨਹੀਂ ਵੱਜਣ ਦੇਵੇਗੀ- ਮਾਨਿਕ ਸੋਈ

ਫ਼ਿਰੋਜ਼ਪੁਰ, 27 ਨਵੰਬਰ (ਬਾਲ ਕਿਸ਼ਨ)– ਚੰਡੀਗੜ੍ਹ ਨੂੰ ਪੰਜਾਬ ਤੋਂ ਖੋਹਣ ਦੀਆਂ ਕੇਂਦਰ ਸਰਕਾਰ ਵੱਲੋਂ ਰਚੀਆਂ ਜਾ ਰਹੀਆਂ ਸਾਜਿਸ਼ਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਕੇਂਦਰ ਸਰਕਾਰ ਪੰਜਾਬ ਦੇ ਹੱਕਾਂ ਪ੍ਰਤੀ ਕਿੰਨੀ ਘਾਤਕ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਿਕ ਸੋਈ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਵਿਭਾਗ ਨੇ ਕਰਦਿਆਂ ਕਿਹਾ ਕਿ ਭਾਜਪਾ ਕੇਂਦਰ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਕਿਸਾਨ, ਮਜ਼ਦੂਰਾਂ ਤੋਂ ਲੈ ਕੇ ਪੰਜਾਬ ਦੇ ਹਰ ਵਰਗ ਦੇ ਹੱਕਾਂ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ, ਜਿਵੇਂ ਕਿ ਪਹਿਲਾਂ ਤਿੰਨ ਕਿਸਾਨੀ ਬਿੱਲਾਂ ਦਾ ਮਾਮਲਾ ਪੈਦਾ ਕੀਤਾ, ਫਿਰ ਕਿਸਾਨਾਂ ਦੇ ਐਮ.ਐੱਸ.ਪੀ. ਨੂੰ ਲੈ ਕੇ ਵਿਵਾਦ ਖੜਾ ਕਰਵਾਇਆ, ਭਾਖੜਾ ਡੈਮ ਤੋਂ ਪੰਜਾਬ ਦਾ ਹੱਕ ਖੋਹਿਆ, ਦੇਸ਼ ਦੀ ਵੰਡ ਤੋਂ ਪਹਿਲਾਂ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੀ ਸਾਜਿਸ਼ ਰਚੀ ਗਈ, ਜੋ ਅਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਵਸਾਇਆ ਚੰਡੀਗੜ੍ਹ ਸ਼ਹਿਰ ਨੂੰ ਹੁਣ ਕੇਂਦਰ ਸਰਕਾਰ ਸਿੱਧਾ ਆਪਣੇ ਅਧੀਨ ਕੰਟਰੋਲ ਕਰਨ ਦਾ ਬਿੱਲ ਲਿਆ ਰਹੀ ਹੈ, ਜੋ ਪੰਜਾਬੀਆਂ ਨਾਲ ਵੱਡਾ ਧੋਖਾ ਹੈ। ਮਾਨਿਕ ਸੋਈ ਨੇ ਕਿਹਾ ਕਿ ਪੰਜਾਬ ਹਿਤੈਸ਼ੀ ਮੁੱਦਿਆਂ ਨੂੰ ਲੈ ਕੇ ਪੰਜਾਬ ਕਾਂਗਰਸ ਚੁੱਪ ਨਹੀਂ ਬੈਠੇਗੀ ਤੇ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਵਾਲੀ ਕੇਂਦਰ ਭਾਜਪਾ ਸਰਕਾਰ ਖ਼ਿਲਾਫ਼ ਸੰਘਰਸ਼ ਕਰੇਗੀ।
ਸੂਬਾ ਕਾਂਗਰਸ ਪੰਜਾਬ ਦੇ ਹੱਕਾਂ ’ਤੇ ਡਾਕੇ ਨਹੀਂ ਵੱਜਣ ਦੇਵੇਗੀ- ਮਾਨਿਕ ਸੋਈ
ਮਾਨਿਕ ਸੋਈ

Related Articles

Leave a Reply

Your email address will not be published. Required fields are marked *

Back to top button